ਸਰਕਾਰੀ ਕਾਲਜ ਬਚਾਓ ਮੰਚ ਨੇ ਸਬਜ਼ੀ ਦੀ ਰੇਹੜੀ ਲਾ ਕੇ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਮੰਚ ਦੇ ਮੈਂਬਰਾਂ ਨੇ ਵੇਚੀਆਂ ਸਬਜ਼ੀਆਂ ਅਤੇ ਡਿਗਰੀਆਂ
ਬਲਵਿੰਦਰਪਾਲ , ਪਟਿਆਲਾ ,6 ਸਤੰਬਰ 2021
ਸਰਕਾਰੀ ਕਾਲ ਬਚਾਓ ਮੰਚ ਦੀ ਅਗਵਾਈ ਵਿੱਚ ਪੰਜਾਬੀ ਯੁਨੀਵਰਸਿਟੀ ਦੇ ਖੋਜਾਰਥੀਆਂ ਅਤੇ ਸਹਾਇਕ ਪ੍ਰੋਫੈਸਰਾਂ ਦੀ ਯੋਗਤਾ ਰੱਖਣ ਵਾਲੇ ਉਮੀਦਵਾਰਾਂ ਨੇ ਲਗਭਗ ਪਿਛਲੇ 25 ਸਾਲ ਤੋਂ ਸਰਕਾਰੀ ਕਾਲਜਾਂ ਚ ਬੰਦ ਪਈ ਪੱਕੀ ਭਰਤੀ ਖਿਲਾਫ ਸਬਜ਼ੀਆਂ ਅਤੇ ਆਪਣੀਆਂ ਡਿਗਰੀਆਂ ਵੇਚ ਕੇ ਅਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਮੰਚ ਦੇ ਮੈਂਬਰਾਂ ਅਤੇ ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀਆਂ ਨੇ ਗਲਾਂ ਵਿੱਚ ਆਪਣੀ ਯੋਗਤਾ ਦੀ ਦੀਅਾਂ ਤਖ਼ਤੀਅਾ ਪਾ ਕੇ ਯੁਨੀਵਰਸਿਟੀ ਦੇ ਮੇਨ ਗੇਟ ਤੇ ਆਪਣਾ ਰੋਸ ਜਿਤਾਇਆ। ਇਸ ਦੌਰਾਨ ਦੇ ਮੰਚ ਦੇ ਅਾਗੂਆਂ ਗੁਰਸੇਵਕ, ਪ੍ਰਿਤਪਾਲ, ਰਵੀਦਿੱਤ ਅਤੇ ਸੰਦੀਪ ਨੇ ਮੀਡੀਆ ਅੱਗੇ ਆਪਣੀ ਗੱਲ ਰੱਖਦਿਆਂ ਕਿਹਾ ਪੰਜਾਬ ਸਰਕਾਰ ਸਰਕਾਰੀ ਉੱਚ ਸਿੱਖਿਆ ਨੂੰ ਖਤਮ ਕਰਨ ਦੇ ਰਾਹ ਤੁਰੀ ਹੋਈ ਹੈ ਤਾਂ ਜੋ ਸਿੱਖਿਆ ਦਾ ਨਿੱਜੀਕਰਨ ਤੇਜ਼ੀ ਨਾਲ ਹੋ ਸਕੇ ਤੇ ਸਾਰੀ ਸਿੱਖਿਆ ਨੂੰ ਕਾਰਪੋਰੇਟ ਘਰਾਣਿਆ ਦੇ ਹੱਥਾਂ ਵਿੱਚ ਦਿੱਤਾ ਜਾ ਸਕੇ। ਸਰਕਾਰ ਲਈ ਇਹ ਸ਼ਰਮ ਦੀ ਗੱਲ ਹੈ ਕਿ ਪਿਛਲੇ ਪੱਚੀ ਸਾਲਾਂ ਤੋਂ ਸਰਕਾਰੀ ਕਾਰਜਾਂ ਵਿੱਚ ਇੱਕ ਵੀ ਰੈਗੂਲਰ ਅਸਾਮੀ ਨਹੀਂ ਭਰੀ ਗਈ ਤੇ ਕਾਲਜਾਂ ਵਿੱਚ ਕੰਟਰਕੈਟ, ਐਡਹਾਕ ਅਤੇ ਗੈਸਟ ਫੈਕਲਟੀ ਤੇ ਭਰਤੀ ਕਰਕੇ ਡਗ ਸਾਰਿਆ ਜਾ ਰਿਹਾ ਹੈ। ਇਸਦੇ ਨਾਲ ਹੀ ਲਗਾਤਾਰ ਸਰਕਾਰੀ ਕਾਲਜਾਂ ਵਿੱਚ ਗ੍ਰੈਜੂਏਸ਼ਨ ਦੀਆਂ ਸੀਟਾਂ ਤੇ ਕੱਟ ਲਗਾ ਕੇ ਬਹੁ-ਗਿਣਤੀ ਵਿਦਿਆਰਥੀਆਂ ਨੂੰ ਸਰਕਾਰੀ ਕਾਲਜਾਂ ਤੋਂ ਬਾਹਰ ਕੀਤਾ ਜਾ ਰਿਹਾ ਹੈ ਤੇ ਜਿਸ ਨਾਲ ਪ੍ਰਾਈਵੇਟ ਕਾਲਜਾਂ ਨੂੰ ਲੁੱਟ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਉੱਚ ਸਿੱਖਿਆ ਦੀ ਹਾਲਤ ਇਸ ਕਦਰ ਨਾਜੁਕ ਹੋ ਗਈ ਹੈ ਕਿ ਅਧਿਆਪਕਾ ਦੀ ਘਾਟ ਹੋਣ ਕਾਰਨ ਵਿਦਿਆਰਥੀ ਸਕਰਾਰੀ ਕਾਲਜਾਂ ਦੀ ਸਿੱਖਿਆ ਤੋਂ ਵਾਂਝੇ ਹੋਰ ਰਹੇ ਹਨ ਜਦਕਿ ਦੂਜੇ ਪਾਸੇ ਜੋ ਉਹਨਾਂ ਨੂੰ ਪੜ੍ਹਾਉਣ ਦੀ ਯੋਗਤਾ ਰੱਖਣ ਵਾਲੇ ਨੌਜਵਾਨ ਹਨ ਉਹਨਾਂ ਮਜ਼ਦੂਰੀ ਤੱਕ ਕਰਨੀਆਂ ਪੈ ਰਹੀਆਂ ਹਨ ਜਾਂ ਫਿਰ ਪ੍ਰਾਇਵੇਟ ਕਾਲਜਾਂ ਵਿੱਚ 5000-10000 ਪ੍ਰਤੀ ਮਹੀਨਾ ਨਿਗੁਣੀਆਂ ਤਨਖਾਹਾਂ ਤੇ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਇਸਦੇ ਨਾਲ ਹੀ ਮੰਚ ਦੇ ਆਗੂ ਪ੍ਰਿਤਪਾਲ ਨੇ ਮੰਚ ਦੇ ਮੈੰਬਰਾਂ, ਯੁਨੀਵਰਸਿਟੀ ਦੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਮੰਚ ਦੁਆਰਾ ਸਬਜ਼ੀਆਂ ਅਤੇ ਡਿਗਰੀਆਂ ਵੇਚ ਕੇ ਰੋਸ ਪ੍ਰਦਰਸ਼ਨ ਕਰਨ ਦਾ ਅਰਥ ਸਰਕਾਰ ਨੂੰ ਉਸ ਦੀਆਂ ਨੀਤੀਆਂ ਦਾ ਸ਼ੀਸ਼ਾ ਦਿਖਾਉਣਾ ਹੈ। ਸਰਕਾਰ ਦੀਆਂ ਨੀਤੀਆਂ ਇਸ ਕਦਰ ਲੋਕ ਵਿਰੋਧੀ ਹਨ ਕਿ ਉੱਚ ਸਿੱਖਿਆ ਲੈ ਨੌਜਵਾਨ ਬੇਰੁਜ਼ਗਾਰ ਹਨ ਅਤੇ ਮਜਬੂਰੀ ਵੱਸ ਉਨ੍ਹਾਂ ਨੂੰ ਸਬਜ਼ੀਆਂ ਅਤੇ ਆਪਣੀਆਂ ਡਿਗਰੀਆਂ ਵੇਚਣੀਆਂ ਪੈ ਰਹੀਆਂ ਹਨ। ਦੂਜੇ ਪਾਸੇ ਸਰਕਾਰੀ ਕਾਲਜਾਂ ਵਿੱਚ ਇਸ ਸਮੇਂ ਲਗਭਗ 1609 ਅਸਾਮੀਆਂ ਖਾਲੀ ਹਨ ਜਿੰਨਾਂ ਨੂੰ ਤੁਰੰਤ ਭਰਨ ਦੀ ਲੋੜ ਹੈ। ਪੰਜਾਬ ਸਕਰਾਰ ਵੱਲੋਂ ਯੂ ਜੀ ਸੀ ਦੇ ਸੱਤਵੇ ਪੇ ਸਕੇਲ ਨੂੰ ਵੀ ਸਰਕਾਰੀ ਕਾਲਜਾਂ ਦੇ ਪੇ-ਸਕੇਲ ਨਾਲੋਂ ਡੀ-ਲਿੰਕ ਕਰ ਦਿੱਤਾ ਗਿਆ ਜਿਸ ਨਾਲ ਸਰਕਾਰ ਪੰਜਾਬ ਦੇ ਕਾਲਜਾਂ ਵਿੱਚ ਪੜਾਉਣ ਵਾਲੇ ਸਹਾਇਕ ਪ੍ਰੋਫੈਸਰਾਂ ਨੂੰ ਨਿਗੁਣੀਆਂ ਤਨਖਾਹਾਂ ਦੇ ਕਿ ਉਹਨਾਂ ਦੀ ਲੁੱਟ ਕਰ ਸਕਣ। ਮੰਚ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਸਰਕਾਰੀ ਕਾਲਜਾਂ ਅਤੇ ਏਡਿਡ ਕਾਲਜਾਂ ਵਿਚ ਤੁਰੰਤ ਭਰਤੀ ਸ਼ੁਰੂ ਕੀਤੀ ਜਾਵੇ ਅਤੇ ਗਰੈਜੂਏਸ਼ਨ ਦੀਆਂ ਸੀਟਾਂ ਵਧਾਈਆਂ ਜਾਣ ਜਿਸ ਨਾਲ ਸਹਾਇਕ ਪ੍ਰੋਫੈਸਰਾਂ ਦੀਆਂ ਹੋਰ ਅਸਾਮੀਆਂ ਸਿਰਜੀਆਂ ਜਾ ਸਕਣ। ਜੇ ਸਰਕਾਰ ਇਹਨਾਂ ਮੰਗਾਂ ਉੱਪਰ ਤੁਰੰਤ ਧਿਆਨ ਨਹੀਂ ਦਿੰਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਸਹਿਯੋਗੀ ਵਿਦਿਆਰਥੀ ਜਥੇਬੰਦੀਆਂ ਏ ਆਈ ਐੱਸ ਐੱਫ, ਪੀ ਐੱਸ ਯੂ ( ਲਲਕਾਰ), ਪੀ ਐੱਸ.ਯੂ, ਐੱਸ ਐੱਫ ਆਈ, ਆਇਰਸਾ, ਡੀ ਐੱਸ ਓ ਅਤੇ ਪੀ ਆਰ ਐੱਸ ਯੂ ਸ਼ਾਮਿਲ ਹੋਈਆਂ। ਇਸ ਰੋਸ ਪ੍ਰਦਰਸ਼ਨ ਦੌਰਾਨ ਮੰਚ ਦੇ ਆਗੂ ਅਤੇ ਖੋਜਾਰਥੀ, ਵਿਦਿਆਰਥੀ: ਹਰਪ੍ਰੀਤ ,ਰਾਹੁਲ, ਨੇਹਾ, ਮਨੀਸ਼ਾ, ਬਲਕਾਰ, ਪਰਮਿੰਦਰ, ਬਾਠ, ਨਸੀਬ, ਸਰਬਜੀਤ, ਗੁਰਦੇਵ, ਮਸਤ ਸਿੰਘ, ਨਿਰਭੈ, ਦਿਲਜੀਤ, ਰਮਨ ਆਦਿ ਮੌਜੂਦ ਸਨ।