ਨਸ਼ਿਆਂ ਖਿਲਾਫ CIA & CITY ਬਰਨਾਲਾ ਪੁਲਿਸ ਦੀ ਸਾਂਝੀ ਰੇਡ -ਡੋਰ ਟੂ ਡੋਰ ਚਲਾਈ ਤਲਾਸ਼ੀ ਮੁਹਿੰਮ

Advertisement
Spread information

ਚਿੱਟੇ ਤੇ ਨਸ਼ੀਲੀਆਂ ਗੋਲੀਆਂ ਸਣੇ 1 ਤਸਕਰ ਕਾਬੂ , 1 ਔਰਤ ਦੀ ਭਾਲ ਜ਼ਾਰੀ


ਹਰਿੰਦਰ ਨਿੱਕਾ , ਬਰਨਾਲਾ 21 ਅਕਤੂਬਰ 2021 

        ਐਸ.ਐਸ.ਪੀ. ਅਲਕਾ ਮੀਨਾ ਦੀਆਂ ਹਦਾਇਤਾਂ ਤੇ ਪੁਲਿਸ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ ਵੱਡੀ ਮੁਹਿੰਮ ਵਿੱਢੀ ਹੋਈ ਹੈ।  ਸੀ.ਆਈ.ਏ. ਦੇ ਜਿਲ੍ਹਾ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਅਤੇ ਥਾਣਾ ਸਿਟੀ 1 ਦੇ ਐਸ.ਐਚ.ਉ. ਲਖਵਿੰਦਰ ਸਿੰਘ ਦੀ ਸਾਂਝੀ ਅਗਵਾਈ ਵਿੱਚ ਵੱਡੀ ਗਿਣਤੀ ਪੁਲਿਸ ਪਾਰਟੀ ਨੇ ਨਸ਼ਾ ਤਸਕਰੀ ਲਈ ਸ਼ਹਿਰ ਦੀ ਸਭ ਤੋਂ ਬਦਨਾਮ , ਸੈਂਸੀ ਬਸਤੀ ਵਿੱਚ ਰੇਡ ਕੀਤੀ। ਪੁਲਿਸ ਦੀਆਂ ਵੱਖ ਵੱਖ ਪਾਰਟੀਆਂ ਨੇ ਸ਼ੱਕੀ ਘਰਾਂ ਅੰਦਰ ਡੋਰ ਟੂ ਡੋਰ ਤਲਾਸ਼ੀ ਅਭਿਆਨ ਚਲਾਇਆ। ਪੁਲਿਸ ਪਾਰਟੀ ਦੇ ਹੱਥ ਬੇਸ਼ੱਕ ਭਾਰੀ ਮਾਤਰਾ ਵਿੱਚ ਨਸ਼ਾ ਤਾਂ ਬਰਾਮਦ ਨਹੀਂ ਹੋਇਆ। ਫਿਰ ਵੀ ਪੁਲਿਸ ਪਾਰਟੀ ਨੇ ਇੱਕ ਨਸ਼ਾ ਤਸਕਰ ਨੂੰ ਗਿਰਫਤਾਰ ਕਰਕੇ, ਉਸ ਦੇ ਕਬਜ਼ੇ ਵਿੱਚੋਂ 28 ਗ੍ਰਾਮ ਚਿੱਟਾ ਨਸ਼ੀਲਾ ਪਾਉਡਰ ਅਤੇ 300 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਲਈਆਂ। ਜਦੋਂ ਕਿ ਇੱਕ ਹੋਰ ਨਸ਼ਾ ਤਸਕਰ ਔਰਤ ਪੁਲਿਸ ਨੂੰ ਨਹੀਂ ਮਿਲ ਸਕੀ। ਪੁਲਿਸ ਰੇਡ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਉ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਐਸ.ਐਸ.ਪੀ. ਅਲਕਾ ਮੀਨਾ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੁਲਿਸ ਨਸ਼ਾ ਤਸਕਰਾਂ ਦੀ ਫੜੋ-ਫੜੀ ਲਈ ਯਤਨਸ਼ੀਲ ਹੈ। ਉਨਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਮੁਖਬਰ ਨੇ ਅਲਹਿਦਗੀ ਵਿੱਚ ਇਤਲਾਹ ਦਿੱਤੀ ਕਿ ਪ੍ਰਦੀਪ ਸਿੰਘ ਵਾਸੀ ਸੰਧੂ ਪੱਤੀ ਬਰਨਾਲਾ ਅਤੇ ਵਿੱਕੀ ਕੌਰ ਵਾਸੀ ਬੈਕ ਸਾਈਡ ਰਾਮ ਬਾਗ ਬਰਨਾਲਾ ਬਾਹਰੋਂ ਨਸ਼ੀਲਾ ਪਾਉਡਰ ਅਤੇ ਗੋਲੀਆਂ ਲਿਆ ਕੇ ਵੇਚਣ ਦਾ ਧੰਦਾ ਕਰਦੇ ਹਨ। ਅੱਜ ਵੀ ਉਹ ਰਾਮਬਾਗ ਦੀ ਬੈਕ ਸਾਈਡ ਨਸ਼ਾ ਵੇਚਣ ਦੀ ਫਿਰਾਕ ਵਿੱਚ ਘੁੰਮਦੇ ਫਿਰਦੇ ਹਨ, ਜੇਕਰ ਰੇਡ ਕੀਤੀ ਜਾਵੇ ਤਾਂ ਉਨਾਂ ਨੂੰ ਨਸ਼ੀਲੇ ਪਦਾਰਥ ਸਮੇਤ ਗਿਰਫਤਾਰ ਕੀਤਾ ਜਾ ਸਕਦਾ ਹੈ। ਪੁਲਿਸ ਨੇ ਭਰੋਸੇਯੋਗ ਸੂਚਨਾ ਦੇ ਅਧਾਰ ਤੇ ਉਕਤ ਦੋਵਾਂ ਨਸ਼ਾ ਤਸਕਰਾਂ ਖਿਲਾਫ ਥਾਣਾ ਸਿਟੀ 1 ਬਰਨਾਲਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ਼ ਕਰਕੇ, ਸੀ.ਆਈ.ਏ ਅਤੇ ਥਾਣਾ ਸਿਟੀ 1 ਦੀ ਪੁਲਿਸ ਪਾਰਟੀ ਨੇ ਸਾਂਝੇ ਤੌਰ ਤੇ ਛਾਪਾ ਮਾਰ ਕੇ ਤਲਾਸ਼ੀ ਅਭਿਆਨ ਚਲਾਇਆ। ਤਲਾਸ਼ੀ ਦੌਰਾਨ ਪੁਲਿਸ ਨੇ ਪ੍ਰਦੀਪ ਸਿੰਘ ਸੰਧੂ ਪੱਤੀ ਨੂੰ ਗਿਰਫਤਾਰ ਕਰ ਲਿਆ ਅਤੇ ਉਸ ਦੇ ਕਬਜ਼ੇ ਵਿੱਚੋਂ 28 ਗ੍ਰਾਮ ਨਸ਼ੀਲਾ ਚਿੱਟਾ ਪਾਉਡਰ ਅਤੇ 300 ਗੋਲੀਆਂ ਕੈਲਵੀਡੋਲ 100 SR ਬਰਾਮਦ ਕਰ ਲਈਆਂ। ਜਦੋਂ ਕਿ ਉਸ ਦੀ ਸਾਥੀ ਨਸ਼ਾ ਤਸਕਰ ਔਰਤ ਵਿੱਕੀ ਕੌਰ, ਪੁਲਿਸ ਨੂੰ ਨਹੀਂ ਮਿਲ ਸਕੀ। ਐਸ.ਐਚ.ਉ ਲਖਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਨੂੰ ਮੱਠਾ ਨਹੀਂ ਪੈਣ ਦੇਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਨਸ਼ਾ ਮੁਕਤ ਅਤੇ ਕਰਾਈਮ ਫਰੀ ਕਰਨ ਲਈ, ਪੁਲਿਸ ਨੂੰ ਸੂਚਨਾ ਦੇਣ। ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

Advertisement
Advertisement
Advertisement
Advertisement
Advertisement
Advertisement
error: Content is protected !!