ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਲਾਰਵਾ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ – ਸਿਵਲ ਸਰਜਨ

Advertisement
Spread information

ਸਿਹਤ ਵਿਭਾਗ ਵੱਲੋਂ ਡੇਂਗੂ ਤੋਂ ਬਚਾਅ ਲਈ ਲਾਰਵਾ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ – ਸਿਵਲ ਸਰਜਨ


ਪ੍ਰਦੀਪ ਕਸਬਾ  , ਬਰਨਾਲਾ, 18 ਸਤੰਬਰ 2021

ਸਿਹਤ ਵਿਭਾਗ ਵੱਲੋਂ ਜਿਲ੍ਹਾ ਬਰਨਾਲਾ ਦੀਆ ਵੱਖ-ਵੱਖ ਟੀਮਾਂ ਵਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਅਧੀਨ ਵੱਖ ਵੱਖ ਦਫ਼ਤਰਾਂ ਤੇ ਖੇਤਰਾਂ ਜਿਵੇਂ ਮਾਰਕੀਟ ਕਮੇਟੀ, ਮੰਡੀਕਰਨ ਬੋਰਡ, ਬੱਸ ਸਟੈਂਡ ਅਤੇ ਤਰਕਸੀਲ ਚੌਂਕ ਏਰੀਏ ਵਿੱਚ “ਹਰੇਕ ਸ਼ੁੱਕਰਵਾਰ, ਡਰਾਈ ਡੇਅ” ਡੇਂਗੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਔਲ਼ਖ ਨੇ ਦੱਸਿਆ ਕਿ ਡੇਂਗੂ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ।

ਇਸ ਲਈ ਆਪਣੇ ਘਰਾਂ, ਦੁਕਾਨਾਂ, ਵਰਕਸਾਪਾਂ ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਵਿਚ ਪਾਣੀ ਸੁਕਾ ਕੇ ਖਾਲੀ ਕਰਕੇ ਹਫਤੇ ਦੇ ਹਰੇਕ ਸੁੱਕਰਵਾਰ ਡਰਾਈ ਡੇ (ਖੁਸ਼ਕ ਦਿਨ) ਮਨਾਇਆ ਜਾਣਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਡਾ. ਔਲਖ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਮਾਸ ਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ਵਿਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ।

ਸਿਹਤ ਵਿਭਾਗ ਦੀ ਟੀਮ ਗੁਰਮੇਲ ਸਿੰਘ ਢਿੱਲੋਂ,ਜਗਜੀਤ ਸਿੰਘ ਅਤੇ ਸੁਰਿੰਦਰ ਸਿੰਘ ਵਿਰਕ , ਗੁਲਾਬ ਸਿੰਘ ਇੰਸੈਕਟ ਕੁਲੈਕਟਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
error: Content is protected !!