ਵਿਜੈ ਇੰਦਰ ਸਿੰਗਲਾ ਦੇ ਦੋਬਾਰਾ ਮੰਤਰੀ ਬਣਨ ‘ਤੇ ਸੰਗਰੂਰ ‘ਚ ਖੁਸ਼ੀ ਦੀ ਲਹਿਰ
ਕਾਂਗਰਸੀ ਵਰਕਰਾਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਨ ਦੇ ਨਾਲ-ਨਾਲ ਵੰਡੇ ਲੱਡੂ
ਹਰਪ੍ਰੀਤ ਕੌਰ ਬਬਲੀ ਸੰਗਰੂਰ, 26 ਸਤੰਬਰ 2021
ਸ਼੍ਰੀ ਵਿਜੈ ਇੰਦਰ ਸਿੰਗਲਾ ਨੂੰ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਵਜੋਂ ਮੁੜ ਨੁਮਾਇੰਦਗੀ ਮਿਲਣ ਤੋਂ ਬਾਅਦ ਸੰਗਰੂਰ ਸ਼ਹਿਰ ਵਿੱਚ ਖੁਸ਼ੀ ਲਹਿਰ ਚੱਲ ਰਹੀ ਹੈ। ਅੱਜ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੀ ਵਿਜੈ ਇੰਦਰ ਸਿੰਗਲਾ ਦੇ ਦੋਬਾਰਾ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਦੀ ਖੁਸ਼ੀ ‘ਚ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਗਈ ਅਤੇ ਸ਼ਹਿਰ ਦੀਆਂ ਵੱਖ-ਵੱਖ ਥਾਂਵਾਂ ‘ਤੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।
ਇਸ ਮੌਕੇ ਸੰਗਰੂਰ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਦੇ ਨਾਲ ਨਾਲ ਸ਼੍ਰੀ ਸਿੰਗਲਾ ਦੇ ਰਾਜਨੀਤਿਕ ਸਲਾਹਕਾਰ ਮੇਜਰ ਸਿੰਘ ਸੇਖੋਂ, ਡਾਇਰੈਕਟਰ ਪੀ.ਏ.ਡੀ.ਬੀ. ਅਵਤਾਰ ਸਿੰਘ ਤਾਰੀ, ਪ੍ਰਧਾਨ ਪੰਚਾਇਤ ਯੂਨੀਅਨ ਜਿਲ੍ਹਾ ਸੰਗਰੂਰ ਜਸਵੀਰ ਸਿੰਘ, ਬਲਾਕ ਸੰਮਤੀ ਸੰਗਰੂਰ ਦੇ ਵਾਈਸ ਚੇਅਰਮੈਨ ਭੀਮ ਸਿੰਘ ਭਿੰਡਰਾਂ ਅਤੇ ਟਰੱਕ ਯੂਨਿਅਨ ਸੰਗਰੂਰ ਦੇ ਪ੍ਰਧਾਨ ਕਰਮਜੀਤ ਸਿੰਘ ਬਾਲੀਆਂ ਨੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਸ਼੍ਰੀ ਸਿੰਗਲਾ ਨੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਕੰਮਾਂ ‘ਚ ਆਪਣੀ ਮਿਹਨਤ ਸਦਕਾ ਇੱਕ ਨਵੀਂ ਕ੍ਰਾਂਤੀ ਲਿਆਂਦੀ ਤੇ ਦੋਵਾਂ ਮਹਿਕਮਿਆਂ ‘ਚ ਰਿਕਾਰਡ ਤੋੜ ਵਿਕਾਸ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਸਦਕਾ ਹੀ ਪੰਜਾਬ ਸਕੂਲ ਸਿੱਖਿਆ ਦੇ ਖੇਤਰ ‘ਚ ਪੂਰੇ ਦੇਸ਼ ‘ਚੋਂ ਅੱਵਲ ਨੰਬਰ ‘ਤੇ ਪਹੁੰਚਿਆ ਹੈ।
ਆਗੂਆਂ ਨੇ ਕਿਹਾ ਕਿ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਅਗਾਂਹਵਧੂ ਸੋਚ ਸਦਕਾ ਸੰਗਰੂਰ ਹਲਕੇ ਵਿੱਚ ਵੀ ਰਿਕਾਰਡ ਤੋੜ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਨਾਲ-ਨਾਲ ਪਿੰਡਾਂ ‘ਚ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਸ ਸਦਕਾ ਪਿੰਡਾਂ ਦਾ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਕਾਸ ਕਾਰਜਾਂ ਤੋਂ ਇਲਾਵਾ ਸੰਗਰੂਰ ਹਲਕੇ ‘ਚ ਲਗਭਗ ਹਰ ਸੜਕ ਤੇ ਰਸਤੇ ਦੀ ਮੁਰੰਮਤ ਕਰਵਾ ਕੇ ਨਵੇਂ ਸਿਰੇ ਤੋਂ ਇਨ੍ਹਾਂ ਦਾ ਨਿਰਮਾਣ ਕਰਵਾਇਆ ਗਿਆ ਹੈ।
ਇਸ ਮੌਕੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ।
ਇਸ ਮੌਕੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਹਾਜ਼ਰ ਸਨ।
Advertisement