ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਪਿੰਡ ਪੱਧਰ ’ਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕਰਨਗੇ ਜਾਗਰੂਕ-ਦੀਪਤੀ ਗੋਇਲ

Advertisement
Spread information

ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਪਿੰਡ ਪੱਧਰ ’ਤੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਕਰਨਗੇ ਜਾਗਰੂਕ-ਦੀਪਤੀ ਗੋਇਲ

*ਅਜ਼ਾਦੀ ਕਾ ਅੰਮਿ੍ਰਤ ਮਹੋਤਸਵ ਨੂੰ ਸਮਰਪਿਤ ਮੁਫ਼ਤ ਲੀਗਲ ਏਡ ਸਬੰਧੀ ਜਾਗਰੂਕਤਾ ਵੈਨ ਰਵਾਨਾ


ਹਰਪ੍ਰੀਤ ਕੌਰ ਬਬਲੀ  , ਸੰਗਰੂਰ, 07 ਅਕਤੂਬਰ 2021

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੇ ਆਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਿਖੇ ਇੱਕ ਵੈਨ ਭੇਜੀ ਗਈ ਹੈ। ਇਸ ਵੈਨ ਦਾ ਮੰਤਵ ਪਿੰਡ ਪਿੰਡ ਪਹੰੁਚ ਕਰਕੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਲੋੜਵੰਦਾਂ ਨੂੰ ਜਾਗਰੂਕ ਕਰਨਾ ਹੈ। ਇਹ ਜਾਣਕਾਰੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਦੀਪਤੀ ਗੋਇਲ ਨੇ ਦਿੱਤੀ।

Advertisement

ਸ੍ਰੀਮਤੀ ਦੀਪਤੀ ਗੋਇਲ ਨੇ ਦੱਸਿਆ ਕਿ ਇਸ ਵੈਨ ’ਚ ਕਾਨੂੰਨ ਵਿਸ਼ੇ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ, ਪੈਨਲ ਵਕੀਲਾਂ ਤੇ ਪੈਰਾ ਲੀਗਲ ਵਲੰਅਟੀਅਰਾਂ ਦੀ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਨੇ ਫੈਸਲਾ ਕੀਤਾ ਹੈ ਕਿ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਆਜਾਦੀ ਕਾ ਅਮਿ੍ਰਤ ਮਹੋਤਸਵ ਅਧੀਨ ਮਿਤੀ  2 ਅਕਤੂਬਰ ਤੋਂ 14 ਨੰਵਬਰ ਤੱਕ ਵੱਖ ਵੱਖ ਪਿੰਡਾਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ।

Advertisement
Advertisement
Advertisement
Advertisement
Advertisement
error: Content is protected !!