ਪਿੰਡ ਸੁਲਤਾਨਪੁਰ ਵਿਖੇ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਕਣਕ ਦੀ ਬਿਜਾਈ ਦੀ ਪ੍ਰਦਰਸ਼ਨੀ ਲਗਾਈ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 9 ਨਵੰਬਰ:2021
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਖੇੜੀ ਦੇ ਖੇਤੀ ਮਾਹਿਰਾਂ ਦੀ ਟੀਮ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿੱਢੀ ਮੁਹਿੰਮ ਅਧੀਨ ਪਿੰਡ ਸੁਲਤਾਨਪੁਰ ਵਿਖੇ ਪਰਮਜੀਤ ਸਿੰਘ ਬੱਬੂ ਦੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾ ਅੱਗ ਲਗਾਏ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਸਬੰਧੀ ਪ੍ਰਦਰਸਨੀ ਲਗਾਈ ਗਈ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਕਿ੍ਰਸੀ ਵਿਗਿਆਨ ਕੇਂਦਰ, ਖੇੜੀ ਨੇ ਦੱਸਿਆ ਕਿ ਐਸ. ਐਮ. ਐਸ. ਵਾਲੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾਉਣ ਉਪਰੰਤ ਸੁਪਰ ਸੀਡਰ ਨਾਲ ਪਰਾਲੀ ਨੂੰ ਖੇਤ ਵਿਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਸਮੇਂ ਸਿਰ ਕੀਤੀ ਜਾ ਸਕਦੀ ਹੈ ਅਤੇ ਬਿਜਾਈ ਤੋਂ ਪਹਿਲਾਂ ਖੇਤ ਨੂੰ ਵਾਰ-ਵ ਾਰ ਵਾਹ ਕੇ ਤਿਆਰ ਕਰਨ ਦੀ ਲੋੜ ਨਹੀਂ ਪੈਂਦੀ। ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸਕ, ਕਿ੍ਰਸ਼ੀ ਵਿਗਿਆਨ ਕੇਂਦਰ ਖੇੜੀ ਨੇ ਦੱਸਿਆ ਕਿ ਪਿੰਡ ਸੁਲਤਾਨਪੁਰ ਦੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ ਕੀਤੇ ਢੰਗ-ਤਰੀਕਿਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਪ੍ਰਦਰਸਨੀਆਂ ਲਗਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਕਿਸਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਆਮ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾਉਣ ਉਪਰੰਤ ਲੂਜ ਪਰਾਲੀ ਨੂੰ ਹੱਥੀਂ ਖਿਲਾਰ ਕੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ ਤੇ ਇਸ ਵਿੱਚ ਉਸ ਨੂੰ ਕਿ੍ਰਸੀ ਵਿਗਿਆਨ ਕੇਂਦਰ ਖੇੜੀ ਦੇ ਮਾਹਿਰਾਂ ਤੋਂ ਪੂਰਨ ਰੂਪ ਵਿੱਚ ਤਕਨੀਕੀ ਸਹਿਯੋਗ ਮਿਲ ਰਿਹਾ ਹੈ। ਇਸ ਪ੍ਰਦਰਸਨੀ ਮੌਕੇ ਹਰਜੀਤ ਸਿੰਘ, ਜਰਨੈਲ ਸਿੰਘ, ਕਰਮਜੀਤ ਸਿੰਘ, ਸੁਖਪਾਲ ਸਿੰਘ, ਗੁਰਦਿਆਲ ਸਿੰਘ, ਜਸਵਿੰਦਰ ਸਿੰਘ, ਸਤਵੰਤ ਸਿੰਘ ਅਤੇ ਰਾਜਵਰਿੰਦਰ ਸਿੰਘ ਵੀ ਹਾਜਰ ਸਨ।