ਸਵੀਪ: ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ
ਪਰਦੀਪ ਕਸਬਾ , ਬਰਨਾਲਾ, 13 ਅਕਤੂਬਰ 2021
ਜ਼ਿਲਾ ਬਰਨਾਲਾ ਵਿਚ ਸਹਾਇਕ ਕਮਿਸ਼ਨਰ ਕਮ ਨੋਡਲ ਅਫਸਰ ਸਵੀਪ ਦੇਵਦਰਸ਼ਦੀਪ ਸਿੰਘ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਜਾਰੀ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਬਰਨਾਲਾ ਡਾ. ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਸਕੂਲ ਫਾਰ ਡੈਫ, ਪਵਨ ਸੇਵਾ ਸਮਿਤੀ, ਬੱਸ ਸਟੈਂਡ ਰੋਡ, ਬਰਨਾਲਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਵੀਪ ਅਧੀਨ ਅਤੇ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਅਧੀਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਬਾਰੇ ਜਾਗਰੂਕ ਕਰਨ ਸਬੰਧੀ ਵਿਸ਼ੇਸ਼ ਸਾਇਨ ਭਾਸ਼ਾ ਰਾਹੀਂ ਸਕਿੱਟ ਵੀ ਪੇਸ਼ ਕੀਤੀ ਗਈ।
ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਅਵਾਸਪ੍ਰੀਤ ਕੌਰ ਵੱਲੋਂ ਵੋਟ ਦੇ ਅਧਿਕਾਰ ਸਬੰਧੀ ਬੱਚਿਆਂ ਨੂੰ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਦੇ ਉਦਮ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਸ੍ਰੀਮਤੀ ਦੀਪਤੀ ਸ਼ਰਮਾ, ਸ੍ਰੀ ਪ੍ਰਵੀਨ ਕੁਮਾਰ ਸਿੰਗਲਾ ਤੇ ਹੋਰ ਪਤਵੰਤੇ ਸ਼ਾਮਲ ਸਨ।
Advertisement