ਸਮਾਜ ਸੇਵੀ ਭਾਨ ਸਿੰਘ ਜੱਸੀ ਵੱਲੋਂ ਮਜ਼ਦੂਰ ਆਗੂ ਭੋਲਾ ਸਿੰਘ ਕਲਾਲ ਮਾਜਰਾ ਦਾ ਕੀਤਾ ਸਨਮਾਨ
ਲੋਕ ਪੱਖੀ ਸੋਚ ਰੱਖਣ ਵਾਲੇ ਆਗੂਆਂ ਦਾ ਕਰਾਂਗੇ ਸਨਮਾਨ :ਜੱਸੀ
ਗੁਰਪ੍ਰੀਤ ਖੇੜੀ ਸ਼ੇਰਪੁਰ, 29 ਸਤੰਬਰ 2021
ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਦੇ ਮੁੱਖ ਸੇਵਾਦਾਰ ਸ: ਭਾਨ ਸਿੰਘ ਜੱਸੀ ਵੱਲੋਂ ਅੱਜ ਮਜ਼ਦੂਰ ਜਮਾਤ ਲਈ ਦਿਨ ਰਾਤ ਅਣਥੱਕ ਮਿਹਨਤ ਕਰਨ ਵਾਲੇ ਪਿੰਡ ਕਲਾਲ ਮਾਜਰਾ ਦੇ ਮਜ਼ਦੂਰ ਆਗੂ ਭੋਲਾ ਸਿੰਘ ਦਾ ਸਿਰੋਪਾਓ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਸਾਦੇ ਸਮਾਗਮ ਵਿੱਚ ਉਚੇਚੇ ਤੌਰ ਤੇ ਪਹੁੰਚੇ ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਦੇ ਮੁੱਖ ਸੇਵਾਦਾਰ ਅਤੇ ਉੱਘੇ ਸਮਾਜ ਸੇਵੀ ਜੂਨੀਅਰ ਇੰਜਨੀਅਰ ਭਾਨ ਸਿੰਘ ਜੱਸੀ ਨੇ ਬੋਲਦਿਆਂ ਕਿਹਾ ਕਿ ਮਜ਼ਦੂਰ ਆਗੂ ਭੋਲਾ ਸਿੰਘ ਕਲਾਲ ਮਾਜਰਾ ਪਿਛਲੇ ਲੰਮੇ ਸਮੇਂ ਤੋਂ ਦੱਬੇ ਕੁਚਲੇ ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕਾਂ ਅਤੇ ਹਿੱਤਾਂ ਦੀ ਲੜਾਈ ਲੜ ਰਹੇ ਹਨ। ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਭ੍ਰਿਸ਼ਟ ਸਿਸਟਮ ਦੇ ਖ਼ਿਲਾਫ਼ ਆਵਾਜ਼ ਉਠਾ ਕੇ ਆਮ ਲੋਕਾਂ ਦੇ ਹਿੱਸੇ ਲਾ ਦਿੱਤਾ ਹੈ। ਅਜਿਹੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਕੇ ਉਹ ਅੰਤਾਂ ਦੀ ਖ਼ੁਸ਼ੀ ਮਹਿਸੂਸ ਕਰ ਰਹੇ ਹਨ।
ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਸੰਸਥਾ ਨੇ ਐਲਾਨ ਕੀਤਾ ਹੈ ਕਿ ਹਲਕਾ ਮਹਿਲ ਕਲਾਂ ਅੰਦਰ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਸਮਾਜ ਪ੍ਰਤੀ ਲੋਕ ਪੱਖੀ ਸੋਚ ਰੱਖਣ ਵਾਲੇ ਚੰਗੇ ਆਗੂਆਂ ਦਾ ਉਚੇਚੇ ਤੌਰ ਤੇ ਸਨਮਾਨ ਕਰਨਗੇ। ਸ੍ਰੀ ਜੱਸੀ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਝੁੱਗੀਆਂ ਝੌਂਪੜੀਆਂ ਅਤੇ ਸਲੱਮ ਖੇਤਰਾਂ ਵਿੱਚ ਰਹਿੰਦੇ ਬੱਚਿਆਂ ਨੂੰ ਲਗਾਤਾਰ ਵਿੱਦਿਆ ਦੀ ਤਾਲੀਮ ਦੇ ਕਿ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਦੀ ਕੋਸ਼ਿਸ਼ ਵਿੱਚ ਲੱਗੀ ਹੋਈ । ਕਿਉਂਕਿ ਸਪੇਰਿਆਂ ਅਤੇ ਜੋਗੀ ਨਾਥਾਂ ਦੇ ਝੁੱਗੀਆਂ ਝੌਂਪੜੀਆਂ ਵਿੱਚ ਰਹਿ ਰਹੇ ਇਹ ਬੱਚੇ ਅਤੇ ਇਨ੍ਹਾਂ ਦੀਆਂ ਨੌਜਵਾਨ ਧੀਆਂ ਪਹਿਲਾਂ ਗਲਾ ਵਿੱਚ ਬਗਲੀਆਂ ਪਾ ਕੇ ਗੰਦੀਆਂ ਥਾਵਾਂ ਤੋਂ ਕੱਚ ਗੱਤਾ ਅਤੇ ਪਾਟੀਆਂ ਲੀਰਾਂ ਚੁਗਣ ਜਾਂਦੀਆਂ ਸਨ ਪਰੰਤੂ ਹੁਣ ਸੰਸਥਾ ਦੀ ਬਦੌਲਤ ਇਨ੍ਹਾਂ ਬੱਚਿਆਂ ਦੇ ਗਲਾਂ ਵਿਚੋਂ ਬਗਲੀਆਂ ਲੁਹਾ ਕੇ ਹੁਣ ਬੈਗ ਪੁਆ ਦਿੱਤੇ ਹਨ ਅਤੇ ਹੁਣ ਇਹ ਸਕੂਲ ਜਾ ਰਹੇ ਹਨ ਅ ਦੇ ਗਲਾਂ ਵਿੱਚੋਂ ਬਗਲੀਆਂ ਲਾ ਕੇ ਸਗੋਂ ਗਲ਼ਾਂ ਵਿੱਚ ਬੈਗ ਪਾ ਕੇ ਸਕੂਲ ਜਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਜ਼ਦੂਰ ਆਗੂ ਪਰਮਜੀਤ ਕੌਰ ਗੁੰਮਟੀ’ ਵਿਦਿਆਰਥੀ ਆਗੂ ਗੁਰਪ੍ਰੀਤ ਸਿੰਘ ਖੇੜੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਜ਼ਦੂਰ ਹਾਜ਼ਰ ਸਨ।