ਸਹਿਕਾਰੀ ਸਭਾ ਪੰਜੋਲੀ ਕਲਾਂ ਦੇ ਨਵੇਂ ਚੁਣੇ ਮੈਂਬਰਾਂ ਦੀ ਵਿਧਾਇਕ ਨਾਗਰਾ ਵੱਲੋਂ ਹੌਸਲਾ ਅਫ਼ਜ਼ਾਈ
ਮੈਂਬਰਾਂ ਨੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਕੀਤਾ ਵਾਅਦਾ
ਬੀ ਟੀ ਐੱਨ , ਫ਼ਤਹਿਗੜ੍ਹ ਸਾਹਿਬ, 12 ਸਤੰਬਰ 201
ਸਹਿਕਾਰੀ ਸਭਾ ਪੰਜੋਲੀ ਕਲਾਂ ਦੇ ਨਵੇਂ ਚੁਣੇ ਮੈਂਬਰਾਂ ਦੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਹੌਸਲਾ ਅਫ਼ਜ਼ਾਈ ਕੀਤੀ ਤੇ ਸਨਮਾਨ ਕੀਤਾ ਅਤੇ ਪੂਰੀ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ।
ਨਵੇਂ ਚੁਣੇ ਮੈਂਬਰਾਂ ਵਿੱਚ ਪਿੰਡ ਪੰਜੋਲੀ ਕਲਾਂ ਤੋਂ ਰਵਿੰਦਰ ਸਿੰਘ, ਹਰਮੇਲ ਸਿੰਘ, ਭੁਪਿੰਦਰ ਸਿੰਘ, ਪਿੰਡ ਪੰਜੋਲਾ ਤੋਂ ਸੋਹਣ ਸਿੰਘ, ਮੇਜਰ ਸਿੰਘ, ਪਰਮਜੀਤ ਕੌਰ, ਪਿੰਡ ਪੰਜੋਲੀ ਖੁਰਦ ਤੋਂ ਰਣਜੀਤ ਸਿੰਘ,ਜਸਵਿੰਦਰ ਕੌਰ,ਸਵਰਨ ਸਿੰਘ ਆਦਿ ਮੈਂਬਰ ਚੁਣੇ ਗਏ ਹਨ।
ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਸੂਬੇ ਦੀ ਤਰੱਕੀ ਤੇ ਅਰਥਚਾਰੇ ਵਿੱਚ ਸਹਿਕਾਰੀ ਸੰਸਥਾਵਾਂ ਦਾ ਅਹਿਮ ਰੋਲ ਹੈ ਤੇ ਪੰਜਾਬ ਸਰਕਾਰ ਸਹਿਕਾਰੀ ਸੰਸਥਾਵਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦੇ ਰਹੀ ਹੈ ਤੇ ਹਲਕੇ ਦੀਆਂ ਸਹਿਕਾਰੀ ਸਭਾਵਾਂ ਵਿਕਾਸ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਜਾਰੀ ਤੇ ਇਸੇ ਤਹਿਤ ਸਹਿਕਾਰੀ ਖੇਤਰ ਦੀਆਂ ਸੰਸਥਾਵਾਂ ਨੂੰ ਲਗਾਤਾਰ ਅਪਗਰੇਡ ਕੀਤਾ ਜਾ ਰਿਹਾ ਤਾਂ ਜੋ ਇਨ੍ਹਾਂ ਸਾਰੀਆਂ ਸੰਸਥਾਵਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ ਤੇ ਇਹ ਸੰਸਥਾਵਾਂ ਸੂਬੇ ਦੇ ਵਿਕਾਸ ਵਿੱਚ ਹੋਰ ਯੋਗਦਾਨ ਪਾ ਸਕਣ। ਵੱਖ ਵੱਖ ਸਹਿਕਾਰੀ ਸੰਸਥਾਵਾਂ ਵਿਚਲੀਆਂ ਖਾਲੀ ਅਸਾਮੀਆਂ ਵੀ ਲਗਾਤਾਰ ਭਰੀਆਂ ਜਾ ਰਹੀਆਂ ਹਨ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਚਲਾਉਣ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ ਤੇ ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ।
ਇਸ ਮੌਕੇ ਨਵੇਂ ਚੁਣੇ ਮੈਂਬਰਾਂ ਨੇ ਕਿਹਾ ਕਿ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਸਹਿਕਾਰਤਾ ਲਹਿਰ ਨੂੰ ਲੋਕ ਲਹਿਰ ਬਣਾ ਕੇ ਕਿਸਾਨਾਂ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਇਸ ਮੰਤਵ ਲਈ ਹੋਰ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਸਰਪੰਚ ਗੁਰਧਿਆਨ ਸਿੰਘ ਪੰਜੋਲਾ,ਸਰਪੰਚ ਜਸਦੇਵ ਸਿੰਘ ਪੰਜੋਲੀ,ਭੁਪਿੰਦਰ ਸਿੰਘ ਬਾਠ,ਜਗਤਾਰ ਸਿੰਘ ਆਦਿ ਹਾਜ਼ਰ ਸਨ।