ਗਾਂਧੀ ਜਯੰਤੀ ਮੌਕੇ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਦਾ ਆਗਾਜ਼

Advertisement
Spread information

ਦੁਕਾਨਦਾਰਾਂ, ਫ਼ਲ ਅਤੇ ਸਬਜ਼ੀ ਆਦਿ ਵੇਚਣ ਵਾਲਿਆਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆ ਦੀ ਵਰਤੋਂ ਨਾ ਕਰਨ ਦੀ ਅਪੀਲ


ਰਘਵੀਰ ਹੈਪੀ/ ਰਵੀ ਸੈਣ , ਬਰਨਾਲਾ, 2 ਅਕਤੂਬਰ 2021

     ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਅੱਜ ਗਾਂਧੀ ਜਯੰਤੀ ਮੌਕੇ ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਅਧੀਨ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਦਾ ਆਗਾਜ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਤੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਬਰਜਿੰਦਰ ਪਾਲ ਸਿੰਘ, ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ ਜੱਜ ਅਤੇ ਹੋਰ ਜੁਡੀਸ਼ੀਅਲ ਅਫ਼ਸਰ ਅਤੇ ਮੈਂਬਰ ਮੌਜੂਦ ਸਨ। ਇਸ ਮੁਹਿੰਮ ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਕਰਕੇ ਪੱਕਾ ਕਾਲਜ ਰੋਡ ਤੋਂ ਹੁੰਦੇ ਹੋਏ ਰੇਲਵੇ ਸਟੇਸ਼ਨ ਤੱਕ ਪੈਦਲ ਮਾਰਚ ਕੀਤਾ ਗਿਆ ਅਤੇ ਰਸਤੇ ਵਿੱਚ ਸੜਕ ਉੱਪਰ ਦੋਵੇਂ ਪਾਸਿਆ ਤੇ ਪਏ ਪਲਾਸਟਿਕ ਦੇ ਕੂੜੇ ਕਰਕਟ ਨੂੰ ਇਕੱਠਾ ਕੀਤਾ ਗਿਆ।

Advertisement

ਇਸ ਤੋਂ ਇਲਾਵਾ ਰਸਤੇ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਦੁਕਾਨਦਾਰਾ, ਫ਼ਲ ਅਤੇ ਸਬਜ਼ੀ ਵਿਕਰੇਤਾ ਆਦਿ ਨੂੰ ਪਲਾਸਟਿਕ ਦੇ ਲਿਫ਼ਾਫ਼ਿਆ ਦੀ ਵਰਤੋਂ ਨਾ ਕਰਨ ਲਈ ਕਿਹਾ ਅਤੇ ਨਾਲ ਹੀ ਅਪੀਲ ਕੀਤੀ ਕਿ ਜਦੋਂ ਉਨ੍ਹਾਂ ਦੀ ਦੁਕਾਨ ਤੇ ਕੋਈ ਗਾਹਕ ਆਉਂਦਾ ਹੈ, ਤਾਂ ਉਹ ਉਸ ਗਾਹਕ ਨੂੰ ਆਪਣੇ ਘਰੋਂ ਕੱਪੜੇ ਦਾ ਥੈਲਾ ਲੈ ਕੇ ਆਉਣ ਲਈ ਕਹਿਣ ਤਾਂ ਜੋ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਰੋਟਰੀ ਕਲੱਬ, ਲਾਇਨਜ ਕਲੱਬ ਅਤੇ ਸਾਂਝਾ ਆਸਰਾ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਲਿਫ਼ਾਫੇ ਵੀ ਵੰਡੇ ਗਏ।

     ਇਸ ਮੁਹਿੰਮ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਵਿੱਚ ਮਿਲਿਆ ਅਤੇ ਦੁਕਾਨਦਾਰਾਂ ਅਤੇ ਹੋਰ ਵਿਕਰੇਤਾਵਾਂ ਵੱਲੋਂ ਪਲਾਸਟਿਕ ਦੇ ਲਿਫ਼ਾਫਿਆ/ਬੈਗ ਦੀ ਵਰਤੋਂ ਨਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਪੈਦਲ ਮਾਰਚ ਤੋਂ ਬਾਅਦ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਬੰਦੀਆਂ ਲਈ ਕੋਵਿਡ ਵੈਕਸੀਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਅਤੇ 185 ਦੇ ਕਰੀਬ ਬੰਦੀਆਂ ਦਾ ਟੀਕਾਕਰਨ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸਾਹਿਬ ਦੀ ਮੌਜ਼ੂਦਗੀ ਵਿੱਚ ਕੀਤਾ ਗਿਆ। ਇਸ ਤੋਂ ਇਲਾਵਾ ਮਾਨਯੋਗ ਸੈਸ਼ਨਜ਼ ਜੱਜ ਵੱਲੋਂ ਬੰਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦੀ ਜਾਣਕਾਰੀ ਵੀ ਦਿੱਤੀ ਗਈ ਜਿਸ ਅਧੀਨ ਉਹ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਸਾਹਿਬਾਨ ਦੀਆਂ ਸੇਵਾਵਾਂ ਮੁਫ਼ਤ ਵਿੱਚ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਵੀ ਕੀਤੀ ਕਿ ਕੋਈ ਵੀ ਬੰਦੀ ਅਜਿਹਾ ਨਹੀਂ ਰਹਿਣਾ ਚਾਹੀਦਾ ਜਿਸ ਕੋਲ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਨਾ ਹੋਵੇ।

      ਅੰਤ ਵਿੱਚ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ, ਬਰਨਾਲਾ ਨੇ ਜਾਣਕਾਰੀ ਦਿੱਤੀ ਕਿ ਗਰੀਬ ਅਤੇ ਪਿਛੜੇ ਵਰਗ ਦੇ ਲੋਕਾਂ ਨੂੰ ਕਾਨੂੰਨੀ ਹੱਕ, ਇਸਤਰੀਆਂ, ਬੱਚੇ, ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਜੇਲਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੈ, ਬੇਗਾਰ ਦੇ ਮਾਰਿਆ, ਮਾਨਸਿਕ ਰੋਗੀ/ਅੰਪਗ, ਕੁਦਰਤੀ ਆਫ਼ਤਾਂ ਦੇ ਮਾਰੇ ਆਦਿ ਵਿਅਕਤੀ, ਵਕੀਲ ਸਹਿਬਾਨਾਂ ਦੀਆਂ ਮੁਫ਼ਤ ਸੇਵਾਵਾਂ ਦੀ ਪ੍ਰਾਪਤੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਸੀ.ਜੇ.ਐਮ-ਕਮ-ਸਕੱਤਰ ਕੋਲ ਕਿਸੇ ਵੀ ਕੰਮ ਵਾਲੇ ਦਿਨ ਪਹੁੰਚ ਕਰ ਸਕਦੇ ਹਨ ਜਾਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਟੋਲ ਫ਼ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Advertisement
error: Content is protected !!