ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ
ਪਰਦੀਪ ਕਸਬਾ , ਬਰਨਾਲਾ, 9 ਅਕਤੂਬਰ 2021
ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋਂ ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਦੀ ਸ਼ੁਰੂਆਤ ਮਿਤੀ 2 ਅਕਤੂਬਰ ਤੋਂ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਨਾਲ ਕੀਤੀ ਗਈ ਸੀ। ਇਸਦੇ ਚੱਲਦੇ ਅੱਜ ਬਲਾਕ ਬਰਨਾਲਾ ਦੇ ਵੱਖ-ਵੱਖ ਥਾਵਾਂ ਜਿਵੇਂ ਠੀਕਰੀਵਾਲ ਧਰਮਸ਼ਾਲਾ, ਪੰਚਾਇਤ ਘਰ ਸੇਖਾ, ਪ੍ਰਾਇਮਰੀ ਸਕੂਲ ਜਲੂਰ, ਪੰਚਾਇਤਘਰ ਹਮੀਦੀ, ਪੰਚਾਇਤ ਘਰ ਠੁੱਲੀਵਾਲ ਅਤੇ ਪੰਚਾਇਤ ਘਰ ਮਾਂਗੇਵਾਲ ਵਿਖੇ ਜਾਗਰੂਕਤਾਂ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।
ਇਨ੍ਹਾਂ ਸੈਮੀਨਾਰਾਂ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਸ਼੍ਰੀ ਮਨਿੰਦਰ ਸਿੰਘ ਪੈਨਲ ਵਕੀਲ, ਸ਼੍ਰੀ ਕੁਲਵੰਤ ਰਾਏ ਗੋਇਲ ਪੈਨਲ ਵਕੀਲ, ਸ਼੍ਰੀ ਲਖਵਿੰਦਰ ਸਿੰਘ ਪੈਰਾ ਲੀਗਲ ਵਲੰਟੀਅਰ ਅਤੇ ਸ਼੍ਰੀ ਵਿਕਰਮ ਸਿੰਘ ਪੈਰਾ ਲੀਗਲ ਵਲੰਟੀਅਰ ਪਹੁੰਚੇ।
ਉਨ੍ਹਾਂ ਵੱਲ੍ਹੋਂ ਪਿੰਡ ਵਾਸੀਆ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗਰੀਬ ਅਤੇ ਪਿੱਛੜੇ ਵਰਗ ਦੇ ਲੋਕਾਂ ਨੂੰ ਕਾਨੂੰਨੀ ਹੱਕ, ਇਸਤਰੀਆਂ, ਬੱਚੇ, ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਜੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੈ, ਬੇਗਾਰ ਦੇ ਮਾਰਿਆ, ਮਾਨਸਿਕ ਰੋਗੀ/ਅਪੰਗ, ਕੁਦਰਤੀ ਆਫਤਾਂ ਦੇ ਮਾਰੇ ਆਦਿ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਸਹਿਬਾਨਾਂ ਦੀਆਂ ਮੁਫਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਅਤੇ ਇਨ੍ਹਾਂ ਦੀ ਪ੍ਰਾਪਤੀ ਲਈ
ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਪਹੁੰਚ ਸਕਦੇ ਹਨ ਜਾਂ ਦਫ਼ਤਰ ਦੇ ਫੋਨ ਨੰਬਰ 01679243522 ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕਰ ਸਕਦੇ ਹਨ। ਇਸਤੋਂ ਇਲਾਵਾਂ ਉਨ੍ਹਾਂ ਨੂੰ ਮੋਬਾਇਲ ਫੋਨ ਦੀ ਜਿਆਦਾ ਵਰਤੋਂ ਕਰਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਦੀ ਵਰਤੋਂ ਘੱਟ ਕਰਨ ਦੀ ਅਪੀਲ ਵੀ ਕੀਤੀ ਗਈ।