ਹਰਿੰਦਰ ਨਿੱਕਾ ,ਬਰਨਾਲਾ , 20 ਨਵੰਬਰ 2021
ਸ਼ਹਿਰ ਦੀ ਰਾਹੀ ਬਸਤੀ ਦੀ ਰਹਿਣ ਵਾਲੀ ਕਰੀਬ 15 ਕੁ ਵਰ੍ਹਿਆਂ ਦੀ ਇੱਕ ਕੁੜੀ ਨੂੰ ਪਿੰਡ ਘੁੰਨਸ ਦਾ ਰਹਿਣ ਵਾਲਾ ਨੌਜਵਾਨ ਅਗਵਾ ਕਰਕੇ ਲੈ ਗਿਆ। ਅਗਵਾ ਲੜਕੀ ਦੇ ਪਰਿਵਾਰ ਨੇ ਦੋਸ਼ੀ ਅਗਵਾਕਾਰ ਦੇ ਖਿਲਾਫ ਕੇਸ ਦਰਜ਼ ਕਰਵਾ ਦਿੱਤਾ ਹੈ ਅਤੇ ਪੁਲਿਸ ਦੋਸ਼ੀ ਦੀ ਤਲਾਸ਼ ਵਿੱਚ ਲੱਗ ਗਈ ਹੈ। ਪੁਲਿਸ ਨੂੰ ਦਿੱਤੀ ਸ਼ਕਾਇਤ ਵਿੱਚ ਕ੍ਰਿਸ਼ਨ ਕੁਮਾਰ ਵਾਸੀ ਨੇੜੇ ਗੁਰੂਦੁਆਰਾ, ਰਾਹੀ ਬਸਤੀ ਬਰਨਾਲਾ ਨੇ ਦੱਸਿਆ ਕਿ 19 ਨਵੰਬਰ ਨੂੰ ਉਸ ਦੀ ਪੰਦਰਾਂ ਸਾਲ ਦੀ ਬੇਟੀ ਪੂਨਮ ਨੂੰ ਨੌਜਵਾਨ ਬਲਜਿੰਦਰ ਸਿੰਘ ਉਰਫ ਕਾਲੂ ਵਾਸੀ ਘੁੰਨਸ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਫੁਸਲਾ ਕੇ ਭਜਾ ਕੇ ਲੈ ਗਿਆ। ਮਾਮਲੇ ਦੀ ਤਫਤੀਸ਼ ਅਧਿਕਾਰੀ ਥਾਣੇਦਾਰ ਸੰਦੀਪ ਕੌਰ ਨੇ ਦੱਸਿਆ ਕਿ ਅਗਵਾ ਲੜਕੀ ਦੇ ਪਿਤਾ ਦੇ ਬਿਆਨ ਪਰ ਨਾਮਜ਼ਦ ਦੋਸ਼ੀ ਬਲਜਿੰਦਰ ਸਿੰਘ ਉਰਫ ਕਾਲੂ ਦੇ ਵਿਰੁੱਧ ਅਧੀਨ ਜੁਰਮ 363/366 ਏ ,ਆਈਪੀਸੀ ਤਹਿਤ ਥਾਣਾ ਸਿਟੀ 2 ਬਰਨਾਲਾ ਵਿਖੇ ਕੇਸ ਦਰਜ਼ ਕੀਤਾ ਗਿਆ ਹੈ। ਦੋਸ਼ੀ ਦੀ ਤਲਾਸ਼ ਜ਼ਾਰੀ ਹੈ , ਜਲਦ ਹੀ ਉਸ ਨੂੰ ਗਿਰਫਤਾਰ ਕਰਕੇ, ਅਗਵਾ ਲੜਕੀ ਨੂੰ ਬਰਾਮਦ ਕਰਵਾ ਲਿਆ ਜਾਵੇਗਾ।