ਰਵੀ ਸੈਣ , ਬਰਨਾਲਾ, 5 ਅਕਤੂਬਰ 2021
ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ (ਬਰਨਾਲਾ) ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀ ਦਿਵਿਯਮ ਦੂਆ ਨੇ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਲੌਂਗੋਵਾਲ (ਸੰਗਰੂਰ) ਦੁਆਰਾ ਪਿਛਲੇ ਦਿਨੀਂ ਲਈ ਗਈ ਦਾ਼ਖਲਾ ਪ੍ਰੀਖਿਆ ਵਿਚੋਂ ਪਹਿਲਾ ਰੈਂਕ ਅਤੇ ਵਿਦਿਆਰਥੀ ਪ੍ਰਗਣ ਦੂਆ ਨੇ 46ਵਾਂ ਰੈਂਕ ਹਾਸਿਲ ਕੀਤਾ ਹੈ। ਇਸ ਪ੍ਰੀਖਿਆ ਵਿੱਚ ਦੇਸ਼ ਭਰ ਵਿਚੋਂ ਡਿਪਲੋਮਾ ਪਾਸ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।
ਕਾਲਜ ਪ੍ਰਿੰਸੀਪਲ ਸ਼੍ਰੀ ਯਾਦਵਿੰਦਰ ਸਿੰਘ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੀਆਂ ਨੈਸ਼ਨਲ ਪੱਧਰ ਦੀਆਂ ਪ੍ਰੀਖਿਆਵਾਂ ਵਿਚੋਂ ਪਹਿਲਾ ਰੈਂਕ ਹਾਸਲ ਕਰਨਾ ਮਾਪਿਆਂ ਅਤੇ ਅਧਿਆਪਕਾਂ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਵਿਦਿਆਰਥੀਆਂ ਦੇ ਕੈਰੀਅਰ ਕੌਂਸਲਿੰਗ ਅਤੇ ਪਲੇਸਮੈਂਟ ਵੱਲ ਖਾਸ ਧਿਆਨ ਦਿੱਤਾ ਜਾਂਦਾ ਹੈ। ਕਾਲਜ ਦੇ ਹੋਣਹਾਰ ਵਿਦਿਆਰਥੀ ਦੇਸ਼ ਦੀਆਂ ਨਾਮੀ ਇੰਜੀਨੀਅਰਿੰਗ ਸੰਸਥਾਵਾਂ ਵਿੱਚ ਆਪਣੀ ਉਚੇਰੀ ਪੜ੍ਹਾਈ ਕਰ ਰਹੇ ਹਨ ਅਤੇ ਆਪਣੀ ਵਧੀਆ ਕਾਰਗੁਜਾਰੀ ਪੇਸ਼ ਕਰਦੇ ਹੋਏ ਇਸ ਕਾਲਜ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਕਿ ਮਕੈਨੀਕਲ ਇੰਜੀ: ਵਿਭਾਗ ਦੇ ਸਾਲ 2020-21 ਦੇ 21 ਵਿਦਿਆਰਥੀ ਵੱਖੋ-ਵੱਖਰੀਆਂ ਕੰਪਨੀਆਂ ਵਿੱਚ ਨੌਕਰੀ ਲਈ ਚੁਣੇ ਗਏ ਹਨ। ਇਸ ਮੌਕੇ ਡਾ. ਹਰਿੰਦਰ ਸਿੰਘ ਸਿੱਧੂ, ਮੁਖੀ ਵਿਭਾਗ, ਡਾ. ਹਰਜਿੰਦਰ ਸਿੰਘ, ਸੀਨੀ: ਲੈਕਚਰਾਰ ਤੋਂ ਇਲਾਵਾ ਲੈਕਚਰਾਰ ਸ੍ਰੀ ਖੁਸ਼ਪ੍ਰੀਤ ਸਿੰਘ, ਸ੍ਰੀ ਦੀਪਕ ਜਿੰਦਲ, ਸ੍ਰੀ ਨਵਦੀਪ ਸਿੰਘ, ਸ੍ਰੀ ਅਮਰੀਕ ਸਿੰਘ, ਸ੍ਰੀ ਲਵਪ੍ਰੀਤ ਸਿੰਘ ਵੀ ਹਾਜ਼ਰ ਸਨ।