ਰਘਵੀਰ ਹੈਪੀ , ਬਰਨਾਲਾ, 7 ਅਕਤੂਬਰ 2021
ਜ਼ਿਲਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਵਰਿੰਦਰ ਅੱਗਰਵਾਲ ਵੱਲੋਂ ਨਾਲਸਾ-ਆਜ਼ਾਦੀ ਦਾ ਅੰਮਿ੍ਰਤ ਮਹਾਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਦੀ ਸ਼ੁਰੂਆਤ ਮਿਤੀ 2 ਅਕਤੂਬਰ ਤੋਂ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਨਾਲ ਕੀਤੀ ਗਈ ਸੀ। ਇਸ ਦੇ ਚੱਲਦੇ ਅੱਜ ਬਲਾਕ ਬਰਨਾਲਾ ਦੇ ਵੱਖ-ਵੱਖ ਥਾਵਾਂ ਜਿਵੇਂ ਪੰਚਾਇਤ ਘਰ ਧੌਲਾ, ਪੰਚਾਇਤ ਘਰ ਖੁੱਡੀ ਕਲਾਂ, ਪੰਚਾਇਤ ਘਰ ਧਨੌਲਾ ਖੁਰਦ, ਪੰਚਾਇਤ ਘਰ ਖੁੱਡੀ ਖੁਰਦ, ਪੰਚਾਇਤ ਘਰ ਨਾਈਵਾਲ ਅਤੇ ਪ੍ਰਾਇਮਰੀ ਸਕੂਲ ਕੋਠੇ ਰਾਮਸਰ ਵਿਖੇ ਜਾਗਰੂਕਤਾਂ ਸੈਮੀਨਾਰ ਕਰਾਏ ਗਏ।
ਇਨਾਂ ਸੈਮੀਨਾਰਾਂ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਰਮਨਦੀਪ ਰਾਜਪੂਤ ਪੈਨਲ ਵਕੀਲ, ਤਜਿੰਦਰ ਸਿੰਘ ਪੈਨਲ ਵਕੀਲ, ਪਰਮਜੀਤ ਸਿੰਘ ਪੈਰਾ ਲੀਗਲ ਵਲੰਟੀਅਰ ਅਤੇ ਵਿਕਰਮ ਸਿੰਘ ਪੈਰਾ ਲੀਗਲ ਵਲੰਟੀਅਰ ਪਹੁੰਚੇ। ਉਨਾਂ ਵੱਲੋਂ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗਰੀਬ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਕਾਨੂੰਨੀ ਹੱਕ, ਇਸਤਰੀਆਂ, ਬੱਚੇ, ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਜੇਲਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੈ, ਮਾਨਸਿਕ ਰੋਗੀ/ਅਪੰਗ, ਕੁਦਰਤੀ ਆਫਤਾਂ ਦੇ ਮਾਰੇ ਆਦਿ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲਾਂ ਦੀਆਂ ਮੁਫਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਅਤੇ ਇਨਾਂ ਦੀ ਪ੍ਰਾਪਤੀ ਲਈ ਉਹ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਪਹੰੁਚ ਸਕਦੇ ਹਨ ਜਾਂ ਦਫ਼ਤਰ ਦੇ ਫੋਨ ਨੰਬਰ 01679-243522 ’ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੌਲ ਫ੍ਰੀ ਨੰਬਰ 1968 ’ਤੇ ਸੰਪਰਕ ਕਰ ਸਕਦੇ ਹਨ।