ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ-ਅਕਾਲੀ ਆਗੂ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪਿੰਡ ਗਾਗੇਵਾਲ ਵਿਖੇ ਕੀਤੀ ਭਰਵੀਂ ਮੀਟਿੰਗ
ਮਹਿਲ ਕਲਾਂ 22ਨਵੰਬਰ (ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ)-
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਗਾਗੇਵਾਲ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਦੀ ਇਕ ਭਰਵੀਂ ਮੀਟਿੰਗ ਹੋਈ। ਇਸ ਮੀਟਿੰਗ ਸਮੇਂ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਉਮੀਦਵਾਰ ਕੁਲਵੰਤ ਸਿੰਘ ਕੀਤੂ,ਸੀਨੀਅਰ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ,ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਅਤੇ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਤ ਬਲਬੀਰ ਸਿੰਘ ਘੁੰਨਸ, ਉਮੀਦਵਾਰ ਕੁਲਵੰਤ ਸਿੰਘ ਕੀਤੂ ਅਤੇ ਤਰਨਜੀਤ ਸਿੰਘ ਦੁੱਗਲ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਸਮੇਂ ਹੀ ਹੋਇਆ, ਜਦੋਂ ਪੰਜਾਬ ਦੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ। ਪਰ ਕਾਂਗਰਸ ਸਰਕਾਰ ਨੇ ਬਣਦਿਆਂ ਹੀ ਗ਼ਰੀਬ ਪਰਿਵਾਰਾਂ ਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਹੀ ਬੰਦ ਕਰ ਦਿੱਤੀਆਂ।
ਉਨ੍ਹਾਂ ਕਿਹਾ ਕਿ ਹੁਣ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਫਿਰ ਤੋਂ ਝੂਠੇ ਲਾਰੇ ਲਾ ਕੇ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2022 ਦੀਆਂ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣੇਗੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਬੰਦ ਪਈਆਂ ਸਰਕਾਰੀ ਸਕੀਮਾਂ ਫਿਰ ਤੋਂ ਸ਼ੁਰੂ ਕਰਾਉਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦਾ ਸਾਥ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਸਰਪੰਚ ਸੁਰਜੀਤ ਸਿੰਘ,ਯੂਥ ਆਗੂ ਬਲਦੇਵ ਸਿੰਘ ਗਾਗੇਵਾਲ,ਬਸਪਾ ਆਗੂ ਸੋਮਾ ਸਿੰਘ ਗੰਡੇਵਾਲ,ਜਸਬੀਰ ਸਿੰਘ ਖੇੜੀ,ਰਿੰਕਾਂ ਕੁਤਬਾ ਬਾਹਮਣੀਆਂ,ਮਿੰਟੂ ਮਹਿਲ ਕਲਾਂ,ਡਾ ਸਰੂਪ ਸਿੰਘ,ਸਾਬਕਾ ਸਰਪੰਚ ਇਕਹੱਤਰ ਸਿੰਘ ਗਾਗੇਵਾਲ,ਚਰਨ ਸਿੰਘ, ਸੁਸਾਇਟੀ ਪ੍ਰਧਾਨ ਸਤਿਕਰਤਾਰ ਸਿੰਘ,ਪੰਚ ਹਰਚੇਤ ਸਿੰਘ, ਪੰਚ ਬੂਟਾ ਸਿੰਘ,ਸਾਬਕਾ ਪੰਚ ਗੁਰਚੇਤ ਸਿੰਘ,ਬਲਜਿੰਦਰ ਸਿੰਘ, ਮਾਸਟਰ ਗੁਰਬਖਸ਼ ਸਿੰਘ,ਨੰਬੜਦਾਰ ਦਰਸ਼ਨ ਸਿੰਘ,ਮੁਖਤਿਆਰ ਸਿੰਘ ਗਾਗੇਵਾਲ,ਸੁਦਾਗਰ ਸਿੰਘ, ਬੇਅੰਤ ਸਿੰਘ,ਸੁਣਦਿਆਂ ਮੰਤੀ ਚਰਨਜੀਤ ਸਿੰਘ, ਸੁਰਜੀਤ ਸਿੰਘ,ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਥਿੰਦ,ਸਰਬਜੀਤ ਸਿੰਘ, ਕੁਲਵਿੰਦਰ ਸਿੰਘ,ਪੀਤਾ ਗਾਗੇਵਾਲ, ਗੁਰਵਿੰਦਰ ਸਿੰਘ ਅਤੇ ਏਕਮ ਸਿੰਘ ਛੀਨੀਵਾਲ ਹਾਜ਼ਰ ਸਨ।
Advertisement