1260 ਕੇਸਾਂ ਚੋਂ 925 ਕੇਸ ਆਪਸੀ ਰਜਾਮੰਦੀ ਨਾਲ ਨਿਪਟਾਏ ਗਏ
-5 ਕਰੋੜ ਰੁਪਏ ਦੇ ਐਵਾਰਡ ਪਾਸ ਕੀਤੇ ਗਏ
-6 ਸਾਲਾਂ ਤੋਂ ਚਲਦੇ ਆ ਰਹੇ ਕੇਸ ਦਾ ਕੀਤਾ ਗਿਆ ਲੋਕ ਅਦਾਲਤ ਚ ਨਿਪਟਾਰਾ
ਰਘਵੀਰ ਹੈਪੀ , ਬਰਨਾਲਾ, 11 ਸਤੰਬਰ 2021
ਅੱਜ ਜ਼ਿਲ੍ਹਾ ਕਚਿਹਰੀ ਚ ਲਗਾਈ ਗਈ ਲੋਕ ਅਦਾਲਤ ਦੌਰਾਨ ਕੁਲ 1260 ਕੇਸ ਆਏ ਜਿਨ੍ਹਾਂ ਵਿਚੋਂ 925 ਮੌਕੇ ਉੱਤੇ ਹੀ ਨਿਪਟਾਏ ਗਏ ਅਤੇ 5 ਕਰੋੜ ਰੁਪਏ ਤੋਂ ਵੱਧ ਦੇ ਐਵਾਰਡ ਪਾਸ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਦੇ ਪ੍ਰੀਲੀਟਿਗੇਟਿਵ ਅਤੇ ਪੈਡਿੰਗ ਕੇਸਾਂ ਦੀ ਸੁਣਵਾਈ ਕਰਨ ਲਈ ਅਤੇ ਆਪਸੀ ਰਜ਼ਾਮੰਦੀ ਅਤੇ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਸ਼੍ਰੀ ਬਰਜਿੰਦਰ ਪਾਲ ਸਿੰਘ (ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ਼ ਜੱਜ1), ਸ਼੍ਰੀ ਕਪਿਲ ਅੱਗਰਵਾਲ (ਮਾਨਯੋਗ ਜਿਲ੍ਹਾ ਜੱਜ ਫੈਮਲੀ ਕੋਰਟ), ਸ਼੍ਰੀ ਕੁਲਜੀਤ ਪਾਲ ਸਿੰਘ (ਮਾਨਯੋਗ ਚੇਅਰਮੈਨ, ਸਥਾਈ ਲੋਕ ਅਦਾਲਤ), ਸ਼੍ਰੀ ਵਨੀਤ ਕੁਮਾਰ ਨਾਰੰਗ (ਮਾਨਯੋਗ ਸਿਵਲ ਜੱਜ ਸੀਨੀਅਰ ਡਵੀਜ਼ਨ), ਸ਼੍ਰੀਮਤੀ ਸੁਚੇਤਾ ਅਸ਼ੀਸ ਦੇਵ (ਮਾਨਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ), ਸ਼੍ਰੀਮਤੀ ਸੁਰੇਖਾ ਰਾਣੀ (ਮਾਨਯੋਗ ਏ.ਸੀ.ਜੇ.ਐੱਸ.ਡੀ.), ਸ਼੍ਰੀ ਵਿਜੇ ਸਿੰਘ ਦਦਵਾਲ (ਮਾਨਯੋਗ ਸਿਵਲ ਜੱਜ ਜ.ਡ.) ਅਤੇ ਮਿਸ ਬਬਲਜੀਤ ਕੌਰ (ਮਾਨਯੋਗ ਸਿਵਲ ਜੱਜ ਜ.ਡ.) ਦੇ ਕੁੱਲ 8 ਬੈਂਚਾਂ ਦਾ ਗਠਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ 1260 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 925 ਕੇਸਾਂ ਦਾ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਕੀਤਾ ਗਿਆ ਅਤੇ 5,17,52,164.51/ ਰੁਪਏ ਦੇ ਐਵਾਰਡ ਪਾਸ ਕੀਤੇ ਗਏ।
ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਜੀ ਵੱਲ੍ਹੋਂ ਦੱਸਿਆ ਕਿ ਜੁਡੀਸ਼ੀਅਲ ਅਫ਼ਸਰਾਂ ਵੱਲ੍ਹੋਂ ਕੋਵਿਡ19 ਦੇ ਸਮੇਂ ਦੋਰਾਨ ਬਹੁਤ ਮਿਹਨਤ ਨਾਲ ਕੰਮ ਕੀਤਾ ਗਿਆ ਅਤੇ ਪ੍ਰੀਲੋਕ ਅਦਾਲਤਾਂ ਲਗਾਈਆਂ ਗਈਆਂ ਅਤੇ ਸਮਝੌਤਾ ਕਰਨ ਲਈ ਪਾਰਟੀਆਂ ਨੂੰ ਮਨਾਇਆ ਗਿਆ ਅਤੇ ਫਾਈਨਲ ਐਵਾਰਡ ਪਾਸ ਕੀਤੇ ਗਏ।
ਇੱਕ ਸਿਵਲ ਅਪੀਲ ਨੰਬਰ 381/2018 ਕੇਸ ਅਨੁਵਾਨ ਮੀਨਾ ਰਾਣੀ ਬਨਾਮ ਜਸਪਾਲ ਸਿੰਘ ਜੋ ਕਿ ਜਸਪਾਲ ਸਿੰਘ ਵੱਲ੍ਹੋਂ ਮੀਨਾ ਰਾਣੀ ਦੇ ਖਿਲਾਫ ਸਾਲ 2018 ਵਿੱਚ ਦਾਇਰ ਕੀਤੀ ਗਈ ਸੀ, ਵਿੱਚ ਮਾਨਯੋਗ ਸੈਸ਼ਨਜ਼ ਜੱਜ ਸਾਹਿਬ, ਬਰਨਾਲਾ ਜੀ ਦੇ ਯਤਨਾਂ ਸਦਕਾ ਸਮਝੌਤਾ ਕਰਵਾਇਆ ਗਿਆ। ਇਸ ਤਰ੍ਹਾਂ ਪਾਰਟੀਆਂ ਦਾ 6 ਸਾਲ ਤੋਂ ਜਿਆਦਾ ਦੇ ਸਮੇਂ ਤੋਂ ਚੱਲ ਰਹੇ ਝਗੜੇ ਨੂੰ ਇਸ ਕੌਮੀ ਲੋਕ ਅਦਾਲਤ ਵਿੱਚ ਖਤਮ ਕੀਤਾ ਗਿਆ ਅਤੇ ਦੋਵੇਂ ਪਾਰਟੀਆਂ ਵੱਲ੍ਹੋਂ ਮਾਨਯੋਗ ਜੱਜ ਸਾਹਿਬ ਦਾ ਧੰਨਵਾਦ ਕੀਤਾ ਗਿਆ।
ਇਸ ਤੋਂ ਇਲਾਵਾਂ ਇਸ ਲੋਕ ਅਦਾਲਤ ਦੀ ਵੱਡੀ ਸਟੋਰੀ, ਜਿਸ ਵਿੱਚ 6 ਅਪੀਲਾ ਸੀ.ਆਰ.ਏ.-11-2021, ਸੀ.ਆਰ.ਏ.-10-2021, ਸੀ.ਆਰ.ਏ.-146-2019, ਸੀ.ਆਰ.ਏ.-09-2021, ਸੀ.ਆਰ.ਏ.-116-2020, ਸੀ.ਆਰ.ਏ.-39-2020, ਜੋ ਕਿ 138 ਐੱਨ.ਆਈ.ਐਕਟ ਅਧੀਨ ਦੋਸ਼ੀ ਯੋਗਰਾਜ ਨਾਲ ਸਬੰਧਿਤ ਸਨ। ਯੋਗਰਾਜ ਸਿੰਘ ਦੁਆਰਾ 67 ਸਾਲ ਪਹਿਲਾ ਕਾਫੀ ਲੋਕਾ ਤੋਂ ਲੋਨ ਲਿਆ ਗਿਆ ਅਤੇ ਲੋਨ ਰਕਮ ਦੇ ਬਦਲੇ ਚੈੱਕ ਦਿੱਤੇ ਗਏ ਪਰ ਚੈੱਕ ਬੈਂਕ ਵਿੱਚ ਲਗਾਉਣ ਉਪਰੰਤ ਡਿਸਆਨਰ ਹੋ ਗਏ। ਇਸ ਉਪਰੰਤ ਸ਼ਿਕਾਇਰਕਰਤਾਵਾਂ ਸੀਨੇਸ਼ ਗੁਪਤਾ, ਜੀਵਨ ਕੁਮਾਰ, ਰਕੇਸ਼ ਕੁਮਾਰ, ਉਰਮਿਲਾ ਦੇਵੀ ਅਤੇ ਸੱਤਿਆ ਦੇਵੀ ਆਦਿ ਵੱਲ੍ਹੋਂ ਯੋਗਰਾਜ ਵਿਰੁੱਧ ਸ਼ਿਕਾਇਤਾਂ ਦਾਇਰ ਕੀਤੀਆ ਗਈਆ। ਅੱਜ ਇਸ ਕੌਮੀ ਲੋਕ ਅਦਾਲਤ ਵਿੱਚ ਉੱਕਤ ਅਪੀਲਾਂ ਦਾ ਸਮਝੌਤਾ ਸ਼੍ਰੀ ਵਰਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਅਤੇ ਸ਼੍ਰੀ ਬਰਜਿੰਦਰਪਾਲ ਸਿੰਘ, ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਜੀ ਦੇ ਯਤਨਾਂ ਸਦਕਾ ਸੰਭਵ ਹੋਇਆ। ਇਸ ਤਰ੍ਹਾਂ ਦੋਸ਼ੀ ਯੋਗਰਾਜ ਦਾ ਸਜਾ ਤੋਂ ਬਚਾਅ ਹੋ ਗਿਆ ਅਤੇ ਸ਼ਿਕਾਇਤਕਰਤਾਵਾਂ ਦੇ ਪੈਸੇ ਵੀ ਵਾਪਿਸ ਮਿਲ ਗਏ।
ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਇਸਦੇ ਵਿੱਚ ਆਪਸੀ ਸਮਝੌਤੇ ਨਾਲ ਫੈਸਲੇ ਕਰਵਾਏ ਜਾਂਦੇ ਹਨ, ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਤੇ ਅਮਨ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ, ਇਸਦੇ ਫੈਸਲੇ ਅੰਤਿਮ ਹੁੰਦੇ ਹਨ। ਇਸਤੋਂ ਇਲਾਵਾਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਆਪਣੇ ਕੇਸ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦਾ ਹੈ, ਉਹ ਸਬੰਧਿਤ ਕੋਰਟ ਦੇ ਜੱਜ ਸਾਹਿਬਾਨ ਨੂੰ ਇਸ ਸਬੰਧੀ ਬੇਨਤੀ ਕਰ ਸਕਦਾ ਹੈ ਅਤੇ ਜੇਕਰ ਉਸਦਾ ਕੇਸ/ਝਗੜਾ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਉਹ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਆਪਣਾ ਕੇਸ ਲੋਕ ਅਦਾਲਤ ਵਿੱਚ ਲਗਵਾਉਣ ਦੀ ਬੇਨਤੀ ਕਰ ਸਕਦਾ ਹੈ।
ਅੰਤ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੌਮੀ ਲੋਕ ਅਦਾਲਤਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਭਵਿੱਖ ਵਿੱਚ ਮਿਤੀ 11.12.2021 ਨੂੰ ਲੱਗਣ ਵਾਲੀ ਲੋਕ ਅਦਾਲਤ ਵਿੱਚ ਆਪਣੇ ਝਗੜਿਆਂ ਦਾ ਜਲਦੀ ਨਿਪਟਾਰਾ ਕਰਵਾਉਣ।