ਹਰਿੰਦਰ ਨਿੱਕਾ ,ਬਰਨਾਲਾ , 22 ਨਵੰਬਰ 2021
ਜਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੀਆਂ ਹਦਾਇਤਾਂ ਤੇ ਪੁਲਿਸ ਨੇ ਇੱਕ ਵਾਰ ਫਿਰ ਨਸ਼ਿਆਂ ਖਿਲਾਫ ਜ਼ੋਰਦਾਰ ਮੁਹਿੰਮ ਵਿੱਢ ਦਿੱਤੀ ਹੈ। ਥਾਣਾ ਸਿਟੀ 2 ਬਰਨਾਲਾ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਸਮੱਗਲਰ ਨੂੰ ਗਿਰਫਤਾਰ ਕਰ ਲਿਆ ਹੈ। ਸਹਾਇਕ ਥਾਣੇਦਾਰ ਹਰਦੀਪ ਸਿੰਘ ਵੱਲੋਂ ਦਰਜ਼ ਐਫ.ਆਈ.ਆਰ. ਵਿੱਚ ਕਿਹਾ ਗਿਆ ਹੈ ਕਿ ਉਨਾਂ ਨੂੰ ਮੁਖਬਰ ਤੋਂ ਸੂਚਨਾ ਮਿਲੀ ਕਿ ਸ਼ੰਕਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਗਾਂਧੀ ਨਗਰ ਗਲੀ ਨੰਬਰ 10, ਚੱਕੀ ਦੇ ਸਾਹਮਣੇ ਵਾਲੀ, ਗਲੀ ਰਾਮਪੁਰਾ ਹਾਲ ਭੈਣੀ ਮਹਿਰਾਜ ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਦਾ ਹੈ।
ਇਤਲਾਹ ਦੇ ਅਧਾਰ ਤੇ ਪੁਲਿਸ ਪਾਰਟੀ ਨੇ ਗਰਚਾ ਰੋਡ ਬਰਨਾਲਾ ਤੋਂ ਮੋਟਰਸਾਈਕਲ ਨੰਬਰੀ PB 28 G-9209 ਮਾਰਕਾ ਸਪਲੈਂਡਰ ਪਲਸ ਪਰ ਸਵਾਰ ਹੋ ਕੇ ਜਾ ਰਹੇ ਸ਼ੰਕਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਉਸ ਦੇ ਕਬਜ਼ੇ ਵਿੱਚੋਂ 1000 ਨਸ਼ੀਲੀਆਂ ਗੋਲੀਆਂ ਮਾਰਕਾ CAVITOL ਅਤੇ 400 ਨਸ਼ੀਲੀਆਂ ਗੋਲੀਆਂ ਮਾਰਕਾ Tramadol ਬਰਾਮਦ ਕੀਤੀਆਂ ਗਈਆਂ। ਮਾਮਲੇ ਦੇ ਤਫਤੀਸ਼ ਅਧਿਕਾਰੀ ਐਸਐਚੳ ਜਗਦੇਵ ਸਿੰਘ ਨੇ ਦੱਸਿਆ ਕਿ ਦੋਸ਼ੀ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ਼ ਕੀਤਾ ਗਿਆ ਹੈ, ਦੋਸ਼ੀ ਤੋਂ ਪੁੱਛਗਿੱਛ ਜ਼ਾਰੀ ਹੈ, ਪੁੱਛਗਿੱਛ ਦੇ ਅਧਾਰ ਤੇ ਨਸ਼ਾ ਸਮੱਗਲਰਾਂ ਦਾ ਹੋਰ ਵੀ ਸੁਰਾਗ ਲਗਾਉਣ ਦੀ ਕੋਸ਼ਿਸ਼ ਜ਼ਾਰੀ ਹੈ।