ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਕਲਾਲਾ ਦੀ ਚੋਣ
ਭੋਲਾ ਸਿੰਘ ਪ੍ਰਧਾਨ ਅਤੇ ਨਿਰਮਲ ਸਿੰਘ ਨਿੰਮਾ ਜਨਰਲ ਸਕੱਤਰ ਚੁਣੇ ਗਏ
ਮਹਿਲ ਕਲਾਂ1 5 ਨਵੰਬਰ(ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ)
ਜਿਉਂ ਜਿਉਂ ਮੋਦੀ ਹਕੂਮਤ ਖਿਲ਼ਾਫ ਸਾਂਝਾ ਕਿਸਾਨ ਸੰਘਰਸ਼ ਲੰਬਾ ਹੁੰਦਾ ਜਾ ਰਿਹਾ ਹੈ। ਤਿਉਂ ਤਿਉਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਜਨ ਅਧਾਰ ਲਗਾਤਾਰ ਵਧ ਰਿਹਾ ਹੈ। ਜਿਸ ਦੀ ਕੜੀ ਵਜੋਂ ਅੱਜ ਪਿੰਡ ਇਕਾਈ ਕਲਾਲਾ ਦੀ ਨਵੀਂ ਇਕਾਈ ਦੀ ਚੋਣ ਵਿੱਚ ਭੋਲਾ ਸਿੰਘ ਪ੍ਰਧਾਨ ਅਤੇ ਨਿਰਮਲ ਸਿੰਘ ਨਿੰਮਾ ਜਨਰਲ ਸਕੱਤਰ ਅਤੇ ਗੁਰਮੇਲ ਖਜਾਨਚੀ ਚੁਣੇ ਗਏ।ਇਸ ਸਮੇਂ ਇਕੱਤਰ ਹੋਏ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਗਰਾਜ ਹਰਦਾਸਪੁਰਾ, ਮਲਕੀਤ ਈਨਾ,ਅਮਨਦੀਪ ਸਿੰਘ ਰਾਏਸਰ ਨੇ ਕਿਹਾ ਕਿ ਕਿਸਾਨੀ ਕਿੱਤੇ ਨੂੰ ਉਜਾੜਣ ਲਈ ਮੋਦੀ ਹਕੂਮਤ ਵੱਲੋਂ ਤਿੰਨ ਬਿਲ ਲਿਆਂਦੇ ਗਏ ਹਨ।ਇਨ੍ਹਾਂ ਬਿਲਾਂ ਨੂੰ ਲਿਆਉਣ ਪਿੱਛੇ ਸਾਜਿਸ਼ ਕੌਮਾਂਤਰੀ ਲੁਟੇਰੀਆਂ ਸੰਸਥਾਵਾਂ ਵਿਸ਼ਵ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਫੰਡ ਅਤੇ ਸੰਸਾਰ ਬੈਂਕ ਦੀ ਹੈ ਜੋ ਭਾਰਤੀ ਹਾਕਮਾਂ ਰਾਹੀਂ ਚੰਦ ਕੁ ਉੱਚ ਅਮੀਰ ਘਰਾਣਿਆਂ ਦੇ ਮੁਨਾਫਿਆਂ ਲਈ ਲਿਆਂਦੇ ਗਏ ਹਨ।
ਇਸੇ ਕਰਕੇ ਹੀ ਭਾਰਤੀ ਅਰਥਚਾਰੇ ਦੀ ਰੀੜ ਦੀ ਹੱਡੀ ਖੇਤੀ ਅਰਥਚਾਰੇ ਨੂੰ ਤਬਾਹ ਕਰਨ ਤੇ ਤੁਲੇ ਹੋਏ ਹਨ। ਇਹ ਕਾਨੂੰਨ ਉਸ ਸਮੇਂ ਮੋਦੀ ਸਰਕਾਰ ਲੈਕੇ ਆਈ ਜਦ ਸਮੁੱਚੀ ਭਾਰਤੀ ਵਸੋਂ ਕਰੋਨਾ ਦੀ ਦਹਿਸ਼ਤ ਪਾਕੇ ਘਰਾਂ ਅੰਦਰ ਕੈਦ ਕੀਤਾ ਹੋਇਆ ਸੀ। ਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਵਡੇਰੇ ਖਤਰੇ ਨੂੰ ਭਾਪਦਿਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠਿਆਂ ਕਰਕੇ ਸੰਘਰਸ਼ ਨੂੰ ਵਿਆਪਕ ਬਣਾਇਆ। ਹੁਣ ਇਹ ਮੁਲਕ ਪੱਧਰੀਆਂ 472 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਉੱਸਰ ਗਿਆ ਹੈ।
ਇਸ ਮੋਰਚੇ ਨੇ ਦਿੱਲੀ ਨੂੰ ਚਾਰੇ ਪਾਸਿਆਂ ਤੋਂ ਨੌਂ ਮਹੀਨੇ ਤੋਂ ਵੱਧ ਸਮੇਂ ਤੋਂ ਘੇਰਕੇ ਵਕਤ ਪਾਇਆ ਹੋਇਆ ਹੈ। ਇਸ ਸੰਘਰਸ਼ ਵਿੱਚ ਬੀਕੇਯੂ ਏਕਤਾ ਡਕੌਂਦਾ ਦੀ ਅਗਵਾਈ ਹੇਠ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਕਾਫਲੇ ਸ਼ਾਮਿਲ ਹੋਕੇ ਸੰਘਰਸ਼ ਨੂੰ ਮਜਬੂਤੀ ਬਖਸ਼ ਰਹੇ ਹਨ।ਆਗੂਆਂ ਕਿਹਾ ਕਿ ਅੱਜ ਸਾਡੀ ਜਥੇਬੰਦੀ ਲਈ ਮਾਣ ਵਾਲੀ ਗੱਲ ਹੈ ਕਿ ਕਿਸਾਨ ਮਰਦ ਔਰਤਾਂ ਅਤੇ ਨੌਜਵਾਨ ਜਥੇਬੰਦ ਹੋਕੇ ਸੰਘਰਸ਼ ਦੇ ਰਣ ਤੱਤੇ ਮੈਦਾਨ ਵਿੱਚ ਜੂਝਣ ਲਈ ਅੱਗੇ ਆਏ ਹਨ। ਅਜਿਹਾ ਹੋਣ ਨਾਲ ਜਥੇਬੰਦੀ ਦੀ ਤਾਕਤ ਦੂਣ ਸਵਾਈ ਹੋਈ ਹੈ।
ਅਜਿਹੀ ਜਥੇਬੰਦ ਹੋਕੇ ਵਧਦੀ ਤਾਕਤ ਹੀ ਕਿਸਾਨ/ਲੋਕਾਈ ਦੀ ਦੁਸ਼ਮਣ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਕਰੇਗੀ।ਕਿਸਾਨ ਕਾਫਲੇ ਕਾਲੇ ਕਾਨੂੰਨ ਰੱਦ ਕਰਵਾਕੇ ਹੀ ਦਿੱਲੀ ਦੇ ਬਾਰਡਰਾਂ ਤੋਂ ਵਾਪਸ ਮੁੜਨਗੇ।ਮੀਤ ਪ੍ਰਧਾਨ ਵਜੋਂ ਮਨਜੀਤ ਸਿੰਘ ਅਤੇ ਸ.ਖਜਾਨਚੀ ਵਜੋਂ ਗੁਰਬਿੰਦਰ ਸਿੰਘ ਨੂੰ ਜਿੰਮੇਵਾਰੀ ਸੌਂਪੀ ਗਈ । ਇਸ ਤੋਂ ਇਲਾਵਾ 11ਮੈਂਬਰੀ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਗਈ।
ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਤੇ 26 ਨਵੰਬਰ ਨੂੰ ਦਿੱਲੀ ਬਾਰਡਰਾਂ ਤੇ ਕੀਤੇ ਦਾ ਰਹੇ ਵੱਡੇ ਇਕੱਠ ਵਿੱਚ ਸ਼ਮੂਲੀਅਤ ਕਰਨ ਲਈ ਦਿੱਲੀ ਵੱਲ ਕਿਸਾਨ ਔਰਤਾਂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਕਿਸਾਨਾਂ ਨੂੰ ਸ਼ਮੂਲੀਅਤ ਕਰਨ ਦੀ ਜੋਰਦਾਰ ਅਪੀਲ ਕੀਤੀ। ਇਸ ਸਮੇਂ ਗੁਰਪਰੀਤ ਸਿੰਘ ਸਹਿਜੜਾ, ਜੱਗੀ, ਲਾਲੀ ਰਾਏਸਰ, ਭਿੰਦਰ ਸਹੌਰ, ਅਮਰਜੀਤ ਠੁੱਲੀਵਾਲ ਆਦਿ ਆਗੂਆਂ ਨੇ ਵੀ ਵਿਚਾਰ ਰੱਖੇ ।
Advertisement