Ppcc ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੌਂਪਿਆ ਮੰਗ ਪੱਤਰ
ਮਨੋਜ ਸ਼ਰਮਾ , ਚੰਡੀਗੜ੍ਹ 14 ਸਤੰਬਰ 2021
ਪਾਵਰਕਾਮ ਵਿੱਚਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੁਲਰ ਕਰਨ ਸਬੰਧੀ ਇਕ ਮੰਗ ਪੱਤਰ ਕੰਪਿਊਟਰ ਓਪਰੇਟਰ ਅਤੇ ਆਉਟਸੋਰਸ ਯੂਨੀਅਨ ਦੀ ਅਗਵਾਈ ਹੇਠ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਸ੍ਰੀ ਨਵਜੋਤ ਸਿੰਘ ਸਿੱਧੂ, ਪ੍ਰਧਾਨ ਪੰਜਾਬ ਕਾਂਗਰਸ ਕਮੇਟੀ ਨੂੰ ਦਿੱਤਾ ਗਿਆ । ਜਿਸ ਵਿਚ ਮੰਗ ਕੀਤੀ ਗਈ ਪਿਛਲੀ ਸਰਕਾਰ ਵਲੋਂ ਪਾਸ ਕੀਤੇ ਐਕਟ 2016 ਨੂੰ ਲਾਗੂ ਕਰਕੇ ਉਹਨਾਂ ਨੂੰ ਪੱਕਾ ਕੀਤਾ ਜਾਵੇ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕਾਰਜਕਾਲ ਦਾ ਇਹ ਆਖਰੀ ਸਾਲ ਹੈ। ਇਸ ਉਪੰਰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਕੱਚੇ ਕਰਮਚਾਰੀਆਂ ਦੀ ਕੁੱਲ ਗਿਣਤੀ ਕਰੀਬ 1200 ਹੈ ਜੋ ਪਿਛਲੇ 5-10 ਸਾਲ ਤੋਂ ਸੇਵਾਵਾਂ ਦੇ ਰਹੇ ਹਨ। ਇਹਨਾਂ ਵਿਚੋਂ ਕਰੀਬ 95% ਕ੍ਰਮਚਾਰੀ ਓਵਰਏਜ ਹੋ ਚੁੱਕੇ ਹਨ ਜੋ ਹੁਣ ਸਰਕਾਰੀ ਅਸਾਮੀਆਂ ਲਈ ਦਾਅਵੇਦਾਰੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਵਿਚ ਵੀ ਉਹਨਾਂ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ। ਇਹਨਾਂ ਕ੍ਰਮਚਾਰੀਆਂ ਨੂੰ ਪੱਕਾ ਕਰਨ ਨਾਲ ਸਰਕਾਰ ਉੱਪਰ ਕੋਈ ਵਾਧੂ ਵਿੱਤੀ ਭਾਰ ਨਹੀਂ ਪਵੇਗਾ। ਇਸ ਮੌਕੇ ਸੁਖਮਿੰਦਰ ਸਿੰਘ, ਨਿਰਦੋਸ਼ ਸਿੰਘ ਸਿੰਘ , ਗੌਤਮ ਠਾਕੁਰ, ਅਭਿਜੋਤ ਸਿੰਘ, ਪਿੰਟੂ ਸਿੰਘ, ਦਵਿੰਦਰ ਸਿੰਘ ਆਦਿ ਹਾਜਰ ਸਨ।