SSD ਕਾਲਜ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ 114 ਵਾਂ ਜਨਮ ਦਿਨ
ਸ਼ਹੀਦ ਭਗਤ ਸਿੰਘ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹਨ – ਸ਼ਿਵ ਸਿੰਗਲਾ
ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਘਰ ਘਰ ਲੈ ਕੇ ਜਾਣ ਦੀ ਮੁੱਖ ਲੋਡ਼ – ਪ੍ਰਿੰਸੀਪਲ ਲਾਲ ਸਿੰਘ
ਪਰਦੀਪ ਕਸਬਾ ਬਰਨਾਲਾ, 29 ਸਤੰਬਰ 2021
ਐਸ ਡੀ ਕਾਲਜ ਬਰਨਾਲਾ ਵਿੱਚ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮਦਿਨ ਪ੍ਰਿੰਸੀਪਲ ਲਾਲ ਸਿੰਘ ਦੀ ਅਗਵਾਈ ਵਿੱਚ ਸਮੁੱਚੇ ਸਟਾਫ ਤੇ ਵਿਦਿਆਰਥੀਆਂ ਵੱਲੋਂ ਮਨਾਇਆ ਗਿਆ । ਇਸ ਮੌਕੇ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਤੇ ਉਸ ਦੇ ਵਿਰਸੇ ਵਿਸ਼ੇ ਤੇ ਵਿਚਾਰ ਚਰਚਾ ਕਰਦਿਆਂ ਵੱਖ ਵੱਖ ਪ੍ਰੋਫੈਸਰ ਸਹਿਬਾਨਾਂ ਨੇ ਆਪਣੇ ਵਿਚਾਰ ਵੀ ਸਾਂਝੇ ਕੀਤੇ ।
ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਤੇ ਆਯੋਜਿਤ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਾਲਜ ਪ੍ਰਿੰਸੀਪਲ ਲਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਅੰਦਰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਘਰ ਘਰ ਲੈ ਕੇ ਜਾਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਦੀ ਵਿਚਾਰਧਾਰਾ ਹੀ ਹੈ ਜੋ ਸਮਾਜ ਵਿਚ ਫੈਲੀ ਅਬਰਾਬਰਤਾ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਖ਼ਤਮ ਕਰ ਸਕਦੀ ਹੈ ।
ਉਨ੍ਹਾਂ ਕਿਹਾ ਜਿਹੜਾ ਸੁਪਨਾ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦੇਖਿਆ ਸੀ ਉਹ ਸੁਪਨਾ ਅਜੇ ਤੱਕ ਪੂਰਾ ਨਹੀਂ ਹੋਇਆ ਇਸ ਸੁਪਨੇ ਨੂੰ ਪੂਰਾ ਕਰਨ ਲਈ ਸਮੁੱਚੇ ਦੇਸ਼ ਦੇ ਨੌਜਵਾਨਾਂ ਨੂੰ ਇਕਜੁੱਟ ਹੋ ਕੇ ਕੋਸ਼ਿਸ਼ ਕਰਨੀ ਚਾਹੀਦੀ ਹੈ ।
ਐੱਸ ਡੀ ਸਭਾ ਦੇ ਸਰਪ੍ਰਸਤ ਸ਼ਿਵਦਰਸ਼ਨ ਸ਼ਰਮਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਤੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਭਗਤ ਸਿੰਘ ਦੇ ਵਿਚਾਰਾਂ ਨੂੰ ਆਪਣੇ ਮਨ ਅੰਦਰ ਧਾਰ ਕਿ ਸਮੁੱਚੇ ਸਮਾਜ ਦੀ ਭਲਾਈ ਲਈ ਕੰਮ ਕੀਤਾ ਜਾਵੇ ।
ਐਸ ਡੀ ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੇ ਚਲਦੇ ਹੋਏ ਆਪਣਾ ਮਾਰਗ ਦਰਸ਼ਕ ਦਰਸ਼ਨ ਆਪ ਤੈਅ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਨੌਜਵਾਨ ਵਿਦਿਆਰਥੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ , ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਮਕਸਦ ਨੂੰ ਪੂਰਾ ਕਰਨਾ ਚਾਹੀਦਾ ਹੈ ।
ਕਾਲਜ ਦੇ ਵਾਈਸ ਪ੍ਰਿੰਸੀਪਲ ਭਾਰਤ ਭੂਸ਼ਨ ਨੇ ਕਿਹਾ ਕੇ ਵਿਦਿਆਰਥੀ ਨੂੰ ਨੌਜਵਾਨਾਂ ਨੂੰ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਦੇ ਖ਼ਿਲਾਫ਼ ਲੜਨਾ ਚਾਹੀਦਾ ਹੈ ਇਸ ਮੌਕੇ ਬਿਕਰਮਜੀਤ ਸਿੰਘ ਪੁਰਬਾ, ਦਲਬੀਰ ਕੌਰ, ਕਿਰਨਦੀਪ ਕੌਰ ,ਅਮਨਦੀਪ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ ਅਤੇ ਸਮੂਹ ਐੱਸ ਡੀ ਕਾਲਜ ਦਾ ਸਟਾਫ ਅਤੇ ਨਾਨ ਟੀਚਿੰਗ ਸਟਾਫ ਵੀ ਹਾਜ਼ਰ ਸੀ।