ਸਿਹਤ ਵਿਭਾਗ ਦੀ ਟੀਮ ਨੇ ਭਰੇ 22 ਸੈਂਪਲ , 40 ਕਿੱਲੋ ਖ਼ਰਾਬ ਮਠਿਆਈ ਕਰਵਾਈ ਨਸ਼ਟ

Advertisement
Spread information

ਸਿਹਤ ਵਿਭਾਗ ਨੇ ਤਿਓਹਾਰਾਂ ਦੇ ਮੱਦੇਨਜ਼ਰ ਵਿੱਢੀ ਮਠਿਆਈਆਂ ਤੇ ਕਰਿਆਨਾ ਸਟੋਰਾਂ ਦੀ ਚੈਕਿੰਗ

ਸਿਹਤ ਵਿਭਾਗ ਵੱਲੋਂ ਲਏ ਜਾ ਰਹੇ ਹਨ ਖਾਣ ਵਾਲੀਆਂ ਵਸਤਾਂ ਦੇ ਸੈਂਪਲ


ਹਰਿੰਦਰ ਨਿੱਕਾ , ਬਰਨਾਲਾ, 31 ਅਕਤੂਬਰ 2021 

        ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਦੇ ਦਿਸਾ-ਨਿਰਦੇਸਾਂ ਅਧੀਨ ਸਿਹਤ ਵਿਭਾਗ ਵੱਲੋਂ ਬਰਨਾਲਾ ਨਿਵਾਸੀਆਂ ਨੂੰ ਮਿਆਰੀ ਖਾਣ ਵਾਲੇ ਪਦਾਰਥ ਅਤੇ ਮਠਿਆਈਆਂ ਉਪਲੱਬਧ ਕਰਾਉਣ ਲਈ ਦੁਕਾਨਾਂ ਦੀ ਲਗਾਤਰ ਚੈਕਿੰਗ ਕੀਤੀ ਜਾ ਰਹੀ ਹੈ।

Advertisement

     ਇਹਨਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਸਪ੍ਰੀਤ ਸਿੰਘ ਗਿੱਲ ਅਤੇ ਫੂਡ ਸੇਫਟੀ ਅਫ਼ਸਰ ਜਸਵਿੰਦਰ ਸਿੰਘ ਦੀ ਟੀਮ ਵੱਲੋਂ ਮਠਿਆਈਆਂ ਅਤੇ ਖਾਣ ਵਾਲੀਆਂ ਵਸਤਾਂ ਦੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਕੋਈ ਵੀ ਦੁਕਾਨਦਾਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰ ਸਕੇ।              ਡਾ.ਜਸਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਦੀਆਂ ਦੁਕਾਨਾਂ ਦੀ ਚੈਕਿੰਗ ਦੌਰਾਨ ਖੋਆ, ਗੁਲਾਬ ਜਾਮੁਨ, ਜਲੇਬੀ, ਮਿਲਕ ਕੇਕ, ਮਲਾਈ ਬਰਫ਼ੀ ਆਦਿ ਦੇ ਸੈਂਪਲ ਲੈ ਕੇ ਨਿਰੀਖਣ ਲਈ ਸਟੇਟ ਫੂਡ ਲੈਬ. ਖਰੜ ਵਿਖੇ ਭੇਜ ਦਿੱਤੇ ਹਨ।

     ਫੂਡ ਸੇਫ਼ਟੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਤਿਓਹਾਰਾਂ ਨੂੰ ਧਿਆਨ ਚ ਰੱਖਦਿਆਂ ਸਿਹਤ ਵਿਭਾਗ ਵੱਲੋਂ 22 ਸੈਂਪਲ ਲਏ ਜਾ ਚੁੱਕੇ ਹਨ ਅਤੇ 40 ਕਿੱਲੋ ਖ਼ਰਾਬ ਮਠਿਆਈ ਨਸ਼ਟ ਕਰਵਾਈ ਜਾ ਚੁੱਕੀ ਹੈ। ਮਿਲਾਵਟ ਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ 3 ਕੇਸ ਸੀ ਜੇ ਐਮ ਬਰਨਾਲਾ ਦੀ ਅਦਾਲਤ ਵਿੱਚ ਦਾਇਰ ਕੀਤੇ ਜਾ ਚੁੱਕੇ ਹਨ। ਦੁਕਾਨਦਾਰਾਂ ਨੂੰ ਲਗਾਤਰ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਮਠਿਆਈ ਦੀ ਬਣਾਉਣ ਦੀ ਮਿਤੀ ਅਤੇ ਸਹੀ ਵਰਤੋਂ ਦੀ ਮਿਤੀ ਜ਼ਰੂਰ ਲਿਖ ਕੇ ਰੱਖਣ। ਮਠਿਆਈ ਬਣਾਉਣ ਸਮੇਂ ਜ਼ਿਆਦਾ ਰੰਗ ਜਾਂ ਹੋਰ ਕਿਸੇ ਤਰ੍ਹਾਂ ਦੇ ਕੈਮੀਕਲ ਦੀ ਵਰਤੋਂ ਨਾਂ ਕੀਤੀ ਜਾਵੇ।

Advertisement
Advertisement
Advertisement
Advertisement
Advertisement
error: Content is protected !!