ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਰਿਹਾ ਸੰਗਰੂਰ ਮੁਕੰਮਲ ਬੰਦ
ਹਰਪ੍ਰੀਤ ਕੌਰ ਬਬਲੀ , ਸੰਗਰੂਰ , 27 ਸਤੰਬਰ 2021
ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਲਾਗੂ ਕਰਦਿਆਂ ਅੱਜ ਕਿਸਾਨ ਜਥੇਬੰਦੀਆਂ ਵਲੋਂ ਸੰਗਰੂਰ ਸ਼ਹਿਰ ਨੂੰ ਮੁਕੰਮਲ ਬੰਦ ਕਰਨ ਉਪਰੰਤ ਬਰਨਾਲਾ ਕੈਚੀਆਂ ਸੰਗਰੁਰੂ ਵਿਖੇ ਜਾਮ ਲਗਾ ਕੇ ਧਰਨਾ ਦਿੱਤਾ ਗਿਆ ਤੇ ਤਿੰਨੇ ਲੋਕ ਵਿਰੋਧੀ ਕਾਨੂੰਨ ਵਾਪਸ ਲੈਣ ਸਮੇਤ ਕਿਸਾਨ ਮੰਗਾਂ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ । ਇਸ ਵਿੱਚ ਬਹੁਤ ਸਾਰੀਆਂ ਮੁਲਾਜਮ ਪੈਨਸ਼ਨਰਜ ਕਾਰੋਬਾਰੀਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁੰਨਾਂ ਨੇ ਹਿੱਸਾ ਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਦਰ ਸਰਕਾਰ ਨੇ ਦੇਸ ਦੇ ਮਾਲ ਖਜਾਨਿਆਂ ਨੂੰ ਲੁਟਾਉਣ ਲਈ ਦੇਸ਼ ਦੇ ਕਰੋੜਾਂ ਰੁਪਏ ਕਮਾਉਣ ਵਾਲੇ ਸਰਕਾਰੀ ਅਦਾਰਿਆਂ ਨੂੰ
ਕੌਡੀਆਂ ਦੇ ਭਾਅ ਵੇਚ ਦਿੱਤਾ ਹੈ ਅਤੇ ਹੁਣ ਦੇਸ਼ ਦੇ ਲੋਕਾਂ ਦੇ ਖਾਧ ਪਦਾਰਥਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਤਿੰਨ ਲੋਕ ਵਿਰੋਧੀ ਖੇਤੀ ਕਾਨੂੰਨ ਪਾਸ ਕੀਤੇ ਹਨ। ਇਸ ਤਰ੍ਹਾਂ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ। ਦੇਸ ਦਾ ਅੰਨਦਾਤਾ ਪਹਿਲਾਂ ਹੀ ਕਰਜੇ ਦੀ ਮਾਰ ਹੇਠ ਪਿਸ ਰਿਹਾ ਹੈ। ਸਰਕਾਰ ਖੇਤੀ ਸੈਕਟਰ ਨੂੰ ਮਿਲਦੀਆਂ ਸਬਸਿਡੀਆਂ ਘਟਾ ਕੇ ਹੌਲੀ-ਹੌਲੀ ਸਬਸਿਡੀਆਂ ਬੰਦ ਕਰ ਰਹੀ ਹੈ।
ਐਫ ਸੀ ਆਈ ਵੱਲੋਂ ਖਰੀਦੀ ਜਾਂਦੀ ਫਸਲ ਤੋਂ ਕੇਦਰ ਸਰਕਾਰ ਪਿੱਛੇ ਹਟ ਰਹੀ ਹੈ ਅਤੇ ਪ੍ਰਾਈਵੇਟ ਮੰਡੀਆਂ ਨੂੰ ਸਰਕਾਰੀ ਮੰਡੀਆਂ ਦੇ ਬਰਾਬਰ ਲਿਆ ਰਹੀ ਹੈ। ਇਸ ਫੈਸਲੇ ਤੋਂ ਭਲੀਭਾਂਤ ਸਪਸਟ ਹੈ ਕਿ ਸਰਕਾਰੀ ਖਰੀਦ ਖਤਮ ਕਰਨੀ ਹੈ। ਇਸ ਤਰ੍ਹਾਂ ਖੇਤੀ ਨੂੰ ਘਾਟੇ ਬੰਦੀ ਹਾਲਤ ਵਿਚ ਧੱਕ ਕੇ ਖੇਤੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ।
ਜਿਸ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਕਰੋ ਜਾਂ ਮਰੋ ਦਾ ਸੰਘਰਸ਼ ਲੜਿਆ ਜਾ ਰਿਹਾ ਹੈ। ਧਰਨੇ ਨੂੰ ਸੂਬਾ ਆਗੂ ਗੁਰਮੀਤ ਸਿੰਘ ਭੱਟੀਵਾਲ, ਊਧਮ ਸਿੰਘ ਸੰਤੋਖਪੁਰਾ ਅਤੇ
,ਰੋਹੀ ਸਿੰਘ ਮੰਗਵਾਲ, ਮੱਘਰ ਸਿੰਘ ਉਭਾਵਾਲ, ਇੰਦਰਪਾਲ ਸਿੰਘ ਪੁੰਨਾਵਾਲ, ਜਗਸੀਰ ਸਿੰਘ ਨਮੋਲ, ਨਿਰੰਜਣ ਸਿੰਘ ਸਫੀਪੁਰ, ਹਰਦੇਵ ਸਿੰਘ ਸਿੰਘ ਬਖਸ਼ੀਵਾਲਾ, ਬਿਮਲ ਕੌਰ, ਡਾ. ਸਵਰਨਜੀਤ ਸਿੰਘ, ਪਰਮ ਵੇਦ, ਜੀਤ ਸਿੰਘ ਢੀਂਡਸਾ, ਹਰਜੀਤ ਸਿੰਘ ਬਾਲੀਆਂ, ਕੁਲਦੀਪ ਕੁਮਾਰ, ਨਿਰਮਲ ਸਿੰਘ ਬਟਰਿਆਣਾ, ਭੂਪ ਚੰਦ ਚੰਨੋ, ਰਾਮ ਸਿੰਘ ਸੋਹੀਆਂ, ਕਰਨੈਲ ਸਿੰਘ, ਸੁਖਪਾਲ ਸਿੰਘ ਗੱਗੜਪੁਰ ਨੇ ਸੰਬੋਧਨ ਕੀਤਾ। ਸਟੇਜ ਦੀ ਜੁੰਮੇਵਾਰੀ ਹਰਜੀਤ ਸਿੰਘ ਮੰਗਵਾਲ, ਕੁਲਦੀਪ ਜੋਸ਼ੀ ਅਤੇ ਸੁਖਦੇਵ ਸਿੰਘ ਉਭਾਵਾਲ ਨੇ ਨਿਭਾਈ।