ਪਟਿਆਲਾ ਦੇ ਸਾਰੇ ਪੈਟਰੋਲ ਪੰਪ ਹੁਣ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ

Advertisement
Spread information

ਇਹ ਹੁਕਮ ਕੇਵਲ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਸਟੇਟ ਤੇ ਨੈਸ਼ਨਲ ਹਾਈਵੇ ’ਤੇ ਸਥਿਤ ਪੈਟਰੋਲ ਪੰਪਾਂ ਲਈ

ਰਾਜੇਸ਼ ਗੌਤਮ ਪਟਿਆਲਾ, 13 ਅਪ੍ਰੈਲ 2020

Advertisement

ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਸਾਰੇ ਪੈਟਰੋਲ ਪੰਪਾਂ ਨੂੰ ਹੁਣ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰੱਖਣ ਦੀ ਇਜ਼ਾਜਤ ਦੇਣ ਸਬੰਧੀਂ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਨੂੰ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਹੀ ਖੋਲ੍ਹਣ ਦੀ ਛੋਟ ਦਿੱਤੀ ਗਈ ਸੀ ਜਦੋਂ ਕਿ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਕੇਵਲ ਨੈਸ਼ਨਲ ਅਤੇ ਸਟੇਟ ਹਾਈਵੇ ਉਪਰ ਸਥਿਤ ਪੈਟਰੋਲ ਪੰਪਾਂ ਨੂੰ 24 ਘੰਟੇ ਖੁੱਲ੍ਹੇ ਰੱਖਣ ਦੀ ਛੋਟ ਪਹਿਲਾਂ ਹੀ ਦਿੱਤੀ ਹੋਈ ਹੈ। ਇਹ ਹੁਕਮ ਕੇਵਲ ਪਟਿਆਲਾ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਪੈਂਦੇ ਸਟੇਟ ਤੇ ਨੈਸ਼ਨਲ ਹਾਈਵੇ ’ਤੇ ਸਥਿਤ ਪੈਟਰੋਲ ਪੰਪਾਂ ਲਈ ਹੈ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ, ਪਟਿਆਲਾ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ। ਹੁਕਮਾਂ ਮੁਤਾਬਕ ਸਮੂਹ ਪੈਟਰੋਲ ਪੰਪਾਂ ਦੇ ਮਾਲਕ ਦੇ ਮਾਲਕ ਇਹ ਸੁਨਿਸ਼ਚਿਤ ਬਣਾਉਣਗੇ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦਾ ਪਾਲਣ ਯਕੀਨੀ ਬਣਾਉਣਗੇ। ਆਪਸ ਵਿੱਚ ਡੇਢ ਤੋਂ ਦੋ ਮੀਟਰ ਸਮਾਜਿਕ ਦੂਰੀ ਬਣਾ ਕੇ ਰੱਖਣਗੇ, ਹੱਥਾਂ ’ਤੇ ਗਲੱਵਜ ਤੇ ਮੂੰਹ ’ਤੇ ਮਾਸਕ ਦੀ ਵਰਤੋਂ ਕਰਨਗੇ ਅਤੇ ਆਪਣੀ ਮਸ਼ੀਨਰੀ ਨੂੰ ਸੈਨੇਟਾਈਜ਼ ਕਰਨਾ ਵੀ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਹਾਲਤ ਵਿੱਚ 10 ਵਿਅਕਤੀਆਂ ਤੋਂ ਵਧੇਰੇ ਲੋਕਾਂ ਦਾ ਇਕੱਠ ਨਹੀਂ ਹੋਣ ਦਿੱਤਾ ਜਾਵੇਗਾ।

Advertisement
Advertisement
Advertisement
Advertisement
Advertisement
error: Content is protected !!