ਜ਼ਿਲ੍ਹਾ ਹੋਮਿਓਪੈਥਿਕ ਅਫਸਰ ਨੇ ਸਿਹਤਮੰਦ ਜੀਵਨਸ਼ੈਲੀ ਦੇ ਨੁਕਤੇ ਦੱਸੇ
ਰਵੀ ਸੈਣ , ਬਰਨਾਲਾ, 21 ਸਤੰਬਰ 2021
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜੁਆਇੰਟ ਡਾਇਰੈਕਟਰ ਹੋਮਿਓਪੈਥਿਕ ਵਿਭਾਗ ਡਾ. ਬਲਿਹਾਰ ਸਿੰਘ ਰੰਗੀ ਦੀ ਅਗਵਾਈ ਹੇਠ ਜ਼ਿਲਾ ਹੋਮਿਓਪੈਥਿਕ ਦਫ਼ਤਰ ਬਰਨਾਲਾ ਵਿਖੇ ਜ਼ਿਲਾ ਹੋਮਿਓਪੈਥਿਕ ਅਫਸਰ ਡਾ. ਰਹਿਮਾਨ ਆਸਦ ਨੇ ਲੋਕਾਂ ਨੂੰ ਚੰਗੀ ਸਿਹਤ ਸਬੰਧੀ ਜਾਗਰੂਕ ਕੀਤਾ।
ਇਸ ਦੌਰਾਨ ਡਾ. ਰਹਿਮਾਨ ਆਸਦ ਨੇ ਸਿਹਤਯਾਬੀ ਲਈ ਨੁਕਤੇ ਦੱਸਦੇ ਹੋਏ ਨਸ਼ਿਆਂ ਵਿਰੁੱਧ ਹੋਕਾ ਦਿੱਤਾ। ਉਨਾਂ ਕਿਹਾ ਕਿ ਨਸ਼ੇ ਦਿਨੋਂ ਦਿਨ ਸਾਡੇ ਸਮਾਜ ਨੂੰ ਖੋਖਲਾ ਕਰ ਰਹੇ ਹਨ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਨਸ਼ਿਆਂ ਖ਼ਿਲਾਫ਼ ਡਟਿਆ ਜਾਵੇ। ਇਸ ਮੌਕੇ ਉਨਾਂ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਉਨਾਂ ਚੰਗੀ ਸਿਹਤ ਅਤੇ ਸੰਤੁਲਿਤ ਖੁਰਾਕ, ਕਸਰਤ ਕਰਨ, ਜੈਵਿਕ ਸ਼ਬਜ਼ੀਆਂ, ਫ਼ਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਨੂੰ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਦ ’ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਨੂੰ ਕੁਪੋਸ਼ਣ ਨਾਲ ਹੋਣ ਵਾਲੇ ਰੋਗਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਚਐਮਓ ਡਾ. ਪਰਮਿੰਦਰ ਪੁੰਨ, ਸ੍ਰੀ ਗੁਲਸ਼ਨ ਕੁਮਾਰ, ਸ੍ਰੀ ਗੁਰਚਰਨ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।