ਬਾ-ਹੁਕਮ ਪ੍ਰਸ਼ਾਸ਼ਨ- ਬਜ਼ਾਰਾਂ ‘ਚ ਪਟਾਖੇ , ਆਤਿਸ਼ਬਾਜ਼ੀ ਬਣਾਉਣ , ਸਟੋਰ ਕਰਨ ਅਤੇ ਖਰੀਦ ਵੇਚ ਤੇ ਪਾਬੰਦੀ

Advertisement
Spread information

ਛੋਟੇ ਪਟਾਖਿਆਂ ਦੀ ਖਰੀਦ ਅਤੇ ਵੇਚਣ ਲਈ ਪ੍ਰਸ਼ਾਸ਼ਨਕ ਨੇ ਨਿਰਧਾਰਿਤ ਕੀਤੀਆਂ ਥਾਵਾਂ – ਜ਼ਿਲ੍ਹਾ ਮੈਜਿਸਟ੍ਰੇਟ


ਹਰਿੰਦਰ ਨਿੱਕਾ , ਬਰਨਾਲਾ, 19 ਅਕਤੂਬਰ 2021

      ਬੇਸ਼ੱਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਸੌਰਭ ਰਾਜ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਆਮ ਬਾਜ਼ਾਰਾਂ ’ਚ ਦੀਵਾਲੀ ਅਤੇ ਹੋਰ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਕਿਸੇ ਵੀ ਕਿਸਮ ਦੀ ਉੱਚੀ ਅਵਾਜ਼ ਵਾਲੇ ਪਟਾਖੇ, ਆਤਿਸ਼ਬਾਜੀ ਆਦਿ  ਬਨਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪਰੰਤੂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਾਰੀ ਪਾਬੰਦੀ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜਿੰਮੇਵਾਰੀ ਹੁਣ ਪੁਲਿਸ ਪ੍ਰਸ਼ਾਸ਼ਨ ਦੇ ਮੋਢਿਆਂ ਤੇ ਆ ਟਿਕੀ ਹੈ। ਕਿਉਂਕਿ ਪਾਬੰਦੀ ਦੇ ਹੁਕਮ ਜ਼ਾਰੀ ਹੋਣ ਤੋਂ ਪਹਿਲਾਂ ਹੀ ਬਰਨਾਲਾ ਸ਼ਹਿਰ ਦੇ ਵੱਖ ਵੱਖ ਭੀੜ-ਭਾੜ ਵਾਲੇ ਇਲਾਕਿਆਂ/ਬਜ਼ਾਰਾਂ ‘ਚ ਵੱਡੀ ਮਾਤਰਾ ਵਿੱਚ ਪਟਾਖੇ ਸਟੋਰ ਵੀ ਹੋ ਚੁੱਕੇ ਹਨ। ਹੁਣ ਲੋਕਾਂ ਦੀਆਂ ਨਜ਼ਰਾ ਪਹਿਲਾਂ ਤੋਂ ਹੀ ਸਟੋਰ ਹੋ ਚੁੱਕੇ ਪਟਾਖਿਆਂ ਨੂੰ ਬਜ਼ਾਰਾਂ ਵਿੱਚੋਂ ਬਾਹਰ ਸ਼ਿਫਟ ਕੀਤੇ ਜਾਣ ਤੇ ਲੱਗ ਗਈਆਂ ਹਨ।

Advertisement

ਛੋਟੇ ਪਟਾਖਿਆਂ ਦੀ ਖਰੀਦ/ਵੇਚ ਲਈ ਥਾਵਾਂ ਨਿਰਧਾਰਤ       

 ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਛੋਟੇ ਪਟਾਖਿਆਂ ਦੀ ਖਰੀਦ/ਵੇਚ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਨ੍ਹਾਂ ਥਾਂਵਾਂ ’ਚੋਂ ਬਰਨਾਲਾ ਸ਼ਹਿਰ ਵਿਖੇ 25 ਏਕੜ ਸਕੀਮ ਇੰਮਪੂਰਵਮੈਂਟ ਟਰੱਸਟ, ਬਰਨਾਲਾ ਅਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ, ਪੱਕਾ ਬਾਗ ਸਟੇਡੀਅਮ ਧਨੌਲਾ, ਗੁਰੂ ਤੇਗ ਬਹਾਦਰ ਸਟੇਡੀਅਮ ਹੰਡਿਆਇਆ (ਬਰਨਾਲਾ) ਹੈ।

    ਮਹਿਲ ਕਲਾਂ ਵਿਖੇ ਗੋਲਡਨ ਸਿਟੀ ਕਾਲੋਨੀ ਜੋ ਕਿ ਬਰਨਾਲਾ-ਮਹਿਲਕਲਾਂ ਰੋਡ ’ਤੇ ਸਥਿਤ ਹੈ, ਤਪਾ ਵਿਖੇ ਘੁੰਨਸ ਰੋਡ ਉਪਰ ਬਣੇ ਸਟੇਡੀਅਮ (ਕੱਸੀ ਵਾਲੇ ਗਰਾਊਂਡ) ਦੀ ਜਗ੍ਹਾ, ਭਦੌੜ ਵਿਖੇ ਪਬਲਿਕ ਸਪੋਰਟਸ ਸਟੇਡੀਅਮ ਵਾਲੀ ਜਗ੍ਹਾ ਪੱਤੀ ਮੇਹਰ ਸਿੰਘ ਅਤੇ ਸਹਿਣਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਣਾ ਦੇ ਖੇਡ ਮੈਦਾਨ ਵਾਲੀ ਜਗ੍ਹਾ ਹੋਵੇਗੀ।

    ਜ਼ਿਲਾ ਮੈਜਿਸਟਰੇਟ ਨੇ ਜ਼ਾਰੀ ਹੁਕਮਾਂ ਵਿੱਚ ਕਿਹਾ ਕਿ ਨਿਰਧਾਰਤ ਥਾਂਵਾਂ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਅੰਦਰ ਹੋਰ ਕਿਸੇ ਥਾਂ ਦੀ ਵਰਤੋਂ ਪਟਾਖੇ ਅਤੇ ਆਤਿਸ਼ਬਾਜ਼ੀ ਦੀ ਖਰੀਦ ਤੇ ਵਿਕਰੀ ਲਈ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਨਜ਼ਦੀਕ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਵਿਦੇਸ਼ਾਂ ਤੋਂ ਆਉਂਦੀ ਗੈਰ ਕਾਨੂੰਨੀ ਧਮਾਕਾਖੇਜ ਸਮੱਗਰੀ ਨੂੰ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ।

ਪਟਾਖੇ ਚਲਾਉਣ ਲਈ ਸਮਾਂ ਵੀ ਨਿਸਚਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਦੀਵਾਲੀ ਅਤੇ ਹੋਰ ਤਿਉਹਾਰਾਂ ਵਾਲੇ ਦਿਨ ਰਾਤ 8 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ 01 ਘੰਟੇ ਲਈ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ 1 ਘੰਟੇ ਲਈ ਰਾਤ 9 ਵਜੇ ਤੋਂ 10 ਵਜੇ ਤੱਕ ਅਤੇ ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ 11.55 P.M.  ਤੋਂ ਲੈ ਕੇ 12.30 A.M. ਤੱਕ ਪਟਾਖੇ ਚਲਾਉਣ ਸਬੰਧੀ ਹੁਕਮ ਜਾਰੀ ਕੀਤਾ ਹੈ। ਉਕਤ ਜ਼ਾਰੀ ਸਾਰੇ ਹੁਕਮਾਂ ਅਨੁਸਾਰ ਤਾੜਨਾ ਵੀ ਕੀਤੀ ਗਈ ਹੈ ਕਿ ਲਾਗੂ ਪਾਬੰਦੀਆਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। 

Advertisement
Advertisement
Advertisement
Advertisement
Advertisement
error: Content is protected !!