ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ
ਕੈਂਪ ਦੌਰਾਨ 478 ਲੋੜਵੰਦਾਂ ਨੇ ਬਿਨੈ ਫਾਰਮ ਜਮ੍ਹਾਂ ਕਰਵਾਏ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 24 ਨਵੰਬਰ
ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਲੋਕਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਮੁਹੱਈਆ ਕਰਵਾਉਣ ਲਈ ਲਗਵਾਏ ਜਾ ਰਹੇ ‘ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ’ ਕੈਂਪਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਸ਼ੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿੱਚ ਸ਼ੇਰਪੁਰ ਵਿਖੇ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਪਹੁੰਚ ਕੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਲਈ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ।
ਕੈਂਪ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਜਿੰਦਰ ਸਿੰਘ ਬੱਤਰਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਲਾਈ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ, ਕਿਰਤ ਵਿਭਾਗ, ਸਨਅਤਾਂ ਵਿਭਾਗ, ਲੀਡ ਬੈਂਕ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਰੋਜ਼ਗਾਰ ਉਤਪਤੀ ਅਤੇ ਸਿਖ਼ਲਾਈ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਕੂਲ ਸਿੱਖਿਆ ਵਿਭਾਗ ਸਮੇਤ ਹੋਰ ਕਈ ਵਿਭਾਗਾਂ ਵੱਲੋਂ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਕੇ ਮੌਕੇ ’ਤੇ ਫਾਰਮ ਆਦਿ ਭਰਵਾਏ ਗਏ।
ਕੈਂਪ ਵਿੱਚ ਵੱਖ ਵੱਖ ਲਾਭਪਾਤਰੀਆਂ ਤੋਂ 478 ਅਰਜੀਆਂ ਪ੍ਰਾਪਤ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਰਜੀਆਂ ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬਣਦੇ ਲਾਭ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਉਹਨਾਂ ਲੋਕਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਜੋ ਯੋਗਤਾ ਹੋਣ ਦੇ ਬਾਵਜੂਦ ਕਿਸੇ ਕਾਰਨ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਹਨ।