ਪਹਿਲਾਂ MC ਫਿਰ ਹੁਣ CM ਬਣਿਆ ਚੰਨੀ , ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਹੋਣ ਦਾ ਮਿਲਿਆ ਮਾਣ

Advertisement
Spread information

ਹਰਿੰਦਰ ਨਿੱਕਾ , ਬਰਨਾਲਾ 19 ਸਤੰਬਰ 2021

     ਨਗਰ ਕੌਂਸਲ ਖਰੜ੍ਹ ਦਾ ਐਮ ਸੀ ਬਣਕੇ ਆਪਣੀ ਰਾਜਨੀਤਕ ਪਾਰੀ ਦੀ ਸ਼ੁਰੂਆਤ ਕਰਨ ਵਾਲੇ ਕਾਂਗਰਸੀ ਆਗੂ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਹੈ। ਵਰਨਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਨਗਰ ਕੌਂਸਲ ਖਰੜ੍ਹ ਦਾ ਪ੍ਰਧਾਨ ਵੀ ਬਣਿਆ। ਪਹਿਲੀ ਵਾਰ ਅਜਾਦ ਵਿਧਾਇਕ ਦੇ ਤੌਰ ਤੇ ਚੰਨੀ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਿਆ। ਫਿਰ ਚੰਨੀ ਨੇ ਕਦੇ ਪਿੱਛੇ ਮੁੜਕੇ ਨਹੀਂ ਦੇਖਿਆ। ਚੰਨੀ ਦੋ ਵਾਰ ਕਾਂਗਰਸ ਦੀ ਟਿਕਟ ਤੇ ਵੀ ਵਿਧਾਇਕ ਚੂਣਿਆ ਗਿਆ। ਚੰਨੀ ਨੂੰ ਇੱਕ ਵਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਬਣਨ ਦਾ ਮੌਕਾ ਮਿਲਿਆ ਅਤੇ ਹੁਣ ਚੰਨੀ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣ ਕੇ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਪੇਸ਼ ਕਰ ਦਿੱਤਾ ਗਿਆ ਹੈ। ਉਹ ਭਲ੍ਹਕੇ ਸੁਹੰ ਚੁੱਕ ਕੇ ਪੰਜਾਬ ਸਰਕਾਰ ਦੀ ਕਮਾਨ ਸੰਭਾਲਣਗੇ ।

Advertisement
Advertisement
Advertisement
Advertisement
Advertisement
Advertisement
error: Content is protected !!