ਬਲਵਿੰਦਰ ਸੂਲਰ , ਪਟਿਆਲਾ 6 ਅਕਤੂਬਰ 2021
ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀ ਬੀ.ਐੱਡ. ਸੈਸ਼ਨ 2020—22 ਦੀ ਪ੍ਰੀਖਿਆ ਦਾ ਨਤੀਜਾ 100% ਰਿਹਾ। ਕਾਲਜ ਵਿਦਿਆਰਥਣਾਂ ਗੁਲਬੀਰ ਕੌਰ (116327) ਨੇ 92.60% ਅੰਕ ਲੈ ਕੇ ਪਹਿਲਾ ਸਥਾਨ, ਅਮਨ ਕੌਰ ਚੋਪੜਾ (116312) ਨੇ 92% ਅੰਕ ਲੈ ਕੇ ਦੂਜਾ ਸਥਾਨ ਅਤੇ ਸ਼ਕੀਨਾ (116371) ਨੇ 91.80% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੀਆਂ 65 ਵਿਦਿਆਰਥਣਾਂ ਨੇ 85% ਤੋਂ ਵੱਧ ਅੰਕ ਅਤੇ ਬਾਕੀ 3 ਵਿਦਿਆਰਥਣਾਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਐਸ.ਜੀ.ਪੀ.ਸੀ. ਦੀ ਸੁਯੋਗ ਅਗਵਾਈ ਅਧੀਨ ਚੱਲ ਰਹੇ ਇਸ ਕਾਲਜ ਨੇ ਆਪਣੇ 16 ਸਾਲ ਪੂਰੀ ਲਗਨ ਅਤੇ ਮਿਹਨਤ ਨਾਲ ਸਿੱਖਿਆ ਦੇ ਖੇਤਰ ਨੂੰ ਸਮਰਪਿਤ ਕੀਤੇ ਹਨ । ਕਾਲਜ ਕੋਲ ਯੋਗਤਾ ਪ੍ਰਾਪਤ ਸਟਾਫ਼ ਅਤੇ ਨਵੀਨ ਤਕਨਾਲੋਜੀ ਨਾਲ ਸੰਬੰਧਿਤ ਸਾਰੀਆਂ ਸੁਵਿਧਾਵਾਂ ਮੌਜੂਦ ਹਨ। ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਇਸ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜੱਵਲ ਭਵਿੱਖ ਲਈ ਆਸ਼ੀਰਵਾਦ ਦਿੱਤਾ।ਉਨ੍ਹਾਂ ਨੇ ਕਿਹਾ ਕਿ ਕਾਲਜ ਵਿੱਚ ਵਿਦਿਆਰਥਣਾਂ ਨੂੰ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਈ ਜਾਂਦੀ ਹੈ ਅਤੇ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਬਹੁਤ ਸਾਰੇ ਵਿਦਿਆਰਥੀ ਬੀ.ਐੱਡ. ਕੋਰਸ ਦੇ ਦੌਰਾਨ ਹੀ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਕਰ ਲੈਂਦੇ ਹਨ । ਇਸ ਤੋਂ ਇਲਾਵਾ ਕਾਲਜ ਕੈਂਪਸ ਵਿੱਚ ਸਮੇਂ-ਸਮੇਂ ਤੇ ਵਿਦਿਆਰਥਣਾਂ ਦੀ ਪਲੇਸਮੈਂਟ ਵੀ ਕਾਰਵਾਈ ਕੀਤੀ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਕੋਵਿਡ—19 ਦੀ ਸਥਿਤੀ ਦੌਰਾਨ ਵੀ ਕਾਲਜ ਨੇ ਮੋਹਰੀ ਬਣ ਕੇ ਵਿਦਿਆਰਥਣਾਂ ਨੂੰ ਆਨਲਾਈਨ ਸਿੱਖਿਆ ਦੀ ਸੁਵਿਧਾ ਪ੍ਰਦਾਨ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਕਾਲਜ ਲਈ ਇਹ ਵੀ ਮਾਣ ਵਾਲੀ ਗੱਲ ਹੈ ਕਿ ਸਾਡੀਆਂ ਵਿਦਿਆਰਥਣਾਂ ਨਿੱਤ ਨਵੀਆਂ ਪੁਲਾਘਾਂ ਪੁੱਟ ਕੇ ਕਾਲਜ ਦਾ ਨਾਮ ਰੋਸ਼ਨ ਕਰ ਰਹੀਆਂ ਹਨ ਅਤੇ ਆਪਣੇ ਅਧਿਆਪਨ ਹੁਨਰਾਂ ਨੂੰ ਨਿਖਾਰਦੇ ਹੋਏ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ।