ਆਂਗਣਵਾੜੀ ਵਰਕਰਾਂ ਹੈਲਪਰਾਂ 12 ਨੂੰ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਮੁੱਖ ਮੰਤਰੀ ਦੇ ਨਾਂ ਭੇਜਣਗੀਆਂ ਮੰਗ ਪੱਤਰ
ਪਰਦੀਪ ਕਸਬਾ , ਬਰਨਾਲਾ 9 ਅਕਤੂਬਰ 2021
ਆਂਗਣਵਾੜੀ ਵਰਕਰਜ਼ ਹੈਲਪਰਜ਼ ਵੈੱਲਫੇਅਰ ਐਸੋਸੀਏਸ਼ਨ ਰਜਿ: ਪੰਜਾਬ ਦੇ ਸੂਬਾਈ ਪ੍ਰਧਾਨ ਬਲਜੀਤ ਕੌਰ ਸਿੱਧੂ ਪੇਧਨੀ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਹੈਲਪਰਾਂ ਦੀ ਮੀਟਿੰਗ ਕੀਤੀ ਗਈ। ਜਿਸ ਵਿਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕਰਦੇ ਹੋਏ ਸਰਬਸੰਮਤੀ ਨਾਲ ਫ਼ੈਸਲਾ ਹੋਇਆ ਕਿ ਜਥੇਬੰਦੀ ਵੱਲੋਂ 12 ਅਕਤੂਬਰ ਨੂੰ ਸੰਗਰੂਰ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ
ਅੱਗੇ 12 ਵਜੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਅਤੇ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਸਬੰਧੀ ਇਕ ਲਿਖਤੀ ਮੰਗ ਪੱਤਰ ਡੀ ਸੀ ਸੰਗਰੂਰ ਰਾਹੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂ ਭੇਜਿਆ ਜਾਵੇਗਾ । ਬੀਬੀ ਪੇਧਨੀ ਨੇ ਆਂਗਣਵਾੜੀ ਵਰਕਰਜ਼ ਹੈਲਪਰਜ਼ ਵੈੱਲਫੇਅਰ ਐਸੋਸੀਏਸ਼ਨ ਦੀਆਂ ਸਮੂਹ ਵਰਕਰਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਇਸ ਧਰਨੇ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਸਰਕਾਰ ਤੋਂ ਆਪਣੇ ਹੱਕ ਲੈਣ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਂਗਣਵਾਡ਼ੀ ਵਰਕਰਾਂ ਹੈਲਪਰਾਂ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਤਕ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਜਾਰੀ ਰੱਖਣਗੀਆਂ। ਇਸ ਮੌਕੇ ਪਰਮਜੀਤ ਕੌਰ ਰੂਡ਼ਗਡ਼੍ਹ, ਸੰਤੋਸ਼ ਸ਼ਰਮਾ, ਪਰਮਜੀਤ ਕੌਰ ਖੇੜੀ, ਜਸਪਾਲ ਦੇਵੀ ਕਾਂਝਲਾ, ਨਸੀਬ ਕੌਰ, ਸੁਖਵਿੰਦਰ ਕੁਮਾਰੀ, ਕਿਰਨਾ ਮਹਿਲਾ, ਹਰਮੇਸ਼ ਕੌਰ, ਬਲਬੀਰ ਕੌਰ, ਹੰਸ ਕੌਰ, ਸਰੋਜ ਬਾਲਾ, ਬਲਵਿੰਦਰ ਕੌਰ, ਰਾਜਵਿੰਦਰ ਕੌਰ, ਨਿਰਮਲ ਕੌਰ ਅੰਮ੍ਰਿਤਪਾਲ ਕੌਰ, ਪਰਮਜੀਤ ਕੌਰ ਰਟੋਲਾਂ ਆਦਿ ਹਾਜ਼ਰ ਸਨ ।