ਸਾਦੇ ਤੇ ਵਿਲੱਖਣ ਢੰਗ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ
ਦੁਸਹਿਰਾ ਮੇਲਾ ਕਿਸਾਨੀ ਸੰਘਰਸ਼ ਨੂੰ ਕੀਤਾ ਸਮਰਪਿਤ
ਮਹਿਲ ਕਲਾਂ 16 ਅਕਤੂਬਰ (ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ)
ਦੁਸਹਿਰਾ ਕਮੇਟੀ ਮਹਿਲ ਕਲਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਸਮਰਪਿਤ ਦੁਸਹਿਰਾ ਮੇਲਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਕਿਸਾਨ,ਰਾਜਨੀਤਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਲੋਕ ਗਾਇਕ ਤੇ ਸੂਫ਼ੀ ਅੰਦਾਜ਼ ਵਾਲੇ ਸਾਈਂ ਸੁਲਤਾਨ, ਰਬਾਬ ਸੰਧੂ,ਹਰਦੀਪ ਸਰਪੰਚ, ਹਰਬੰਸ ਸੱਤਾ ਅਤੇ ਗਾਇਕ ਮਣੀ ਹਠੂਰ ਨੇ ਕਿਸਾਨੀ ਸੰਘਰਸ਼ ਅਤੇ ਸੱਭਿਆਚਾਰ ਨਾਲ ਸਬੰਧਤ ਲੋਕ ਗੀਤ ਪੇਸ਼ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ,ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ,ਕੁਲਵੰਤ ਸਿੰਘ ਕੀਤੂ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਹੋਪ ਫਾਰ ਮਹਿਲ ਕਲਾਂ ਦੇ ਇੰਚਾਰਜ ਕੁਲਵੰਤ ਸਿੰਘ ਟਿੱਬਾ, ਸੇਵਾ ਦਲ ਜੰਗ ਬ੍ਰਿਗੇਡ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਮੌੜ, ਡੀ ਐਸ ਪੀ ਸ਼ੁਭਮ ਅਗਰਵਾਲ, ਲੋਕ ਸਭਾ ਹਲਕਾ ਸੰਗਰੂਰ ਦੇ
ਇੰਚਾਰਜ ਤੇ ਯੂਥ ਆਗੂ ਬੰਨੀ ਖਹਿਰਾ, ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ ਭਾਈ ਮਨਜੀਤ ਸਿੰਘ ਸਹਿਜੜਾ,ਸਹੋਤਾ ਲੋਕ ਭਲਾਈ ਵੈੱਲਫੇਅਰ ਸੋਸਾਇਟੀ (ਦੀਦਾਰਗਡ਼੍ਹ) ਦੇ ਪ੍ਰਧਾਨ ਮਨਦੀਪ ਸਿੰਘ ਸਹੋਤਾ, ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਕਿਸਾਨੀ ਸੰਘਰਸ਼ ਚੱਲਣ ਕਰਕੇ ਇਸ ਮੇਲੇ ਨੂੰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਨਾ ਪ੍ਰਬੰਧਕਾਂ ਦਾ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਦੁਸਹਿਰਾ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਮਾਂਗਟ,ਪ੍ਰਧਾਨ ਅਜਮੇਰ ਸਿੰਘ ਭੱਠਲ,ਜਨਰਲ ਸਕੱਤਰ ਗੁਰਸੇਵਕ ਸਿੰਘ ਸਹੋਤਾ, ਮੁੱਖ ਸਲਾਹਕਾਰ ਹਰਪਾਲ ਪਾਲੀ ਵਜੀਦਕੇ ਅਤੇ ਸਲਾਹਕਾਰ ਅਵਤਾਰ ਸਿੰਘ ਚੀਮਾ,ਚਮਕੌਰ ਸਿੰਘ ਮਿੱਠੂ, ਸਿੰਕਦਰ ਸਿੰਘ ਨਿਹਾਲੂਵਾਲ ਦੀ ਅਗਵਾਈ ਹੇਠ ਕਲਾਕਾਰਾਂ, ਜਥੇਬੰਦੀਆਂ ਦੇ ਆਗੂਆਂ ਅਤੇ ਸਹਿਯੋਗੀ ਸੱਜਣਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਡਿਪਟੀ ਚੇਅਰਮੈਨ ਹਰਵਿੰਦਰ ਕੁਮਾਰ ਜਿੰਦਲ ,ਯੂਥ ਆਗੂ ਰੂਬਲ ਗਿੱਲ ਕੈਨੇਡਾ,ਪੰਚਾਇਤ ਯੂਨੀਅਨ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਸੇਖੋਂ,ਸਰਪੰਚ ਬਲੌਰ ਸਿੰਘ ਕਲੇਰ,ਪੁਲਸ ਥਾਣਾ ਟੱਲੇਵਾਲ ਦੇ
ਮੁੱਖ ਅਫ਼ਸਰ ਮੁਨੀਸ਼ ਕੁਮਾਰ, ਬਲਦੇਵ ਸਿੰਘ ਗਾਗੇਵਾਲ,ਲੋਕ ਭਲਾਈ ਵੈੱਲਫੇਅਰ ਸੁਸਾਇਟੀ ਮਹਿਲ ਕਲਾਂ ਦੇ ਪ੍ਰਧਾਨ ਡਾ ਪਰਮਿੰਦਰ ਸਿੰਘ ਹਮੀਦੀ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਗੁਣਤਾਜ ਪ੍ਰੈੱਸ ਕਲੱਬ ਮਹਿਲ ਕਲਾਂ ਦੇ ਪ੍ਰਧਾਨ ਡਾ ਮਿੱਠੂ ਮੁਹੰਮਦ,ਪ੍ਰੈੱਸ ਕਲੱਬ ਮਹਿਲ ਕਲਾਂ ਦੇ ਪ੍ਰਧਾਨ ਬਲਵਿੰਦਰ ਸਿੰਘ ਵਜੀਦਕੇ,ਆਜ਼ਾਦ ਪ੍ਰੈੱਸ ਕਲੱਬ ਮਹਿਲ ਕਲਾਂ ਦੇ ਚੇਅਰਮੈਨ ਤਰਸੇਮ ਸਿੰਘ ਗਹਿਲ, ਏਕਮ ਸਿੰਘ ਦਿਓਲ, ਜਗਸੀਰ ਸਿੰਘ ਸਿੱਧੂ,ਜਗਜੀਤ ਸਿੰਘ ਮਾਹਲ,ਨਿਰਭੈ ਸਿੰਘ ਛੀਨੀਵਾਲ,ਸੁਸ਼ੀਲ ਕੁਮਾਰ ਬਾਂਸਲ, ਸੁਖਦੇਵ ਸਿੰਘ ਘੋਟੀ,ਸਿਕੰਦਰ ਸਿੰਘ ਨਿਹਾਲੂਵਾਲ, ਚਮਕੌਰ ਸਿੰਘ ਮਿੱਠੂ,ਸ਼ੇਰ ਸਿੰਘ ਰਵੀ, ਭੁਪਿੰਦਰ ਧਨੇਰ, ਗੁਰਪ੍ਰੀਤ ਸਿੰਘ ਅਣਖੀ,ਫ਼ਿਰੋਜ਼ ਖ਼ਾਨ,ਪ੍ਰੇਮ ਕੁਮਾਰ ਪਾਸੀ,ਸਬ ਇੰਸਪੈਕਟਰ ਸੱਤਪਾਲ ਸਿੰਘ ਹਾਜ਼ਰ ਸਨ।
Advertisement