ਵਿਧਾਇਕ ਨਾਗਰਾ ਨੇ ਪਿੰਡ ਜੱਲ੍ਹਾ ਵਿਖੇ 199 ਲੋੜਵੰਦਾਂ ਨੂੰ ਵੰਡੇ ਪਲਾਟ
ਲਾਭਪਾਤਰੀਆਂ ਵੱਲੋਂ ਸ. ਨਾਗਰਾ ਦਾ ਧੰਨਵਾਦ
ਬੀ ਟੀ ਐੱਨ , ਫਤਹਿਗੜ੍ਹ ਸਾਹਿਬ, 09 ਸਤੰਬਰ 2021
ਹਰ ਲੋੜਵੰਦ ਦੀ ਰਿਹਾਇਸ਼ ਸਬੰਧੀ ਦਿੱਕਤ ਦੂਰ ਕੀਤੀ ਜਾ ਰਹੀ ਹੈ ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹਈਆ ਕਰਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ.ਕੁਲਜੀਤ ਸਿੰਘ ਨਾਗਰਾ ਨੇ ਪਿੰਡ ਜੱਲ੍ਹਾ ਵਿਖੇ 199 ਲੋੜਵੰਦਾਂ ਨੂੰ 2-2 ਮਰਲੇ ਦੇ ਪਲਾਟ ਵੰਡਣ ਮੌਕੇ ਕੀਤਾ।
ਸ. ਨਾਗਰਾ ਨੇ ਕਿਹਾ ਕਿ ਇਸ ਕਾਰਜ ਨਾਲ ਲੋਕਾਂ ਨਾਲ ਚੋਣਾਂ ਦੌਰਾਨ ਕੀਤਾ ਵਾਅਦਾ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹਰ ਇੱਕ ਇਨਸਾਨ ਨੂੰ ਸਭ ਤੋਂ ਪਹਿਲਾਂ ਘਰ ਦੀ ਲੋੜ ਹੈ ਅਤੇ ਪਲਾਟਾਂ ਦੀ ਵੰਡ ਕਰਦਿਆਂ ਉਹਨਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਹਨਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਰਹਿੰਦੇ ਕਿਸੇ ਵੀ ਲੋੜਵੰਦ ਨੂੰ ਘਰ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਹਮੇਸ਼ਾ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਤੱਤਪਰ ਰਹਿੰਦਾ ਹੈ ਅਤੇ ਹਲਕੇ ਦੇ ਜਿਸ ਵੀ ਗਰੀਬ ਲੋੜਵੰਦ ਪਰਿਵਾਰ ਨੂੰ ਉਹਨਾਂ ਤੱਕ ਕੋਈ ਵੀ ਜ਼ਰੂਰਤ ਪੈਂਦੀ ਹੈ, ਉਹ ਬੇਝਿਜਕ ਉਹਨਾਂ ਨੂੰ ਮਿਲ ਸਕਦੇ ਹਨ। ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਗਰੀਬਾਂ ਦੀ ਸੇਵਾ ਵਿੱਚ ਹਾਜ਼ਰ ਰਹੇਗਾ।
ਸ. ਨਾਗਰਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ ‘ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।
ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾਣ। ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਸ. ਨਾਗਰਾ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਫੌਰੀ ਹੱਲ ਲਈ ਸ. ਸਿੱਧੂ ਨੇ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਈ ਮੁਸ਼ਕਲਾਂ ਮੌਕੇ ਉੱਤੇ ਹੀ ਦੂਰ ਕਰਵਾਈਆਂ।
ਇਸ ਮੌਕੇ ਇਸ ਮੌਕੇ ਜਿਲਾ ਪ੍ਰੀਸ਼ਦ ਚੇਅਰਮੈਨ ਮਨਦੀਪ ਕੌਰ ਬਧੌਛੀ,ਪਿੰਡ ਦੇ ਸਰਪੰਚ ਦਵਿੰਦਰ ਸਿੰਘ ਜੱਲਾ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਹਰਬੰਸ ਸਿੰਘ ਜੇ.ਈ,ਮੈਂਬਰ ਬਲਾਕ ਸੰਮਤੀ ਨਵਜੀਤ ਕੌਰ ਜੱਲਾ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਸਹਿਕਾਰੀ ਸਭਾ ਦੇ ਪ੍ਰਧਾਨ ਗੁਰਜੰਟ ਸਿੰਘ,ਮੈਂਬਰ ਬਲਾਕ ਸੰਮਤੀ ਬਹਾਦਰ ਸਿੰਘ ਸਾਨੀਪੁਰ,ਸੀਨੀਅਰ ਮੀਤ ਪ੍ਰਧਾਨ ਗੁਰਪਾਲ ਸਿੰਘ ਹੈਪੀ,ਪੰਚ ਹਰਮਨਦੀਪ ਸਿੰਘ ਗੋਗੀ,ਪੰਚ ਜਸਵੰਤ ਸਿੰਘ,ਪੰਚ ਸੁਰਜੀਤ ਸਿੰਘ,ਨੰਬਰਦਾਰ ਭਰਭੂਰ ਜਗਵਿੰਦਰ ਸਿੰਘ ਬੈਂਸ,ਨੰਬਰਦਾਰ ਸਤਪਾਲ ਸਿੰਘ,ਬਾਵਾ ਸਿੰਘ ਚੌਧਰੀ,ਸਹਿਕਾਰੀ ਸਭਾ ਦੇ ਡਾਇਰੈਕਟਰ ਗੁਰਿੰਦਰ ਸਿੰਘ,ਹਰਿੰਦਰ ਸਿੰਘ,ਪਰਮਿੰਦਰ ਸਿੰਘ ਨੋਨੀ,ਗੁਰਨਾਮ ਸਿੰਘ,ਪ੍ਰਕਾਸ਼ ਸਿੰਘ,ਮਨਪ੍ਰੀਤ ਕੌਰ,ਮਨਜੀਤ ਕੌਰ,ਪਰਮਜੀਤ ਸਿੰਘ ਪੰਮ,ਕੇਸਰ ਸਿੰਘ,ਪ੍ਰੇਮ ਸਿੰਘ,ਰਾਜ ਕੁਮਾਰ,ਬਾਬਾ ਜੀ ਮੁਕੰਦ ਸਿੰਘ,ਅਮਨਦੀਪ ਸਿੰਘ,ਹਰਪ੍ਰੀਤ ਸਿੰਘ,ਜੰਗ ਸਿੰਘ ਤੇ ਇਲਾਕੇ ਦੇ ਜਿਲਾ ਪ੍ਰੀਸ਼ਦ ਮੈਂਬਰ,ਬਲਾਕ ਸੰਮਤੀ ਮੈਂਬਰ,ਪੰਚ,ਸਰਪੰਚ ਆਦਿ ਹਾਜ਼ਰ ਸਨ।