ਮਾਰਕੀਟ ਕਮੇਟੀ ਦੇ ਕੁੱਲ 24 ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ 15 ਲੱਖ 50 ਹਜ਼ਾਰ ਕੁਇੰਟਲ ਦੇ ਕਰੀਬ ਹੋਈ-ਗੋਗੀ ਛੀਨੀਵਾਲ
ਮੁਕਾਬਲੇ ਇੱਕ ਲੱਖ ਕੁਇੰਟਲ ਝੋਨੇ ਦੀ ਖ਼ਰੀਦ ਘਟਣ ਦੀ ਸੰਭਾਵਨਾ
ਮਹਿਲ ਕਲਾਂ 12 ਨਵੰਬਰ (ਗੁਰਸੇਵਕ ਸਿੰਘ ਸਹੋਤਾ,ਪਾਲੀ ਵਜੀਦਕੇ)
ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਕੁੱਲ 24 ਖਰੀਦ ਕੇਂਦਰਾਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵੰਤ ਸਿੰਘ ਜੌਹਲ ਪੰਡੋਰੀ ਅਤੇ ਸਕੱਤਰ ਡੀਨਪਾਲ ਸਿੰਘ ਧੂਰੀ ਦੀ ਦੇਖਰੇਖ ਹੇਠ 15 ਲੱਖ 50 ਹਜ਼ਾਰ ਕੁਇੰਟਲ ਦੇ ਕਰੀਬ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਅੱਜ ਭਲਕੇ ਸਾਰੇ ਖਰੀਦ ਕੇਂਦਰਾਂ ਵਿੱਚੋਂ ਝੋਨੇ ਦੀ ਖ਼ਰੀਦ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਕਰ ਲਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸੁਪਰਵਾਈਜ਼ਰ ਰਾਜਿੰਦਰ ਸਿੰਘ ਗੋਗੀ ਛੀਨੀਵਾਲ ਅਤੇ ਲੇਖਾਕਾਰ ਜਸਵੰਤ ਸਿੰਘ ਬਰਨਾਲਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਕਰਨ ਲਈ ਕਿਤੇ ਢੁਕਵੇਂ ਪ੍ਰਬੰਧਾਂ ਸਦਕਾ ਅਤੇ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਕੁੱਲ 24 ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਹੁਣ ਤੱਕ ਵੱਖ ਵੱਖ ਖਰੀਦ ਏਜੰਸੀਆਂ ਰਾਹੀਂ 15 ਲੱਖ 50 ਹਜ਼ਾਰ ਕੁਇੰਟਲ ਦੀ ਕੀਤੀ ਜਾ ਚੁੱਕੀ ਹੈ ਅਤੇ 75 ਹਜ਼ਾਰ ਕੁਇੰਟਲ ਝੋਨਾ ਖ਼ਰੀਦ ਕਰਨ ਲਈ ਖਰੀਦ ਕੇਂਦਰਾਂ ਵਿੱਚ ਪਿਆ ਹੈ ।
ਉਨ੍ਹਾਂ ਕਿਹਾ ਕਿ ਖ਼ਰੀਦੇ ਗਏ ਝੋਨੇ ਵਿੱਚੋਂ ਹੁਣ ਤੱਕ 11000 ਹਜ਼ਾਰ ਦੇ ਕਰੀਬ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਮਿਥੇ ਗਏ ਟੀਚੇ ਮੁਤਾਬਕ ਇਸ ਵਾਰ ਝੋਨੇ ਦੀ ਖ਼ਰੀਦ ਇੱਕ ਲੱਖ ਕੁਇੰਟਲ ਦੇ ਕਰੀਬ ਸਟਾਕ ਘਟਣ ਦੀ ਸੰਭਾਵਨਾ ਹੈ ।ਗੋਗੀ ਛੀਨੀਵਾਲ ਨੇ ਕਿਹਾ ਕਿ ਝੋਨੇ ਦੀ ਖਰੀਦ ਦਾ ਕੰਮ ਸਾਰੇ ਖਰੀਦ ਕੇਂਦਰਾਂ ਵਿੱਚ ਅੱਜ ਭਲਕੇ ਪੂਰੀ ਤਰ੍ਹਾਂ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਕਰਮਚਾਰੀ ਸੁਖਜਿੰਦਰ ਸਿੰਘ ਹੈਪੀ, ਮਨਜਿੰਦਰ ਸਿੰਘ ਠੁੱਲੀਵਾਲ ਵੀ ਹਾਜ਼ਰ ਸਨ