ਪੰਚਾਇਤਾਂ ਵੱਲੋਂ ਪੰਜ ਪੰਜ ਮਰਲੇ ਦੇ ਪਲਾਟ ਦੀ ਸਹੂਲਤਾਂ ਸਬੰਧੀ ਕੀਤੀ ਜਾ ਰਹੀ ਵਿਤਕਰੇਬਾਜ਼ੀ ਦੇ ਖ਼ਿਲਾਫ਼ ਰੋਸ ਰੈਲੀਆਂ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 7 ਅਕਤੂਬਰ 2021
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪਿੰਡ ਦੀਆਂ ਪੰਚਾਇਤਾਂ ਵੱਲੋਂ ਪੰਜ ਪੰਜ ਮਰਲੇ ਦੇ ਪਲਾਟ ਦੀ ਸਹੂਲਤਾਂ ਸਬੰਧੀ ਕੀਤੀ ਜਾ ਰਹੀ ਵਿਤਕਰੇਬਾਜ਼ੀ ਦੇ ਖ਼ਿਲਾਫ਼ ਪਰ ਅੱਜ ਪਿੰਡ ਈਸੀ ਵਿਖੇ ਰੋਸ ਰੈਲੀ ਕੀਤੀ ਅਤੇ ਵਿਤਕਰੇਬਾਜ਼ੀ ਦੀ ਭੇਟ ਚਡ਼੍ਹੇ ਮਜ਼ਦੂਰਾਂ ਦੇ ਭਰੇ ਗਏ ਫਾਰਮ ।
ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ,ਇਲਾਕਾ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਬੇਸ਼ੱਕ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਜ਼ਦੂਰ ਬੇਘਰੇ ਲੋਕਾਂ ਦੇ ਫਾਰਮ ਭਰੇ ਜਾ ਰਹੇ ਹਨ ਪਰ ਇਸ ਉੱਪਰ ਵੱਡੀ ਪੱਧਰ ਉੱਪਰ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ ।
ਸੋ ਜਥੇਬੰਦੀ ਵੱਲੋਂ ਵਿਤਕਰੇਬਾਜ਼ੀ ਦੇ ਸ਼ਿਕਾਰ ਹੋਏ ਮਜ਼ਦੂਰਾਂ ਦਾ ਰਵਿਦਾਸ ਧਰਮਸ਼ਾਲਾ ਵਿੱਚ ਇਕੱਠ ਕਰਕੇ ਅੱਜ ਧੂਰੀ ਬਲਾਕ ਦੇ ਪਿੰਡ ਈਸੀ ਅਤੇ ਕਹੇਰੂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਥੇਬੰਦੀ ਦੀ ਅਗਵਾਈ ਹੇਠ ਫਾਰਮ ਭਰੇ ਗਏ ਫਾਰਨ ਭਰਨ ਉਪਰੰਤ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਸਾਡੇ ਪਿੰਡਾਂ ਅੰਦਰ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕੋਈ ਵੀ ਇਜਲਾਸ ਨਹੀਂ ਕੀਤਾ ਗਿਆ ਸਗੋਂ ਫਾਰਮ ਭਰਨ ਦੀ ਬਜਾਏ ਅੰਦਰ ਖਾਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਿਲ ਕੇ ਗੁਪਤ ਲਿਸਟਾਂ ਬਣਾਈਆਂ ਜਾ ਰਹੀਆਂ ਹਨ
ਜੋ ਕਿ ਪੇਂਡੂ ਦਲਿਤ ਮਜ਼ਦੂਰਾਂ ਨਾਲ ਬੇਇਨਸਾਫ਼ੀ ਹੈ ਇਸ ਗੱਲ ਨੂੰ ਸਖ਼ਤੀ ਨਾਲ ਲੈਂਦਿਆਂ ਹੋਇਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ 8 ਅਕਤੂਬਰ ਨੂੰ ਡੀ ਸੀ ਦਫਤਰ ਸੰਗਰੂਰ ਵਿਖੇ ਧਰਨਾ ਦਿੱਤਾ ਜਾਵੇਗਾ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਮੰਗ ਕਰਦੀ ਹੈ ਕਿ ਮਜ਼ਦੂਰਾਂ ਨੂੰ ਪੰਜ ਪੰਜ ਮਰਲਿਆਂ ਦੇ ਪਲਾਟਾਂ ਦੀ ਮਿਲਣ ਵਾਲੀ ਸਹੂਲਤ ਤੋਂ ਵਾਂਝੇ ਰੱਖਣ ਵਾਲੇ ਅਧਿਕਾਰੀਆਂ ਅਤੇ ਪੰਚਾਇਤਾਂ ਦੇ ਖ਼ਿਲਾਫ਼ ਸਖ਼ਤ ਨੋਟਿਸ ਲਿਆ ਜਾਵੇ।
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਭਰੇ ਗਏ ਫਾਰਮਾਂ ਦੀਆਂ ਕਾਪੀਆਂ ਜਮ੍ਹਾਂ ਕਰਵਾਈਆਂ ਜਾਣ ਅੰਤ ਵਿਚ ਰੈਲੀ ਦੀ ਸਮਾਪਤੀ ਜ਼ੋਰਦਾਰ ਨਾਅਰਿਆਂ ਨਾਲ ਕੀਤੀ ਗਈ ਇਸ ਸਮੇਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਪੰਜਾਬ ਦੇ ਇਕਾਈ ਮੈਂਬਰ ਨਿਰਭੈ ਸਿੰਘ ,ਬਲਦੇਵ ਸਿੰਘ, ਜਗਸੀਰ ਸਿੰਘ ,ਚਰਨ ਸਿੰਘ ਦਲਵਾਰਾ ਕੌਰ ਪਰਮਜੀਤ ਕੌਰ ਆਦਿ ਸ਼ਾਮਲ ਸਨ ।