ਜ਼ਿਲੇ ’ਚ ਝੋਨੇ ਦੀ ਸੁਚਾਰੂ ਖਰੀਦ ਲਈ ਸਥਾਪਤ ਕੀਤੇ 170 ਖਰੀਦ ਕੇਂਦਰ- ਡਿਪਟੀ ਕਮਿਸ਼ਨਰ
*ਹਰੇਕ ਸੈਕਟਰ ਅਫ਼ਸਰ ਦੇ ਅਧੀਨ ਹੋਣਗੇ ਕਰੀਬ 3 ਤੋਂ 9 ਖਰੀਦ ਕੇਂਦਰ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 30 ਸਤੰਬਰ 2021
ਸਾਉਣੀ ਸੀਜ਼ਨ ਸਾਲ 2021 ਸਮੇਂ ਝੋਨੇ ਦੀ ਸੁਚੱਜੀ ਖਰੀਦ ਸੁਨਿਸ਼ਚਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲਾ ਸੰਗਰੂਰ ਵਿੱਚ ਕੁੱਲ 170 ਖਰੀਦ ਕੇਂਦਰ ਸਥਾਪਤ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਇਨਾਂ ਖਰੀਦ ਕੇਂਦਰਾਂ ’ਤੇ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲੇ ਦੀਆਂ ਸਮੂਹ ਮੰਡੀਆਂ ਵਿੱਚ 38 ਸੈਕਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਹਰੇਕ ਸੈਕਟਰ ਅਫ਼ਸਰ ਅਧੀਨ ਕਰੀਬ 3 ਤੋਂ 9 ਖਰੀਦ ਕੇਂਦਰ ਹੋਣਗੇ। ਜੇਕਰ ਕਿਸੇ ਵੀ ਖਰੀਦ ਕੇਂਦਰ ਵਿੱਚ ਕੋਈ ਵੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਸੰਬੰਧਤ ਸੈਕਟਰ ਅਫ਼ਸਰ ਇਸ ਬਾਰੇ ਸੰਬੰਧਤ ਉਪ ਮੰਡਲ ਮੈਜਿਸਟ੍ਰੇਟ ਨਾਲ ਤਾਲਮੇਲ ਕਰਕੇ ਹੱਲ ਕਰਨਾ ਯਕੀਨੀ ਬਣਾਏਗਾ। ਸ੍ਰੀ ਰਾਮਵੀਰ ਨੇ ਦੱਸਿਆ ਕਿ ਸਮੁੱਚੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜ) ਸੰਗਰੂਰ ਕਰਨਗੇ। ਉਨਾਂ ਹਰੇਕ ਸੈਕਟਰ ਅਫ਼ਸਰ ਨੰੂ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਦੀ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਕਰਨੀ ਯਕੀਨੀ ਬਣਾਉਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰ ’ਤੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੰਟਰੋਲ ਰੂਮ (ਸੰਪਰਕ ਨੰਬਰ-85560-11621, 01672-234362) ਸਥਾਪਤ ਕੀਤਾ ਗਿਆ ਹੈ। ਇਸੇ ਤਰਾਂ ਸਬ ਡਵੀਜ਼ਨ ਪੱਧਰ ’ਤੇ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਸੰਗਰੂਰ (ਸੰਪਰਕ ਨੰਬਰ-99152-23556, 01672-234260) ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਲਹਿਰਾ, ਮੂਨਕ (ਸੰਪਰਕ-87288-57482, 01676-276654, 272125), ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਊਧਮ ਸਿੰਘ ਵਾਲਾ (ਸੰਪਰਕ ਨੰਬਰ-98720-77729, 01672-220070), ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਧੂਰੀ (ਸੰਪਰਕ ਨੰਬਰ-98784-88105, 01675-220561), ਦਫਤਰ ਉਪ ਮੰਡਲ ਮੈਜਿਸਟ੍ਰੇਟ ਭਵਾਨੀਗੜ (ਸੰਪਰਕ ਨੰਬਰ-97790-22255), ਦਫਤਰ ਉਪ ਮੰਡਲ ਮੈਜਿਸਟ੍ਰੇਟ ਦਿੜਬਾ (ਸੰਪਰਕ ਨੰਬਰ-80549-23877, 01675-220561) ਅਤੇ ਦਫ਼ਤਰ ਜ਼ਿਲਾ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਸੰਗਰੂਰ (ਸੰਪਰਕ-94635-86470, 01672-234051) ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।
ਸ੍ਰੀ ਰਾਮਵੀਰ ਨੇ ਸਮੂਹ ਸੈਕਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਝੋਨੇ ਦੀ ਖਰੀਦ ਮੁਕੰਮਲ ਹੋਣ ਤੱਕ ਕੋਈ ਵੀ ਅਫ਼ਸਰ ਆਪਣੇ ਨਿਗਰਾਨ ਅਫ਼ਸਰ ਦੀ ਇਜਾਜ਼ਤ ਤੋਂ ਬਿਨਾ ਹੈੱਡ ਕੁਆਰਟਰ ਨਹੀਂ ਛੱਡੇਗਾ ਅਤੇ ਡਿਊਟੀ ਦੌਰਾਨ ਆਪਣਾ ਮੋਬਾਇਲ ਫੋਨ ਖੁੱਲਾ ਰੱਖੇਗਾ। ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।