ਮੌਜੂਦਾ ਦੌਰ ਅੰਦਰ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੀ ਮੁੱਖ ਲੋੜ – ਸ਼ਿਵ ਸਿੰਗਲਾ
ਮਾਸਟਰਮਾਈਂਡ ਸੰਸਥਾ ਵਿਚ ਵਧ ਰਹੇ ਪ੍ਰਦੂਸ਼ਣ ਦੇ ਦੁਰਪ੍ਰਭਾਵ ਅਤੇ ਵਾਤਾਵਰਣ ਨੂੰ ਸਵੱਛ ਬਣਾਉਣ ਲਈ ਬਣਾਉਣ ਸੰਬੰਧੀ ਕਰਵਾਇਆ ਨਾਟਕ- ਸ਼ਿਵ ਸਿੰਗਲਾ
ਪ੍ਰਦੀਪ ਕਸਬਾ, ਬਰਨਾਲਾ, 5 ਨਵੰਬਰ 2021
ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਾਸਟਰਮਾਈਂਡ ਵੱਲੋਂ ਪਿਛਲੇ ਦਿਨੀਂ ਦਿਨੋਂ ਦਿਨ ਵਧ ਰਹੇ ਵਾਤਾਵਰਣ ਪ੍ਰਦੂਸ਼ਣ ਸਬੰਧੀ ਜਾਣਕਾਰੀ ਭਰਪੂਰ ਨਾਟਕ ਕਰਵਾਇਆ ਗਿਆ ਇਹ ਨਾਟਕ ਸੰਸਥਾ ਦੇ ਕੈਂਪਸ ਵਿੱਚ ਹੀ ਕਰਵਾਇਆ ਗਿਆ ਇਸ ਨਾਟਕ ਵਿਚ ਸੰਸਥਾ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੀ ਹੋਈ ਸਮਾਜ ਅਤੇ ਸਾਥੀ ਵਿਦਿਆਰਥੀਆਂ ਨੂੰ ਦਿਨੋਂ ਦਿਨ ਵਧ ਰਹੇ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆ ਨੂੰ ਜਾਣੂ ਕਰਵਾਇਆ ਗਿਆ ।
ਉਨ੍ਹਾਂ ਨੇ ਇਸ ਸਮੱਸਿਆ ਨਾਲ ਨਜਿੱਠਣ ਵਿਚ ਆਪਣਾ ਸਹਿਯੋਗ ਦੇਣ ਲਈ ਪ੍ਰੇਰਿਤ ਵੀ ਕੀਤਾ ਇਸ ਦੇ ਨਾਲ ਹੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਮਹਾਂਮਾਰੀ ਕੋਰੂਨਾ ਦੇ ਪ੍ਰਭਾਵ ਅਤੇ ਉਸ ਦੀ ਰੋਕਥਾਮ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਚਰਚਾ ਕੀਤੀ ਗਈ। ਇਸ ਨਾਟਕ ਨੂੰ ਹਾਜ਼ਰ ਵਿਦਿਆਰਥੀਆਂ ਦੇ ਮਨ ਉੱਪਰ ਕਾਫ਼ੀ ਵੱਡਾ ਪ੍ਰਭਾਵ ਪਾਇਆ ਅਤੇ ਵਿਦਿਆਰਥੀਆਂ ਨੇ ਵਾਤਾਵਰਣ ਸਵੱਛ ਰੱਖਣ ਦਾ ਆਪਣਾ ਪ੍ਰਣ ਲਿਆ ।
ਸੰਸਥਾ ਦੇ ਡਾਇਰੈਕਟਰ ਸ਼ਿਵ ਸਿੰਗਲਾ ਨੇ ਦੱਸਿਆ ਕਿ ਮੌਜੂਦਾ ਦੌਰ ਵਿੱਚ ਦੌਰ ਅੰਦਰ ਵਾਤਾਵਰਨ ਦੀ ਸਮੱਸਿਆ ਦਿਨੋਂ ਦਿਨ ਵਧ ਰਹੀ ਹੈ ਜਿਸ ਕਾਰਨ ਲੋਕ ਵੱਡੀ ਗਿਣਤੀ ਵਿਚ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਸ੍ਰੀ ਸਿੰਗਲਾ ਨੇ ਦੱਸਿਆ ਕਿ ਲੋਕਾਂ ਨੂੰ ਬੀਮਾਰੀਆਂ ਮੁਕਤ ਕਰਨ ਦੇ ਲਈ ਸਾਨੂੰ ਚੰਗੇ ਵਾਤਾਵਰਨ ਦੀ ਉਸਾਰੀ ਕਰਨ ਦੀ ਲੋੜ ਹੈ ਉਨ੍ਹਾਂ ਨੇ ਸਮੁੱਚੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਦੇ ਲਈ ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ।
ਸ਼ਿਵ ਸਿੰਗਲਾ ਨੇ ਕਿਹਾ ਕਿ ਸਾਨੂੰ ਸਮਾਜ ਦੀਆਂ ਸਮੱਸਿਆਵਾਂ ਨਾਲ ਜੁੜੇ ਨਾਟਕ ਵੱਖ ਵੱਖ ਥਾਵਾਂ ਤੇ ਕਰਨੇ ਚਾਹੀਦੇ ਹਨ ਤਾਂ ਜੋ ਸਮਾਜ ਅੰਦਰ ਭਿਆਨਕ ਬਿਮਾਰੀਆਂ ਪ੍ਰਤੀ ਲੋਕਾਂ ਅੰਦਰ ਚੇਤਨਤਾ ਪੈਦਾ ਹੋਵੇ ਉਨ੍ਹਾਂ ਕਿਹਾ ਕਿ ਮਾਸਟਰ ਮਾਈਂਡ ਸੰਸਥਾ ਵਿਚ ਨਾਟਕ ਕਰਾਉਣ ਦਾ ਇੱਕੋ ਇੱਕ ਮੂਲ ਮਕਸਦ ਵਿਦਿਆਰਥੀਆਂ ਅਤੇ ਸਮਾਜ ਅੰਦਰ ਚੇਤਨਾ ਪੈਦਾ ਕਰਨਾ ਹੈ ।