ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਖਿਆ
ਸੋਨੀ ਪਨੇਸਰ ਬਰਨਾਲਾ, 16 ਅਪਰੈਲ
ਕਰੋਨਾ ਵਾਇਰਸ ਫੈਲਣ ਤੋਂ ਬਚਾਅ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ਅਨੁਸਾਰ ਬਰਨਾਲਾ ਦੀ ਸਬਜ਼ੀ ਮੰਡੀ ਹਰੇਕ ਸੋਮਵਾਰ/ਸ਼ੁੱਕਰਵਾਰ ਨੂੰ ਪੂਰਨ ਤੌਰ ’ਤੇ ਬੰਦ ਰੱਖੀ ਜਾਵੇਗੀ। ਮਾਰਕੀਟ ਕਮੇਟੀ ਸਕੱਤਰ ਵੱਲੋਂ ਆੜਤੀਆਂ ਤੇ ਹੋਰ ਸਬੰਧਤ ਧਿਰਾਂ ਨੂੰ ਜਾਰੀ ਪੱਤਰ ਰਾਹੀਂ ਇਨਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ।