ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਅੰਤਰਰਾਸ਼ਟਰੀ ਗਰਲ ਚਾਇਲਡ ਦਿਵਸ ਮਨਾਇਆ ਗਿਆ

Advertisement
Spread information

ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਅੰਤਰਰਾਸ਼ਟਰੀ ਗਰਲ ਚਾਇਲਡ ਦਿਵਸ ਮਨਾਇਆ ਗਿਆ


ਪ੍ਰਦੀਪ ਕਸਬਾ, ਬਰਨਾਲਾ, 14 ਅਕਤੂਬਰ 2021

                ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਐੱਲ.ਬੀ.ਐੱਸ.ਕਾਲਜ ਬਰਨਾਲਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਗਰਲ ਚਾਇਲਡ ਦਿਵਸ ਮਨਾਇਆ ਗਿਆ, ਜਿਸ ਵਿੱਚ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ  ਮੁੱਖ ਮਹਿਮਾਨ ਵਜੋਂ ਪਹੁੰਚੇ।

Advertisement

                ਇਸ ਮੌਕੇ ਐੱਲ.ਬੀ.ਐੱਸ. ਕਾਲਜ ਦੇ ਵਿਦਿਆਰਥੀਆਂ ਵੱਲੋਂ ਨਾਰੀ ਸ਼ਕਤੀ ਵਿਸ਼ੇ ਤੇ ਇੱਕ ਨੁੱਕੜ ਨਾਟਕ ਦਾ ਪ੍ਰਦਰਸ਼ਨ ਕੀਤਾ ਗਿਆ । ਇਸ ਤੋਂ ਇਲਾਵਾ ਇੱਕ ਕੁਇੰਜ ਪ੍ਰਤੀਯੋਗਤਾ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਲਿਖਤੀ ਪ੍ਰੀਖਿਆ ਦੇ ਅਧਾਰ ਤੇ ਚੁਣੀਆਂ ਗਈਆਂ ਵਿਦਿਆਰਥਣਾਂ ਦੀਆਂ ਚਾਰ ਟੀਮਾਂ ਨੇ ਭਾਗ ਲਿਆ । ਇਸ ਮੌਕੇ ਮਾਨਯੋਗ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਮੌਜੂਦ ਸਨ ਅਤੇ ਸਭ ਨੇ ਨੁੱਕੜ ਨਾਟਕ ਅਤੇ ਕੁਇੰਜ ਪ੍ਰਤੀਯੋਗਤਾ ਵਿੱਚ ਡੂੰਘੀ ਦਿਲਚਸਪੀ ਦਿਖਾਈ।

                ਮਾਨਯੋਗ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਬਰਨਾਲਾ ਜੀ ਵੱਲੋਂ ਇਸ ਮੌਕੇ ਸੰਬੋਧਨ ਕਰਦੇ ਹੋਏ ਵਿਦਿਆਰਥਣਾਂ ਨੂੰ ਵਕੀਲ ਅਤੇ ਜੱਜ ਦੋਵੇਂ ਰੂਪਾਂ ਵਿੱਚ ਕਾਨੂੰਨੀ ਪੇਸ਼ੇ ਦੀ ਚੋਣ ਕਰਨ ਲਈ ਕਿਹਾ ਕਿਉਂਕਿ ਦੋਵੇਂ ਖੇਤਰਾਂ ਵਿੱਚ ਉਨ੍ਹਾਂ ਦਾ ਅਨੁਪਾਤ ਮੁੰਡਿਆਂ ਨਾਲੋਂ ਘੱਟ ਹੈ। ਇਸ ਤੋਂ ਇਲਾਵਾਂ ਉਨ੍ਹਾਂ ਦੱਸਿਆ ਕਿ ਔਰਤਾਂ ਸਾਡੇ ਸਮਾਜ਼ ਵਿੱਚ ਮਹੱਤਵਪੂਰਨ ਰੋਲ ਅਦਾ ਕਰ ਰਹੀਆਂ ਹਨ ਅਤੇ ਪੂਰਾ ਪਰਿਵਾਰ ਆਪਣੀਆਂ ਰੋਜ਼ਾਨਾ ਗਤੀਵਿਧੀਆਂ ਲਈ ਔਰਤਾ ਤੇ ਨਿਰਭਰ ਰਹਿੰਦਾ ਹੈ। ਔਰਤ ਮਾਤਾ, ਪਤਨੀ, ਅਧਿਆਪਕ, ਦੋਸਤ, ਨਰਸ ਆਦਿ ਦੀ ਭੂਮਿਕਾ ਬਾਖੂਬੀ ਨਿਭਾਉਂਦੀ ਹੈ ਅਤੇ ਇੱਕ ਨੌਕਰੀਪੇਸ਼ਾ ਔਰਤ ਘਰ ਅਤੇ ਪਰਿਵਾਰ ਦੀ ਨਾਲ-ਨਾਲ ਨੌਕਰੀ ਪ੍ਰਤੀ ਜਿੰਮੇਵਾਰੀਆਂ ਵੀ ਨਿਭਾਉਂਦੀ ਹੈ। ਬਹੁਤ ਸਾਰੀਆਂ ਔਰਤਾਂ ਪ੍ਰਤਿਭਾਸ਼ਾਲੀ ਹਨ, ਪਰ ਉਨ੍ਹਾਂ ਨੂੰ ਸਮਾਜ ਵਿੱਚ ਬਹੁਤ ਘੱਟ ਪ੍ਰਸ਼ੰਸ਼ਾ ਜਾ ਕੋਈ ਪ੍ਰਸ਼ੰਸਾ ਨਹੀਂ ਮਿਲਦੀ। ਔਰਤਾ ਦੇ ਵਿਕਾਸ ਦੇ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ ਲਿੰਗ ਅਸਮਾਨਤਾ ਹੈ। ਇਸ ਦਾ ਮਤਲਬ ਹੈ ਮਰਦਾਂ ਅਤੇ ਔਰਤਾਂ ਨੂੰ ਸਮਾਨ ਨਹੀਂ ਸਮਝਦੇ ਅਤੇ ਇਹ ਸਮੱਸਿਆ ਆਮ ਤੌਰ ਤੇ ਪੇਂਡੂ ਖੇਤਰਾਂ ਵਿੱਚ ਜ਼ਿਆਦਾ ਦੇਖਣ ਵਿੱਚ ਮਿਲਦੀ ਹੈ। ਪਰਿਵਾਰ ਦੁਆਰਾ ਇੱਕ ਪੁਰਸ਼ ਬੱਚੇ ਨੂੰ ਸਕੂਲ ਜਾਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ, ਜਦਕਿ ਔਰਤ ਬੱਚੇ ਨੂੰ ਘਰੇਲੂ ਕੰਮ ਸਿੱਖਣ ਲਈ ਕਿਹਾ ਜਾਂਦਾ ਹੈ।

        ਇਸ ਤੋਂ ਇਲਾਵਾ ਮਾਨਯੋਗ ਚੇਅਰਮੈਨ ਜੀ ਵੱਲੋਂ ਪ੍ਰਿੰਸੀਪਲ ਮੈਡਮ ਨੀਲਮ ਸ਼ਰਮਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਪਲਾਸਟਿਕ ਦੇ ਬੈਗ ਦੀ ਵਰਤੋਂ ਦੀ ਜਗ੍ਹਾ ਕੱਪੜੇ ਦੇ ਬੈਗ ਦੀ ਵਰਤੋਂ ਕਰਨ ਦੇ ਉਦੇਸ਼ ਲਈ ਕਾਲਜ਼ ਦੀਆਂ ਵਿਦਿਆਰਥਣਾਂ ਵੱਲੋਂ ਕੱਪੜੇ ਦੇ ਸੁੰਦਰ ਬੈਗ ਤਿਆਰ ਕਰਵਾਏ ਜਾਣ ਤਾਂ ਜੋ ਲੋਕ ਇਸਨੂੰ ਆਪਣੇ ਹੱਥ ਵਿੱਚ ਪਕੜਦੇ ਹੋਏ ਸ਼ਰਮ ਮਹਿਸੂਸ ਨਾ ਕਰਨ। ਮਾਨਯੋਗ ਚੇਅਰਮੈਨ ਵੱਲੋਂ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਨੀਲਮ ਸ਼ਰਮਾ ਅਤੇ ਸਮੂਹ ਸਟਾਫ਼ ਦਾ ਇਸ ਪ੍ਰੋਗਰਾਮ ਲਈ ਧੰਨਵਾਦ ਵੀ ਕੀਤਾ ਗਿਆ।

                ਮਾਨਯੋਗ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋਂ ਦੱਸਿਆ ਗਿਆ ਕਿ ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਿਤੀ 2 ਅਕਤੂਬਰ ਤੋਂ 14 ਨਵੰਬਰ 2021 ਅਤੇ ਕਾਨੂੰਨੀ ਸੇਵਾਵਾਂ ਹਫ਼ਤਾ ਮਿਤੀ 8 ਨਵੰਬਰ ਤੋਂ 14 ਨਵੰਬਰ, ਮਨਾਇਆ ਜਾ ਰਿਹਾ ਹੈ ਅਤੇ ਅੱਜ ਦਾ ਪ੍ਰੋਗਰਾਮ ਵੀ ਇਸੇ ਦਾ ਹੀ ਇੱਕ ਹਿੱਸਾ ਹੈ। ਅੰਤ ਵਿੱਚ ਮਾਨਯੋਗ ਚੇਅਰਮੈਨ ਜੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕੋਈ ਵੀ ਵਿਅਕਤੀ ਜ਼ੋ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੀ ਕੈਟਾਗਰੀ ਅਧੀਨ ਆਉਂਦਾ ਹੈ, ਉਹ ਕਾਨੂੰਨੀ ਸਹਾਇਤਾ ਲਈ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ ਜਾ ਟੋਲ ਫਰੀ ਨੰਬਰ 1968 ਤੇ ਵੀ ਸੰਪਰਕ ਕਰ ਸਕਦਾ ਹੈ।

Advertisement
Advertisement
Advertisement
Advertisement
Advertisement
error: Content is protected !!