2 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਰਾਤ 11 ਵਜੇ ਤੱਕ ਜ਼ਿਲ੍ਹਾ ਬਰਨਾਲਾ ’ਚ ਹੋਵੇਗਾ ਡਰਾਈ ਡੇਅ : ਜ਼ਿਲ੍ਹਾ ਮੈਜਿਸਟ੍ਰੇਟ
ਪਰਦੀਪ ਕਸਬਾ , ਬਰਨਾਲਾ, 30 ਸਤੰਬਰ 2021
ਗਾਂਧੀ ਜੈਯੰਤੀ ਸ਼ਾਂਤੀ ਪੂਰਵਕ ਮਨਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਗਾਂਧੀ ਜੈਯੰਤੀ ’ਤੇ 2 ਅਕਤੂਬਰ,2021 ਨੂੰ ਸਵੇਰੇ 7 ਵਜੇ ਤੋਂ ਰਾਤ 11 ਵਜੇ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ।
ਉਪਰੋਕਤ ਪਾਬੰਦੀ ਦੌਰਾਨ 2 ਅਕਤੂਬਰ 2021 ਨੂੰ ਸਵੇਰੇ 7 ਵਜੇ ਤੋਂ ਰਾਤ 11 ਵਜੇ ਤੱਕ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸ਼ੀ ਅਤੇਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ’ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।