ਡੱਬਵਾਲਾ ਕਲਾਂ ਵਿੱਚ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ
ਬੀ ਟੀ ਐਨ , ਫ਼ਾਜ਼ਿਲਕਾ 9 ਅਕਤੂਬਰ
ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਐੱਮ. ਓ. ਡਾ. ਕਰਮਜੀਤ ਸਿੰਘ ਦੀ ਅਗਵਾਈ ਵਿੱਚ ਸੀ.ਐਸ.ਸੀ. ਡੱਬਵਾਲਾ ਕਲਾ ਵਿੱਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਹ ਜਾਣਕਾਰੀ ਡੱਬਵਾਲਾ ਕਲਾਂ ਦੇ ਮੈਡੀਕਲ ਅਫਸਰ ਡਾ. ਦੂਸ਼ਯੰਤ ਯਾਧਵ ਨੇ ਦਿੱਤੀ।
ਡਾ ਦੁਸ਼ਯੰਤ ਯਾਦਵ ਨੇ ਕਿਹਾ ਕਿ ਮਾਨਸਿਕ ਰੋਗ ਵੀ ਸਰੀਰਕ ਰੋਗ ਦੀ ਤਰ੍ਹਾਂ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ ਲੋਕਾਂ ਨੂੰ ਅਗਿਆਨਤਾ ਅਤੇ ਅੰਧ ਵਿਸ਼ਵਾਸ ਤੋਂ ਬਾਹਰ ਨਿਕਲ ਕੇ ਜ਼ਿਲ੍ਹੇ ਦੇ ਸਰਕਾਰੀ ਸਰਕਾਰੀ ਹਸਪਤਾਲ ਵਿਚ ਮਾਨਸਿਕ ਰੋਗਾਂ ਦੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸੁਭਾਅ ਵਿਚ ਤਬਦੀਲੀ, ਨੀਂਦ ਨਾ ਆਉਣਾ, ਕਿਤੇ ਮਨ ਨਾ ਲੱਗਣਾ, ਉਦਾਸ ਰਹਿਣਾ ਆਦਿ ਮਾਨਸਿਕ ਰੋਗ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਦਵਾਈਆਂ ਨਾਲ ਇਸ ਦਾ ਇਲਾਜ ਕੀਤਾ ਜਾਂਦਾ ਹੈ ਅਤੇ ਮਾਨਸਿਕ ਰੋਗਾਂ ਦੇ ਪੀਡ਼ਤ ਵਿਅਕਤੀ ਬਿਲਕੁਲ ਠੀਕ ਹੋ ਜਾਂਦੇ ਹਨ।
ਇਸ ਮੌਕੇ ਦਿਵੇਸ਼ ਕੁਮਾਰ ਅਤੇ ਅਭਿਸ਼ੇਕ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Advertisement