ਹਰਿੰਦਰ ਨਿੱਕਾ ,ਬਰਨਾਲਾ , 16 ਨਵੰਬਰ 2021
ਸ਼ਹਿਰ ਦੇ ਹਰੀ ਨਗਰ ਖੇਤਰ ਵਿੱਚੋਂ 5 ਦਿਨ ਪਹਿਲਾਂ ਅਗਵਾ ਕੀਤੀ ਇੱਕ ਕੁੜੀ ਨੂੰ ਲੱਭਣ ਵਿੱਚ ਪੁਲਿਸ ਨਾਕਾਮ ਰਹੀ ਹੈ। ਜਦੋਂਕਿ ਆਪਣੀ ਕੁੜੀ ਨੂੰ ਲੱਭਣ ਲਈ ਪਰਿਵਾਰ ਦਰ ਦਰ ਦੀਆਂ ਠੋਕਰਾਂ ਖਾ ਰਿਹਾ ਹੈ। ਪੁਲਿਸ ਨੂੰ ਦਿੱਤੀ ਸ਼ਕਾਇਤ ਵਿੱਚ ਬਲਵਿੰਦਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਧਨੌਲਾ ਰੋਡ, ਹਰੀ ਨਗਰ ਬਰਨਾਲਾ ਨੇ ਦੱਸਿਆ ਕਿ ਉਸ ਦੀ ਭੈਣ ਮਨਪ੍ਰੀਤ ਕੌਰ ਉਮਰ ਕਰੀਬ 20 ਸਾਲ, ਨੂੰ ਕੋਈ ਅਣਪਛਾਤਾ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਲੈ ਗਿਆ । ਉਨਾਂ ਦੱਸਿਆ ਕਿ ਉਹ ਆਪਣੀ ਭੈਣ ਨੂੰ ਕਈ ਦਿਨਾਂ ਤੱਕ ਆਪਣੀਆਂ ਰਿਸ਼ਤੇਦਾਰੀਆਂ ਵਿੱਚ ਲੱਭਦਾ ਰਿਹਾ। ਪਰੰਤੂ ਉਸ ਦਾ ਕੋਈ ਥਹੁ ਪਤਾ ਨਹੀਂ ਲੱਗਿਆ। ਮਾਮਲੇ ਦੇ ਤਫਤੀਸ਼ ਅਧਿਕਾਰੀ ਏ.ਐਸ.ਆਈ. ਲਾਭ ਸਿੰਘ ਨੇ ਦੱਸਿਆ ਕਿ ਲਾਪਤਾ ਲੜਕੀ ਦੇ ਭਰਾ ਦੇ ਬਿਆਨ ਪਰ, ਅਣਪਛਾਤੇ ਦੋਸ਼ੀ ਖਿਲਾਫ ਅਧੀਨ ਜੁਰਮ 363/366 ਆਈ.ਪੀ.ਸੀ. ਤਹਿਤ ਥਾਣਾ ਸਿਟੀ 2 ਵਿਖੇ ਕੇਸ ਦਰਜ਼ ਕਰਕੇ, ਦੋਸ਼ੀ ਦੀ ਸ਼ਨਾਖਤ ਅਤੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਦੋਸ਼ੀ ਨੂੰ ਗਿਰਫਤਾਰ ਕਰਕੇ, ਲੜਕੀ ਨੂੰ ਬਰਾਮਦ ਕਰਵਾ ਲਿਆ ਜਾਵੇਗਾ।