ਮਹੀਨਾਵਾਰ ਗਤੀਵਿਧੀਆਂ ਨਾਲ ਹੁੰਦਾ ਹੈ ਵਿਦਿਆਰਥੀਆਂ ਦਾ ਸਿਰਜਣਾਤਮਕ ਵਿਕਾਸ : ਜ਼ਿਲ੍ਹਾ ਸਿੱਖਿਆ ਅਫ਼ਸਰ

Advertisement
Spread information

ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮਹੀਨਾਵਾਰ ਗਤੀਵਿਧੀ ਅਧੀਨ ਸੁੰਦਰ ਮਖੌਟੇ ਤਿਆਰ ਕੀਤੇ

ਮਹੀਨਾਵਾਰ ਗਤੀਵਿਧੀਆਂ ਨਾਲ ਹੁੰਦਾ ਹੈ ਵਿਦਿਆਰਥੀਆਂ ਦਾ ਸਿਰਜਣਾਤਮਕ ਵਿਕਾਸ : ਜ਼ਿਲ੍ਹਾ ਸਿੱਖਿਆ ਅਫ਼ਸਰ


ਪਰਦੀਪ ਕਸਬਾ , ਬਰਨਾਲਾ,14 ਅਕਤੂਬਰ

          ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਰਚਨਾਤਮਕ ਵਿਕਾਸ ਲਈ ਹਰ ਮਹੀਨੇ ਕਿਸੇ ਦਿਨ-ਤਿਓਹਾਰ ਨਾਲ ਸਬੰਧਿਤ ਕਿਰਿਆਵਾਂ ਕਰਵਾਉਣ ਲਈ ਵਿਸ਼ੇਸ਼ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸੇ ਲੜੀ ਤਹਿਤ ਪ੍ਰਾਇਮਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਦਿਲਚਸਪ ਢੰਗਾਂ ਨਾਲ ਅਧਿਆਪਕਾਂ ਨੇ ਮਖੌਟੇ ਤਿਆਰ ਕਰਨ ਦੀ ਸਿਖਲਾਈ ਦੇ ਕੇ ਬੱਚਿਆਂ ਦੀਆਂ ਸਿਰਜਣਾਤਮਕ ਰੁਚੀਆਂ ਵਿੱਚ ਵਾਧਾ ਕੀਤਾ । ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਜਾਨਵਰਾਂ ਅਤੇ ਪੰਛੀਆਂ ਜਿਵੇਂ ਸ਼ੇਰ, ਹਾਥੀ ,ਬਿੱਲੀ ,ਭਾਲੂ , ਕਾਂ ਆਦਿ ਤੋਂ ਇਲਾਵਾ ਹੋਰ ਵੀ ਭਿੰਨ-ਭਿੰਨ ਤਰ੍ਹਾਂ ਦੀਆਂ ਸ਼ਕਲਾਂ ਵਾਲੇ ਮਖੌਟੇ ਤਿਆਰ ਕਰਨੇ ਸਿੱਖੇ। 

Advertisement

           ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਦੀ ਅਗਵਾਈ ਵਿੱਚ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਮਖੌਟਾ ਤਿਆਰ ਕਰਨ ਦੀ ਦਿਲਚਸਪ ਗਤੀਵਿਧੀ ਕਰਵਾਈ ਗਈ । ਜਿਸ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ । ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੇ ਬੱਚਿਆਂ ਨੂੰ ਰੰਗ-ਬਰੰਗੇ ਕਾਗਜ਼ਾਂ ਅਤੇ ਹੋਰ ਸਹਾਇਕ ਸਮੱਗਰੀ ਨਾਲ ਵੱਖ-ਵੱਖ ਕਿਸਮਾਂ ਦੇ ਮਖੌਟੇ ਤਿਆਰ ਕਰਨ ਦੀ ਸਿਖਲਾਈ ਦਿੱਤੀ । ਅਧਿਆਪਕਾਂ ਨੇ ਵੇਸਟ ਮਟੀਰੀਅਲ ਤੋਂ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਮਖੌਟੇ ਬਣਾਉਣ ਦੀ ਜਾਣਕਾਰੀ ਬੱਚਿਆਂ ਨੂੰ ਦਿੱਤੀ । ਉਹਨਾਂ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਸਿਰਜਣਾਤਮਕ ਗਤੀਵਿਧੀਆਂ ਕਰਵਾਉਣ ਨਾਲ ਵਿਦਿਆਰਥੀਆਂ ਦੀ ਸਖ਼ਸੀਅਤ ਵਿਚਲੇ ਰਚਨਾਤਮਕ ਕੌਸ਼ਲਾਂ ਦਾ ਵਿਕਾਸ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਗਿਆਨ ਵਿੱਚ ਵੀ ਵਾਧਾ ਹੁੰਦਾ ਹੈ।

          ਇਸ ਮੌਕੇ  ਬੱਚਿਆਂ ਨੇ ਵੀ ਤਿਓਹਾਰਾਂ ਦੇ ਦਿਨਾਂ ਵਿੱਚ ਆਪਣੇ ਘਰ ਅਤੇ ਆਲੇ-ਦੁਆਲੇ ਨੂੰ ਸਜਾਉਣ ਲਈ ਇਹਨਾਂ ਭਾਂਤ-ਭਾਂਤ ਦੇ ਮਖੌਟਿਆਂ ਨੂੰ ਬਣਾਉਣ ਦੀ ਸਿਖਲਾਈ ਬੜੇ ਚਾਅ ਨਾਲ ਪ੍ਰਾਪਤ ਕੀਤੀ। ਅਧਿਆਪਕਾਂ ਨੇ ਦੱਸਿਆ ਕਿ ਮਹੀਨਾਵਾਰ ਗਤੀਵਿਧੀ ਦੀ ਵਿਦਿਆਰਥੀਆਂ ਨੂੰ ਉਤਸੁਕਤਾ ਨਾਲ ਉਡੀਕ ਰਹਿੰਦੀ ਹੈ।ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ‘ਚ ਇਹਨਾਂ ਗਤੀਵਿਧੀਆਂ ਦੀ ਭੂਮਿਕਾ ਬਹੁਤ ਅਹਿਮ ਹੈ।

Advertisement
Advertisement
Advertisement
Advertisement
Advertisement
error: Content is protected !!