ਵੱਖ ਵੱਖ ਵਿਭਾਗਾਂ ਵੱਲੋਂ ਸਕੀਮਾਂ ਸਬੰਧੀ ਲਾਏ ਜਾਣਗੇ ਸਟਾਲ
ਰਘਬੀਰ ਹੈਪੀ , ਬਰਨਾਲਾ, 26 ਅਕਤੂਬਰ 2021
ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਕੀਮਾਂ ਦਾ ਲਾਭ ਇੱਕੋ ਛੱਤ ਥੱਲੇ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਸੁਵਿਧਾ ਕੈਂਪ ਲਾਏ ਜਾ ਰਹੇ ਹਨ। ਜ਼ਿਲਾ ਬਰਨਾਲਾ ਵਿਚ ਸੁਵਿਧਾ ਕੈਂਪ 28 ਅਤੇ 29 ਅਕਤੂਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ (ਜ਼ਿਲਾ ਪੱਧਰੀ) ਅਤੇ ਦਫਤਰ ਉਪ ਮੰਡਲ ਮੈਜਿਸਟ੍ਰੇਟ ਤਪਾ ਵਿਖੇ (ਤਹਿਸੀਲ ਪੱਧਰੀ) ਲਾਏ ਜਾਣੇ ਹਨ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ 28 ਅਤੇ 29 ਅਕਤੂਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਅਤੇ ਦਫਤਰ ਉਪ ਮੰਡਲ ਮੈਜਿਸਟ੍ਰੇਟ ਤਪਾ ਵਿਖੇ ਪੁੱਜ ਕੇ ਜ਼ਿਲਾ ਵਾਸੀ ਵੱਖ ਵੱਖ ਸਕੀਮਾਂ ਦਾ ਲਾਭ ਲੈਣ।
ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿਚ ਬਿਜਲੀ ਬਿੱਲਾਂ ਦੇ ਬਕਾਇਆ ਰਾਸ਼ੀ ਦੀ ਮਆਫ਼ੀ, ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਿਰਤਾਂ ਨੂੰ ਪੈਨਸ਼ਨ, ਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਣਾਉਣ ਲਈ ਦਰਖਾਸਤ, ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨੇ, ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ, ਆਸ਼ੀਰਵਾਦ ਸਕੀਮ ਆਦਿ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਦੇਣ ਲਈ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾਵੇਗੀ।
ਉਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨਾਂ ਕੈਂਪਾਂ ਦੇ ਪੁਖਤਾ ਪ੍ਰਬੰਧਾਂ ਦੀ ਹਦਾਇਤ ਕੀਤੀ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ।