ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਰਾਈਡੈਂਟ ਗਰੁੱਪ ਵੱਲੋਂ ਕਰਵਾਏ ਮਹਾਨ ਕੀਰਤਨ ਦਰਬਾਰ ‘ਚ ਹੁੰਮਹੁੰਮਾ ਦੇ ਪਹੁੰਚੀਆਂ ਸੰਗਤਾਂ
ਹਰਿੰਦਰ ਨਿੱਕਾ , ਬਰਨਾਲਾ, 21 ਨਵੰਬਰ 2021
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਰਾਈਡੈਂਟ ਗਰੁੱਪ ਵੱਲੋਂ ਮਹਾਨ ਕੀਰਤਨ ਦਰਬਾਰ ਟਰਾਈਡੈਂਟ ਕੰਪਲੈਕਸ, ਰਾਏਕੋਟ ਰੋਡ ਬਰਨਾਲਾ ਵਿਖੇ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜੀ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾ ਨੂੰ ਮੰਤਰ ਮੁਗਧ ਕਰ ਦਿੱਤਾ । ਇਸ ਕੀਰਤਨ ਦਰਬਾਰ ਵਿਚ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਈਆਂ ਅਤੇ ਗੁਰਬਾਣੀ ਦੇ ਮਨੋਹਰ ਕੀਰਤਨ ਦਾ ਆਨੰਦ ਮਾਣਿਆ ।
ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਤਰਫ਼ੋਂ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਿਟਾਇਰਡ ਆਈ.ਏ.ਐਸ. ਅਧਿਕਾਰੀ ਗੁਰਲਵਲੀਨ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਗੁਪਤਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰਾਈਡੈਂਟ ਵੱਲੋਂ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਵਿਚ ਹਮੇਸ਼ਾਂ ਮੋਹਰੀ ਹੋ ਕੇ ਕੰਮ ਕੀਤਾ ਜਾਂਦਾ ਹੈ । ਇਸੇ ਕੜੀ ਤਹਿਤ ਇਲਾਕੇ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਟਰਾਈਡੈਂਟ ਵਲੋਂ ਵੱਡਾ ਮੈਡੀਕਲ ਸੈਂਟਰ ਵੀ ਜਲਦ ਹੀ ਬਣਾਇਆ ਜਾ ਰਿਹਾ ਹੈ , ਤਾਂ ਜੋ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਇਲਾਕੇ ਦੇ ਮਰੀਜ਼ਾਂ ਨੂੰ ਬਾਹਰਲੇ ਜ਼ਿਲ੍ਹਿਆਂ ਵਿਚ ਜਾਣ ਦੀ ਜਰੂਰਤ ਹੀ ਨਾ ਪਵੇ। ਇਸ ਧਾਰਮਿਕ ਸਮਾਗਮ ਵਿੱਚ ਉਚੇਚੇ ਤੌਰ ਤੇ ਐਸ.ਐਸ.ਪੀ. ਫਤਿਹਗੜ੍ਹ ਸਾਹਿਬ , ਸ੍ਰੀ ਸੰਦੀਪ ਗੋਇਲ ਪਹੁੰਚੇ ਹੋਏ ਸਨ।
ਕਿਹੜੀਆਂ ਕਿਹੜੀਆਂ ਸ਼ਖਸ਼ੀਅਤਾਂ ਨੇ ਭਰੀ ਹਾਜ਼ਿਰੀ
ਸਮਾਗਮ ਵਿੱਚ ਹਲਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਪਿਰਮਲ ਸਿੰਘ ਧੌਲਾ, ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ , ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਜ਼ਿਲ੍ਹਾ ਪ੍ਰਧਾਨ ਸੰਤ ਟੇਕ ਸਿੰਘ ਧਨੌਲਾ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸੀਨੀਅਰ ਆਗੂ ਦਵਿੰਦਰ ਸਿੰਘ ਬੀਹਲਾ, ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ, ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ, ਸ੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੂਬਾਈ ਆਗੂ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ , ਬਾਬਾ ਲਾਲ ਸਿੰਘ ਧੂਰਕੋਟ, ਮਹੰਤ ਪਿਆਰਾ ਸਿੰਘ, ਮਹੰਤ ਮੱਘਰ ਦਾਸ ਖੁੱਡੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਅਕਾਲੀ ਆਗੂ ਸੰਜੀਵ ਸ਼ੋਰੀ, ਪਰਮਜੀਤ ਸਿੰਘ ਢਿੱਲੋਂ, ਗੁਰਪਿਆਰ ਸਿੰਘ ਧਾਲੀਵਾਲ, ਤੇਜਿੰਦਰ ਸਿੰਘ ਸੋਨੀ ਜਾਗਲ, ਰਾਜੀਵ ਵਰਮਾ ਰਿੰਪੀ, ਜਤਿੰਦਰ ਜਿੰਮੀ, ਬੇਅੰਤ ਸਿੰਘ ਬਾਠ, ਬੀਰਇੰਦਰ ਸਿੰਘ ਲੱਕੀ ਭੂਰੇ, ਜਸਵੀਰ ਸਿੰਘ ਗੱਖੀ, ਰਣਧੀਰ ਸਿੰਘ ਧੀਰਾ, ਸੁਰਜੀਤ ਸਿੰਘ ਠੀਕਰੀਵਾਲਾ, ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ, ਸੂਰਤ ਸਿੰਘ ਬਾਜਵਾ, ਰਾਜੀਵ ਗੁਪਤਾ ਲੂਬੀ, ਬੀਬੀ ਸੁਖਜੀਤ ਕੌਰ ਸੁੱਖੀ, ਨਰਿੰਦਰ ਗਰਗ ਨੀਟਾ, ਮਹਿੰਦਰਪਾਲ ਸਿੰਘ ਪੱਖੋ, ਸਤਨਾਮ ਸਿੰਘ ਪੱਤੀ ਸੇਖਵਾਂ, ਵਰੁਣ ਬੱਤਾ, ਜਸਪਾਲ ਸਿੰਘ ਗਾਂਧੀ ਜਾਗਲ, ਭਾਜਪਾ ਆਗੂ ਦਰਸ਼ਨ ਸਿੰਘ ਨੈਣੇਵਾਲ, ਗੁਰਮੀਤ ਸਿੰਘ ਹੰਡਿਆਇਆ, ਜਥੇਦਾਰ ਸੁਖਵੰਤ ਸਿੰਘ ਧਨੌਲਾ, ਧੀਰਜ ਕੁਮਾਰ ਦੱਧਾਹੂਰ, ਟਰਾਈਡੈਂਟ ਅਧਿਕਾਰੀ ਰੁਪਿੰਦਰ ਗੁਪਤਾ, ਆਈ.ਓ.ਐਲ. ਅਧਿਕਾਰੀ ਬਸੰਤ ਸਿੰਘ, ਐਸ.ਡੀ. ਸਭਾ ਦੇ ਚੇਅਰਮੈਨ ਐਡਵੋਕੇਟ ਸ਼ਿਵਦਰਸ਼ਨ ਕੁਮਾਰ ਸ਼ਰਮਾ, ਐਸ.ਡੀ. ਸਭਾ ਦੇ ਜਰਨਲ ਸਕੱਤਰ ਸ਼ਿਵ ਸਿੰਗਲਾ, ਵਿਜੈ ਗਰਗ, ਅਨਿਲ ਬਾਂਸਲ ਨਾਣਾ, ਅਸ਼ੋਕ ਕੁਮਾਰ ਲੱਖੀ, ਦੀਪਕ ਸੋਨੀ, ਕੇਵਲ ਸਿੰਘ ਵੀਨਸ, ਬਿੰਦਰ ਸਿੰਘ ਸੰਧੂ, ਕੌਂਸਲਰ ਜਗਰਾਜ ਸਿੰਘ ਪੰਡੋਰੀ, ਹੇਮਰਾਜ ਗਰਗ, ਧਰਮਿੰਦਰ ਸ਼ੰਟੀ, ਹਰਬਖਸ਼ੀਸ਼ ਸਿੰਘ ਗੋਨੀ, ਗੁਰਦਰਸ਼ਨ ਸਿੰਘ ਬਰਾੜ, ਖੁਸ਼ੀ ਮੁਹੰਮਦ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।