ਭਰਾ ਤੋਂ ਬਾਅਦ 12ਵੀਂ ਕਲਾਸ ਵਿੱਚ ਪੜ੍ਹਦੀ ਭੈਣ ਵਲੋਂ ਵੀ ਖੁਦਕੁਸ਼ੀ 

Advertisement
Spread information

ਭਰਾ ਤੋਂ ਬਾਅਦ 12ਵੀਂ ਕਲਾਸ ਵਿੱਚ ਪੜ੍ਹਦੀ ਭੈਣ ਵਲੋਂ ਵੀ ਖੁਦਕੁਸ਼ੀ 

ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ ‘ਤੇ ਚੱਲਦਿਆ ਚੁੱਕਿਆ ਇਹ ਕਦਮ 


ਮਹਿਲ ਕਲਾਂ,19 ਅਕਤੂਬਰ (ਗੁਰਸੇਵਕ ਸਿੰਘ ਸਹੋਤਾ)

ਆਰਥਿਕ ਤੰਗੀ ਅਤੇ ਕਰਜ਼ੇ ਕਾਰਨ ਪੰਜਾਬ ਅੰਦਰ ਖ਼ੁਦਕੁਸ਼ੀਆਂ ਦਾ ਰੁਝਾਨ ਦਿਨੋਂ ਦਿਨ ਜ਼ੋਰ ਫੜਦਾ ਜਾ ਰਿਹਾ ਹੈ। ਨਿੱਤ ਦਿਨ ਕਿਸਾਨਾਂ ਮਜ਼ਦੂਰਾਂ ਵੱਲੋਂ ਖ਼ੁਦਕਸ਼ੀ ਕਰਨ ਦੀਆਂ ਖ਼ਬਰਾਂ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੁੰਦੀਆਂ ਰਹਿੰਦੀਆਂ ਹਨ।

ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ ‘ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ।

ਦੋ ਕੁ ਮਹੀਨੇ ਪਹਿਲਾ ਉਸ ਦੇ ਨੌਜਵਾਨ ਭਰਾ ਨੇ ਗਰੀਬੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ। ਉਸ ਦਿਨ ਤੋਂ ਹੀ ਅਮਨਦੀਪ ਸਦਮੇ ‘ਚੋਂ ਗੁਜ਼ਰ ਰਹੀ ਸੀ। ਪਿੰਡ ਦੇ ਮੁਹਤਬਰਾਂ ਨੇ ਪੀੜਤ ਪਰਿਵਾਰ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ।

Advertisement
Advertisement
Advertisement
Advertisement
error: Content is protected !!