ਵਿਜੈ ਇੰਦਰ ਸਿੰਗਲਾ ਤੋਂ ਪ੍ਰਭਾਵਿਤ ਹੋ ਕੇ ਮਨਜੀਤ ਸਿੰਘ ਮੰਗਾ ਨੇ 30 ਤੋਂ ਵਧੇਰੇ ਸਾਥੀਆਂ ਸਮੇਤ ਚੁਣਿਆ ਕਾਂਗਰਸ ਦਾ ਸਾਥ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 17 ਅਕਤੂਬਰ 2021
ਕੈਬਨਿਟ ਮੰਤਰੀ ਅਤੇ ਸੰਗਰੂਰ ਹਲਕੇ ਦੀ ਨੁਮਾਇੰਦਗੀ ਕਰ ਰਹੇ ਵਿਜੈ ਇੰਦਰ ਸਿੰਗਲਾ ਵੱਲੋਂ ਕਰਵਾਏ ਜਾ ਰਹੇ ਪਾਰਦਰਸ਼ੀ ਅਤੇ ਨਿਰਪੱਖ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਮਨਜੀਤ ਸਿੰਘ ਮੰਗਾ ਨੇ ਆਪਣੇ 30 ਤੋਂ ਵਧੇਰੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ‘ਚ ਸ਼ਮੂਲੀਅਤ ਕੀਤੀ।
ਸ਼੍ਰੋਮਣੀ ਅਕਾਲੀ ਦਲ ਨਾਲ 30 ਸਾਲ ਤੋਂ ਜੁੜੇ ਮਨਜੀਤ ਸਿੰਘ ਮੰਗਾ ਨੇ ਸ਼੍ਰੀ ਸਿੰਗਲਾ ਨੂੰ ਭਰੋਸਾ ਦਵਾਇਆ ਕਿ ਉਹ ਕੈਬਨਿਟ ਮੰਤਰੀ ਦੀ ਮੁੜ ਕਾਮਯਾਬੀ ਲਈ ਸਖ਼ਤ ਮਿਹਨਤ ਕਰਨਗੇ ਅਤੇ ਹਲਕੇ ਦੇ ਹਰ ਪਰਿਵਾਰ ਨੂੰ ਸ਼੍ਰੀ ਸਿੰਗਲਾ ਵੱਲੋਂ ਕਰਵਾਏ ਰਿਕਾਰਡਤੋੜ ਵਿਕਾਸ ਬਾਰੇ ਜਾਣੂੰ ਕਰਵਾਉਣਗੇ।
ਇਸ ਮੌਕੇ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪਾਰਟੀ ‘ਚ ਨਵੇਂ ਆਏ ਸਾਥੀਆਂ ਨੂੰ ਭਰੋਸਾ ਦਵਾਇਆ ਕਿ ਹਰ ਵਿਅਕਤੀ ਨੂੰ ਕਾਂਗਰਸ ਪਾਰਟੀ ‘ਚ ਬਣਦਾ ਮਾਣ ਸਨਮਾਨ ਦਵਾਉਣਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਰ ਕੋਸ਼ਿਸ਼ ਹੈ ਕਿ ਸੰਗਰੂਰ ਹਲਕੇ ‘ਚ ਹਰ ਵਰਗ ਦੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤੇ ਇਸ ਲਈ ਲੋੜੀਂਦੇ ਫੰਡਾਂ ਦੀ ਉਪਲਬਧਤਾ ਨੂੰ ਯਕੀਨੀ ਵੀ ਬਣਾਇਆ ਜਾ ਰਿਹਾ ਹੈ।
Advertisement