ਆਗਾਮੀ ਵਿਧਾਨ ਸਭਾ ਚੋਣਾਂ ’ਚ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੜਾਅ ਦੀ ਜਾਂਚ ਸ਼ੁਰੂ

Advertisement
Spread information

ਆਗਾਮੀ ਵਿਧਾਨ ਸਭਾ ਚੋਣਾਂ ’ਚ ਵਰਤੀਆਂ ਜਾਣ ਵਾਲੀਆਂ
ਵੋਟਿੰਗ ਮਸ਼ੀਨਾਂ ਦੀ ਪਹਿਲੇ ਪੜਾਅ ਦੀ ਜਾਂਚ ਸ਼ੁਰੂ


ਹਰਪ੍ਰੀਤ ਕੌਰ ਬਬਲੀ , ਸੰਗਰੂਰ, 05 ਅਕਤੂਬਰ 2021

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਸੰਗਰੂਰ ’ਚ ਇਲੈਕਟੋ੍ਰਨਿਕ ਵੋਟਿਗ ਮਸ਼ੀਨਾਂ ਦੀ ਪਹਿਲੇ ਪੜਾਅ ਦੀ ਜਾਂਚ (ਫਸਟ ਲੈਵਲ ਚੈਕਿੰਗ) ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਸੰਗਰੂਰ ਸ੍ਰੀ ਰਾਮਵੀਰ, ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਮਲੇਰੋਕਟਲਾ ਸ੍ਰੀਮਤੀ ਅੰਮਿ੍ਰਤ ਕੌਰ ਗਿੱਲ, ਸ੍ਰੀਮਤੀ ਈਸ਼ਾ ਸਿੰਗਲ ਵਧੀਕ ਡਿਪਟੀ ਕਮਿਸ਼ਨਰ (ਅਰਬਨ) ਕਮ ਐਫ.ਐਲ.ਸੀ ਇੰਚਾਰਜ਼ ਸੰਗਰੂਰ ਅਤੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Advertisement

ਜ਼ਿਲਾ ਚੋਣ ਅਫ਼ਸਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਜਿਲਾ ਸੰਗਰੂਰ ਅਤੇ ਮਲੇਰਕੋਟਲਾ ਦੇ 3121 ਬੀ.ਯੂ., 1962 ਸੀ.ਯੂ. ਅਤੇ 2109 ਵੀ.ਵੀ.ਪੈਟ. ਦੀ ਚੈਕਿੰਗ ਭਾਰਤ ਚੋਣ ਕਮਿਸ਼ਨ ਵਲੋਂ ਭੇਜੇ ਗਏ ਇੰਜੀਨੀਅਰਾਂ ਦੁਆਰਾ ਲਗਭਗ 25 ਦਿਨਾਂ ਵਿੱਚ ਮੁਕੰਮਲ ਕਰ ਲਈ ਜਾਵੇਗੀ। ਉਨਾਂ ਵਲੋਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਕਿ ਇਹ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾ ਵਿਧਾਨ ਸਭਾ ਚੋਣਾਂ 2022 ਵਿੱਚ ਵਰਤੀਆ ਜਾਣੀਆ ਹਨ। ਉਨਾਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੇ ਚਲ ਰਹੇ ਕੰਮ ਨੰੂ ਰੋਜ਼ਾਨਾ ਆਪਣੀ ਹਾਜ਼ਰੀ ਹੇਠ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪਾਰਦਰਸ਼ੀ ਚੋਣ ਪ੍ਰਕਿਰਿਆ ਦੇ ਕੰਮ ਨੂੰ ਅਮਲ ’ਚ ਲਿਆਦਾ ਜਾ ਸਕੇ।

ਇਸ ਮੌਕੇ ਵਿਸੇਸ ਤੌਰ ‘ਤੇ ਰਣਜੀਤਸਿੰਘ ਸ਼ੇਰਗਿੱਲ ਜਿਲਾ ਨੋਡਲ ਅਫਸਰ ਈ.ਵੀ.ਐਮ., ਵੀ.ਵੀ.ਪੈਟ. -ਕਮ- ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ,  ਨਿਰਮਲਾ ਰਾਣੀ ਚੋਣ ਤਹਿਸੀਲਦਾਰ ਸੰਗਰੂਰ ਤੇ ਹੋਰ ਸਟਾਫ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!