ਕੋਵਿਡ 19) ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ 708 ਨਮੂਨਿਆਂ ਵਿੱਚੋਂ 548 ਨੈਗੇਟਿਵ ਆਏ-ਡਿਪਟੀ ਕਮਿਸ਼ਨਰ

Advertisement
Spread information

-2 ਹੌਟਸਪਾਟ ਖੇਤਰਾਂ ਵਿੱਚ ਸਰਵੇ ਦਾ ਕੰਮ ਲਗਾਤਾਰ ਜਾਰੀ, ਜ਼ਿਲ੍ਹੇ ਵਿੱਚ ਸੁੱਕਾ ਰਾਸ਼ਨ ਅਤੇ ਲੰਗਰ ਦੀ ਵੰਡ ਵੀ ਜਾਰੀ
-ਸ਼ਹਿਰ ਦੀਆਂ ਸਬਜ਼ੀ ਮੰਡੀਆਂ ਵਿੱਚ ਗੈਰਕਾਨੂੰਨੀ ਜਮ੍ਹਾਂਖੋਰੀ ਦੇ ਮਾਮਲੇ ਵਿੱਚ 3 ਮਾਮਲੇ ਦਰਜ
-ਰਾਹਤ ਕਾਰਜਾਂ ਦਾ ਜਾਇਜ਼ਾ ਅਤੇ ਹਦਾਇਤਾਂ ਜਾਰੀ

ਦਵਿੰਦਰ ਡੀ.ਕੇ. ਲੁਧਿਆਣਾ, 12 ਅਪ੍ਰੈੱਲ 2020

ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਦੇ ਚੱਲਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 708 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 577 ਦੇ ਨਤੀਜੇ ਪ੍ਰਾਪਤ ਹੋ ਚੁੱਕੇ ਹਨ। ਜਦਕਿ 131 ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਉਨ੍ਹਾਂ ਦੱਸਿਆ ਕਿ 548 ਨਮੂਨਿਆਂ ਦੇ ਨਤੀਜੇ ਨੈਗੇਟਿਵ ਆਏ ਹਨ, 17 ਰਿਜੈਕਟ ਹੋਏ ਹਨ। 12 ਨਤੀਜੇ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ ਇੱਕ-ਇੱਕ ਜਲੰਧਰ ਅਤੇ ਬਰਨਾਲਾ ਨਾਲ ਸੰਬੰਧਤ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਹੋਰ ਕੋਈ ਵੀ ਨਵਾਂ ਪਾਜ਼ੀਟਿਵ ਮਾਮਲਾ ਸਾਹਮਣੇ ਨਹÄ ਆਇਆ ਹੈ। ਇੱਕ ਮਰੀਜ਼ ਪੂਰੀ ਤਰ੍ਹਾਂ ਤੰਦਰੁਸਤ ਹੋ ਘਰ ਜਾ ਚੁੱਕਿਆ ਹੈ। ਸ੍ਰੀ ਅਗਰਵਾਲ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਰਾਹਤ ਕਾਰਜਾਂ ਬਾਰੇ ਰੀਵਿਊ ਮੀਟਿੰਗ ਕੀਤੀ, ਜਿਸ ਵਿੱਚ ਸਾਰੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੌਟਸਪਾਟ ਐਲਾਨੇ ਗਏ ਅਮਰਪੁਰਾ ਅਤੇ ਚੌਕੀਮਾਨ ਖੇਤਰਾਂ ਵਿੱਚ ਸਰਵੇ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਅਮਰਪੁਰਾ ਮੁਹੱਲਾ ਵਿੱਚ 185 ਘਰਾਂ ਵਿੱਚੋਂ 854 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ। ਜਿਨ੍ਹਾਂ ਵਿੱਚੋਂ 1 ਵਿਅਕਤੀ ਵਿੱਚ ਲੱਛਣ ਪਾਏ ਗਏ ਸਨ, ਜਿਸ ਨੂੰ ਸਿਵਲ ਹਸਪਤਾਲ ਭਰਤੀ ਕੀਤਾ ਗਿਆ ਹੈ। ਉਸ ਦੇ ਨਮੂਨੇ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਇਸ ਤੋਂ ਇਲਾਵਾ ਚੌਕੀਮਾਨ ਵਿੱਚ 153 ਘਰਾਂ ਦੇ 823 ਲੋਕਾਂ ਦੀ ਅਤੇ ਪਿੰਡ ਗੁੜੇ ਵਿੱਚ 295 ਘਰਾਂ ਦੇ 1233 ਲੋਕਾਂ ਦੀ ਜਾਂਚ ਕੀਤੀ ਗਈ ਹੈ। ਕਿਸੇ ਵੀ ਵਿਅਕਤੀ ਵਿੱਚ ਕੋਰੋਨਾ ਦੇ ਲੱਛਣ ਨਹÄ ਪਾਏ ਗਏ। ਉਨ੍ਹਾਂ ਕਿਹਾ ਕਿ ਇਹ ਸਰਵੇ ਹਾਲੇ ਕੁਝ ਹੋਰ ਦਿਨ ਚੱਲੇਗਾ।
ਉਨ੍ਹਾਂ ਦੱਸਿਆ ਕਿ ਧਿਆਨ ਵਿੱਚ ਆਇਆ ਸੀ ਕਿ ਸਥਾਨਕ ਸ਼ੇਰਪੁਰ ਅਤੇ ਸ਼ਹਿਰ ਦੇ ਦੋ ਹੋਰ ਖੇਤਰਾਂ ਵਿੱਚ ਕੁਝ ਲੋਕਾਂ ਵੱਲੋਂ ਗੈਰਕਾਨੂੰਨੀ ਸਬਜ਼ੀ ਮੰਡੀਆਂ ਚਲਾਈਆਂ ਜਾ ਰਹੀਆਂ ਹਨ, ਇਸ ਮਾਮਲੇ ਦੀ ਜਾਂਚ ਕਰਵਾਈ ਗਈ ਹੈ ਅਤੇ ਲੁਧਿਆਣਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮਾਮਲੇ ਦਰਜ ਕਰ ਲਏ ਗਏ ਹਨ। ਸ੍ਰੀ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਦੀ ਸੇਵਾ ਵਿੱਚ ਲਗਾਤਾਰ ਲੱਗਿਆ ਹੋਇਆ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਘਰੇਲੂ ਲੋੜਾਂ ਦਾ ਸਮਾਨ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇ।
ਉਨ੍ਹਾਂ ਕਿਹਾ ਕਿ ਲੋਕਾਂ ਤੱਕ ਲੰਗਰ ਅਤੇ ਤਿਆਰ ਭੋਜਨ ਮੁਹੱਈਆ ਕਰਾਉਣ ਲਈ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲਪ੍ਰੀਤ ਕੌਰ ਬਰਾੜ ਨੂੰ ਨੋਡਲ ਅਧਿਕਾਰੀ ਲਗਾਇਆ ਗਿਆ ਹੈ, ਜਦਕਿ ਵਧੀਕ ਮੁੱਖ ਪ੍ਰਸਾਸ਼ਕ ਗਲਾਡਾ ਸ੍ਰ. ਭੁਪਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਹਰੀਸ਼ ਦਿਯਾਮਾ ਨੂੰ ਉਨ੍ਹਾਂ ਦਾ ਸਹਾਇਕ ਲਗਾਇਆ ਗਿਆ ਹੈ। ਸ੍ਰੀ ਅਗਰਵਾਲ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਫੰਡਾਂ ਦੀ ਕਮੀ ਦਰਪੇਸ਼ ਨਹÄ ਆਉਣ ਦਿੱਤੀ ਜਾਵੇਗੀ, ਇਸ ਲਈ ਲੋਕ ਬਿਲਕੁਲ ਵੀ ਘਬਰਾਉਣ ਨਾ।
ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰ ਵਿੱਚ ਸਿਰਫ਼ ਟਰਾਇਲ ਅਧਾਰ ’ਤੇ ਹੀ ਕੁਝ ਰੈਸਤਰਾਂ ਅਤੇ ਬੇਕਰੀਆਂ ਆਦਿ ਨੂੰ ਸ਼ਾਮ 7.30 ਵਜੇ ਤੋਂ ਰਾਤ 10 ਵਜੇ ਤੱਕ ਖੁੱਲ੍ਹਣ ਦੀ ਆਗਿਆ ਦਿੱਤੀ ਗਈ ਹੈ। ਇਸ ਖੁੱਲ੍ਹ ਦੀ ਵੀ ਅਗਲੇ ਦਿਨਾਂ ਵਿੱਚ ਸਮੀਖਿਆ ਕੀਤੀ ਜਾਵੇਗੀ। ਜੇਕਰ ਕੋਈ ਕਮੀ ਪੇਸ਼ੀ ਪਾਈ ਗਈ ਤਾਂ ਇਸ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਰੈਸਤਰਾਂ ਅਤੇ ਬੇਕਰੀਆਂ ਦੀ ਸਫਾਈ ਵਿਵਸਥਾ ਅਤੇ ਹਦਾਇਤਾਂ ਦੀ ਪਾਲਣਾ ਬਾਰੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹੋਰ ਲੋਕ ਵੀ ਰੇਸਤਰਾਂ ਜਾਂ ਬੇਕਰੀਆਂ ਖੋਲ੍ਹਣਾ ਚਾਹੁੰਦੇ ਹਨ ਤਾਂ ਉਹ ਵੀ ਜ਼ਿਲ੍ਹਾ ਪ੍ਰਸਾਸ਼ਨ ਕੋਲ ਅਪਲਾਈ ਕਰ ਸਕਦੇ ਹਨ।

Advertisement
Advertisement
Advertisement
Advertisement
Advertisement
Advertisement
error: Content is protected !!