ਰਘਵੀਰ ਹੈਪੀ , ਬਰਨਾਲਾ, 12 ਅਕਤੂਬਰ 2021
ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਰਿੰਦਰ ਅੱਗਰਵਾਲ ਦੀ ਅਗਵਾਈ ਹੇਠ ਨਾਲਸਾ-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲੇਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ।ਸ੍ਰੀ ਨਵੀਨ ਕੁਮਾਰ ਪੈਨਲ ਵਕੀਲ ਅਤੇ ਸ੍ਰੀ ਤਜਿੰਦਰ ਸਿੰਘ ਪੈਨਲ ਵਕੀਲ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਵਿਦਿਆਰਥੀਆਂ ਵੱਲੋਂ 22 ਏਕੜ ਬਰਨਾਲਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਨੁੱਕੜ ਨਾਟਕ ਕਰਾਏ ਗਏ। ਜ਼ਿਲਾ ਸਿੱਖਿਆ ਅਫ਼ਸਰ ਬਰਨਾਲਾ ਦੇ ਸਹਿਯੋਗ ਨਾਲ ਬਲਾਕ ਮਹਿਲ ਕਲਾਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਰੀ ਸ਼ਕਤੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸ਼ਿਆਂ ’ਤੇ ਪੋਸਟਰ ਮੇਕਿੰਗ, ਸਲੋਗਨ ਰਾਇੰਟਿੰਗ ਅਤੇ ਭਾਸ਼ਣ ਮੁਕਾਬਲੇੇ ਕਰਵਾਏ ਗਏ। ਆਰੀਆ ਭੱਟ ਇੰਟਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀ ਦਿਵਸ ਸਬੰਧੀ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਅਤੇ ਭਾਸ਼ਨ ਮੁਕਾਬਲਿਆਂ ’ਚ ਹਿੱਸਾ ਲਿਆ ਗਿਆ।
ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ ਅਤੇ ਹੰਡਿਆਇਆ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ, ਮਦਰ ਟੀਚਰ ਸਕੂਲ ਬਰਨਾਲਾ ਵਿਖੇ ਜਾਗਰੂਕਤਾ ਸੈਮੀਨਾਰ ਅਤੇ ਨੁੱਕੜ ਨਾਟਕ ਕਰਾਏ ਗਏ।