ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਜਾਰੀ: ਸੁਖਜਿੰਦਰ ਰੰਧਾਵਾ

Advertisement
Spread information

ਸਾਲ 2020-21 ਦੀ ਬਣਦੀ ਕੁੱਲ 472.10 ਕਰੋੜ ਰੁਪਏ ਅਦਾਇਗੀ ਵਿੱਚੋਂ 463.95 ਕਰੋੜ ਰੁਪਏ ਜਾਰੀ

8.15 ਕਰੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲ ਬਕਾਇਆ, ਕੇਂਦਰ ਕੋਲੋਂ ਬਕਾਇਆ ਲੈਣ ਲਈ ਕੋਸ਼ਿਸ਼ਾਂ ਤੇਜ਼


ਏ.ਐਸ. ਅਰਸ਼ੀ , ਚੰਡੀਗੜ੍ਹ, 7 ਸਤੰਬਰ 2021
        ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਅੱਜ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋੋਂ 463.95 ਕਰੋੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਬਾਕੀ ਰਹਿੰਦੀ 8.15 ਕਰੋੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲ ਬਕਾਇਆ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
      ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਗੰਨਾ ਕਾਸ਼ਤਕਾਰਾਂ ਨੂੰ ਸਤੰਬਰ ਦੇ ਪਹਿਲੇ ਹਫਤੇ ਬਕਾਇਆ ਭੁਗਤਾਨ ਦਾ ਕੀਤਾ ਵਾਅਦਾ ਪੰਜਾਬ ਸਰਕਾਰ ਨੇ ਅੱਜ ਪੂਰਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਸੀ। ਸ. ਰੰਧਾਵਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਗੰਨੇ ਦੇ ਭਾਅ ਵਿੱਚ ਰਿਕਾਰਡ ਵਾਧਾ ਕਰਦਿਆਂ 360 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਗਿਆ ਹੈ, ਜਦੋਂ ਕਿ ਕੇਂਦਰ ਸਰਕਾਰ ਵੱਲੋੋਂ ਗੰਨੇ ਦੇ ਪ੍ਰਤੀ ਕੁਇੰਟਲ ਰੇਟ ਵਿੱਚ ਸਿਰਫ 5 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀ ਸਹਿਕਾਰੀ ਖੰਡ ਮਿੱਲਾਂ ਵੱਲ ਬਣਦੀ ਕੁੱਲ ਅਦਾਇਗੀ ਵੀ ਪਹਿਲ ਦੇ ਅਧਾਰ ‘ਤੇ ਕੀਤੀ ਗਈ ਹੈ
       ਸ. ਰੰਧਾਵਾ ਨੇ ਦੱਸਿਆ ਗਿਆ ਕਿ ਸੂਬੇ ਵਿਚਲੀਆਂ 9 ਸਹਿਕਾਰੀ ਖੰਡ ਮਿੱਲਾਂ ਵੱਲੋੋਂ ਸਾਲ 2019-20 ਦੀ ਬਣਦੀ ਕੁੱਲ ਅਦਾਇਗੀ 486.24 ਕਰੋੜ ਰੁਪਏ ਪਹਿਲਾਂ ਹੀ ਗੰਨਾ ਕਾਸ਼ਤਕਾਰਾਂ ਨੂੰ ਕੀਤੀ ਜਾ ਚੁੱਕੀ ਹੈ ਅਤੇ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿੱਚੋੋਂ 463.95 ਕਰੋੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈੈ। ਬਕਾਇਆ ਰਹਿੰਦੀ 8.15 ਕਰੋੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਵਜੋੋਂ ਜਾਰੀ ਕੀਤੀ ਜਾਣੀ ਹੈ। ਇਸ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ। ਸਹਿਕਾਰੀ ਖੰਡ ਮਿੱਲਾਂ ਵੱਲੋੋਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀ ਸ਼ੂਗਰ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਰਾਸ਼ੀ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੰਨੇ ਦੀ ਅਦਾਇਗੀ ਲਈ ਸਿੱਧੇ ਤੌਰ ‘ਤੇ ਗੰਨਾਂ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕੀਤੀ ਜਾਂਦੀ ਹੈ ਅਤੇ ਬਕਾਇਆ ਰਹਿੰਦੀ 8.15 ਕਰੋੋੜ ਰੁਪਏ ਦੀ ਰਾਸ਼ੀ ਵੀ ਜਾਰੀ ਹੋੋਣ ਉਪਰੰਤ ਤੁਰੰਤ ਗੰਨਾ ਕਾਸ਼ਤਕਾਰਾਂ ਦੇ ਖਾਤੇ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ

Advertisement
Advertisement
Advertisement
Advertisement
Advertisement
error: Content is protected !!