ਧੂਰੀ ਇਲਾਕੇ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਸਫਲ ਰਿਹਾ ਭਾਰਤ ਬੰਦ ਦਾ ਸੱਦਾ
ਪਰਦੀਪ ਕਸਬਾ, ਧੂਰੀ , 27 ਸਤੰਬਰ 2021
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਧੂਰੀ ਬਾਈਪਾਸ ਕੱਕੜਵਾਲ ਚੌਕ ‘ਚ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਵੱਖ ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨ ਕਿਸਾਨੀ ਅਤੇ ਸਮੁੱਚੇ ਦੇਸ਼ ਦੇ ਲੋਕਾਂ ਨੂੰ ਖ਼ਤਮ ਕਰਨ ਵਾਲੇ ਹਨ ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨ ਜਦੋਂ ਆਗੂਆਂ ਨੇ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੋਦੀ ਸਰਕਾਰ ਕਿਸਾਨੀ ਮਸਲੇ ਨੂੰ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ । ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਉਹ ਸਮੁੱਚੇ ਦੇਸ਼ ਵਿੱਚ ਕਿਸਾਨੀ ਅੰਦੋਲਨ ਚਲਦਾ ਰਹੇਗਾ ਅਤੇ ਅੱਗੇ ਵਧਦਾ ਰਹੇਗਾ ।
ਇਸ ਮੌਕੇ ਵਪਾਰ ਮੰਡਲ ਦੇ ਆੜ੍ਹਤੀ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ, ਕਿਸਾਨ ਜਥੇਬੰਦੀਆਂ ਦੇ ਆਗੂ ਜਰਨੈਲ ਸਿੰਘ ਜਹਾਂਗੀਰ ਨਾਜਰ ਸਿੰਘ ਪੁੰਨਾਂਵਾਲ ਮੇਜਰ ਸਿੰਘ ਪੁੰਨਾਂਵਾਲ ਨਰੰਜਣ ਸਿੰਘ ਦੋਹਲਾ ਹਰਦੇਵ ਸਿੰਘ ਘਨੌਰੀ ਮਹਿੰਦਰ ਸਿੰਘ ਬੁਗਰਾ ਅਵਤਾਰ ਸਿੰਘ ਬਾਦਸ਼ਾਹਪੁਰ ਅਤੇ ਮਨਿੰਦਰ ਧਾਲੀਵਾਲ ਨੇ ਵੀ ਸੰਬੋਧਨ ਕੀਤਾ।